ਮੁੰਬਈ— ਪਿਛਲੇ ਕੁਝ ਸਮੇਂ ਤੋਂ ਖਿਡਾਰੀਆਂ ਦੀਆਂ ਜ਼ਿੰਦਗੀਆਂ 'ਤੇ ਫਿਲਮਾਂ ਬਣ ਰਹੀਆਂ ਹਨ। ਇਨ੍ਹਾਂ ਫਿਲਮਾਂ ਨੂੰ ਲੋਕਾਂ ਵੱਲੋਂ ਕਾਫੀ ਪਸੰਦ ਵੀ ਕੀਤਾ ਜਾ ਰਿਹਾ ਹੈ। ਇਸੇ ਤਹਿਤ ਏਸ਼ੀਆਈ ਖੇਡਾਂ ਦੇ ਸੋਨ ਤਮਗਾਧਾਰੀ ਮੁੱਕੇਬਾਜ਼ ਡਿੰਕੋ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਜ਼ਿੰਦਗੀ 'ਤੇ ਵੀ ਫਿਲਮ ਬਣਨੀ ਚਾਹੀਦੀ ਹੈ ਕਿਉਂਕਿ ਉਹ ਕਾਫੀ ਮੁਸ਼ਕਲ ਦੌਰ ਤੋਂ ਗੁਜ਼ਰੇ ਹਨ। ਜਦੋਂ ਉਨ੍ਹਾਂ ਤੋਂ ਉਨ੍ਹਾਂ ਦੀ ਜ਼ਿੰਦਗੀ 'ਤੇ ਬਾਇਓਪਿਕ ਬਣਨ ਦੀ ਚਰਚਾ ਦੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਮੈਂ ਨਹੀਂ ਜਾਣਦਾ ਕਿ ਫਿਲਮ ਬਣੇਗੀ ਜਾਂ ਨਹੀਂ। ਉਨ੍ਹਾਂ ਕਿਹਾ, ਪਰ ਮੈਨੂੰ ਲਗਦਾ ਹੈ ਕਿ ਫਿਲਮ ਬਣਨੀ ਚਾਹੀਦੀ ਹੈ ਕਿਉਂਕਿ ਅਸੀਂ ਬਹੁਤ ਮਿਹਨਤ ਕੀਤੀ ਅਤੇ ਇਸੇ ਕਾਰਨ ਇਸ ਪੱਧਰ ਤਕ ਪਹੁੰਚੇ।
ਹਰਿਆਣਾ ਨੇ ਕਬੱਡੀ 'ਚ ਦਬਦਬਾ ਬਣਾਇਆ, ਚਾਰ 'ਚੋਂ ਤਿੰਨ ਫਾਈਨਲ 'ਚ ਪਹੁੰਚਿਆ
NEXT STORY