ਵੈਬ ਡੈਸਕ- ਆਈਪੀਐਲ 2025 'ਚ ਤਿੰਨ ਹਾਰਾਂ ਦਾ ਸਾਹਮਣਾ ਕਰਨ ਵਾਲੇ ਮੁੰਬਈ ਇੰਡੀਅਨਜ਼ ਲਈ ਵੱਡੀ ਖੁਸ਼ਖਬਰੀ ਆਈ ਹੈ। ਜਸਪ੍ਰੀਤ ਬੁਮਰਾਹ ਨੂੰ ਲੈ ਕੇ ਹੁਣ ਤੱਕ ਦਾ ਸਭ ਤੋਂ ਵੱਡਾ ਅਪਡੇਟ ਆਇਆ ਹੈ। ਬੁਮਰਾਹ ਇੰਡੀਅਨ ਪ੍ਰੀਮੀਅਰ ਲੀਗ ਦੇ 18ਵੇਂ ਸੀਜ਼ਨ 'ਚ ਵਾਪਸੀ ਕਰਨ ਲਈ ਤਿਆਰ ਹੈ। ਇੰਡੀਆ ਟੂਡੇ ਦੀ ਰਿਪੋਰਟ ਅਨੁਸਾਰ, ਬੁਮਰਾਹ 13 ਅਪ੍ਰੈਲ ਨੂੰ ਦਿੱਲੀ ਕੈਪੀਟਲਜ਼ ਵਿਰੁੱਧ ਮੈਚ 'ਚ ਖੇਡਦੇ ਨਜ਼ਰ ਆਉਣਗੇ। ਬੁਮਰਾਹ ਨੂੰ ਆਸਟ੍ਰੇਲੀਆ ਦੌਰੇ ਦੌਰਾਨ ਸੱਟ ਲੱਗ ਗਈ ਸੀ, ਜਿਸ ਤੋਂ ਬਾਅਦ ਉਹ ਮੈਦਾਨ ਤੋਂ ਦੂਰ ਹੈ।
ਬੁਮਰਾਹ ਇੰਡੀਅਨ ਪ੍ਰੀਮੀਅਰ ਲੀਗ ਦੇ 18ਵੇਂ ਸੀਜ਼ਨ 'ਚ ਵਾਪਸੀ ਕਰਨ ਲਈ ਤਿਆਰ ਹੈ। ਇਸ ਦੇ ਨਾਲ ਹੀ ਉਹ 13 ਅਪ੍ਰੈਲ ਨੂੰ ਦਿੱਲੀ ਕੈਪੀਟਲਜ਼ ਖ਼ਿਲਾਫ਼ ਮੈਚ 'ਚ ਵੀ ਖੇਡਦੇ ਨਜ਼ਰ ਆਉਣਗੇ। ਬੁਮਰਾਹ ਲੰਬੇ ਸਮੇਂ ਤੋਂ ਸੱਟ ਤੋਂ ਪੀੜਤ ਹੈ। ਬੁਮਰਾਹ ਨੂੰ ਇਹ ਸੱਟ ਆਸਟ੍ਰੇਲੀਆਈ ਦੌਰੇ 'ਤੇ ਖੇਡੇ ਗਏ ਬਾਰਡਰ-ਗਾਵਸਕਰ ਸੀਰੀਜ਼ ਦੇ ਆਖਰੀ ਟੈਸਟ ਮੈਚ ਦੌਰਾਨ ਲੱਗੀ ਸੀ।
ਮੁੰਬਈ ਨੇ ਚਾਰ ਮੈਚਾਂ ਵਿੱਚੋਂ ਸਿਰਫ਼ ਜਿੱਤਿਆ ਇੱਕ ਮੈਚ
ਆਈਪੀਐਲ 2025 'ਚ ਮੁੰਬਈ ਇੰਡੀਅਨਜ਼ ਦਾ ਪ੍ਰਦਰਸ਼ਨ ਹੁਣ ਤੱਕ ਨਿਰਾਸ਼ਾਜਨਕ ਰਿਹਾ ਹੈ। ਹਾਰਦਿਕ ਪੰਡਯਾ ਦੀ ਅਗਵਾਈ 'ਚ, MI ਨੇ ਹੁਣ ਤੱਕ ਚਾਰ ਮੈਚ ਖੇਡੇ ਹਨ, ਜਿਨ੍ਹਾਂ 'ਚੋਂ ਤਿੰਨ 'ਚ ਟੀਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਪਿਛਲੇ ਮੈਚ 'ਚ ਟੀਮ ਨੂੰ ਲਖਨਊ ਸੁਪਰ ਜਾਇੰਟਸ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਲਖਨਊ ਨੇ ਸਕੋਰਬੋਰਡ 'ਤੇ 8 ਵਿਕਟਾਂ ਦੇ ਨੁਕਸਾਨ 'ਤੇ 203 ਦੌੜਾਂ ਬਣਾਈਆਂ, ਜਿਸ ਦੇ ਜਵਾਬ 'ਚ ਮੁੰਬਈ ਇੰਡੀਅਨਜ਼ 5 ਵਿਕਟਾਂ ਦੇ ਨੁਕਸਾਨ 'ਤੇ ਸਿਰਫ਼ 191 ਦੌੜਾਂ ਹੀ ਬਣਾ ਸਕੀ। ਆਖਰੀ ਓਵਰ 'ਚ ਕ੍ਰੀਜ਼ 'ਤੇ ਖੜ੍ਹੇ ਹੋਣ ਦੇ ਬਾਵਜੂਦ, ਹਾਰਦਿਕ ਪੰਡਯਾ ਟੀਮ ਨੂੰ ਜਿੱਤ ਵੱਲ ਲੈ ਜਾਣ 'ਚ ਅਸਫਲ ਰਿਹਾ। ਹਾਲਾਂਕਿ, ਹਾਰਦਿਕ ਦਾ ਗੇਂਦ ਨਾਲ ਪ੍ਰਦਰਸ਼ਨ ਸ਼ਾਨਦਾਰ ਸੀ ਅਤੇ ਉਸਨੇ ਪੰਜ ਵਿਕਟਾਂ ਲਈਆਂ। ਹਾਰਦਿਕ ਇੰਡੀਅਨ ਪ੍ਰੀਮੀਅਰ ਲੀਗ ਦੇ ਇਤਿਹਾਸ 'ਚ ਪੰਜ ਵਿਕਟਾਂ ਲੈਣ ਵਾਲਾ ਪਹਿਲਾ ਕਪਤਾਨ ਬਣਿਆ।
ਦ੍ਰਾਵਿੜ ਸਰ ਵਰਗੇ ਅਦਭੁਤ ਵਿਅਕਤੀ ਦਾ ਸਾਥ ਮਿਲਣਾ ਖੁਸ਼ਕਿਸਮਤੀ ਦੀ ਗੱਲ : ਜਾਇਸਵਾਲ
NEXT STORY