ਸਪੋਰਟਸ ਡੈਸਕ- ਭਾਰਤ ਦੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਯੁਜਵੇਂਦਰ ਚਾਹਲ ਨੂੰ ਮੌਜੂਦਾ ਸਮੇਂ 'ਚ ਦੇਸ਼ ਦਾ ਸਰਵੋਤਮ ਸੀਮਤ ਓਵਰਾਂ ਦਾ ਸਪਿਨਰ ਕਰਾਰ ਦਿੰਦੇ ਹੋਏ ਕਿਹਾ ਹੈ ਕਿ ਚੋਣਕਰਤਾਵਾਂ ਨੇ 30 ਅਗਸਤ ਤੋਂ ਪਾਕਿਸਤਾਨ ਅਤੇ ਸ਼੍ਰੀਲੰਕਾ 'ਚ ਹੋਣ ਵਾਲੇ ਏਸ਼ੀਆ ਕੱਪ ਲਈ ਉਨ੍ਹਾਂ ਨੂੰ ਨਾ ਚੁਣ ਕੇ ਗਲਤੀ ਕੀਤੀ ਹੈ। ਚਾਹਲ ਨੂੰ ਏਸ਼ੀਆ ਕੱਪ ਲਈ ਭਾਰਤੀ ਟੀਮ 'ਚ ਸ਼ਾਮਲ ਨਹੀਂ ਕੀਤਾ ਗਿਆ ਹੈ। ਚੋਣਕਾਰਾਂ ਨੇ ਕੁਲਦੀਪ ਯਾਦਵ ਅਤੇ ਅਕਸ਼ਰ ਪਟੇਲ ਨੂੰ ਤਰਜੀਹ ਦਿੱਤੀ। ਹਰਭਜਨ ਨੇ ਆਪਣੇ ਯੂਟਿਊਬ ਚੈਨਲ 'ਤੇ ਕਿਹਾ, ''ਇਸ ਟੀਮ 'ਚ ਮੈਨੂੰ ਇਕ ਕਮੀ ਅਤੇ ਗਲਤੀ ਮਿਲੀ, ਉਹ ਹੈ ਯੁਜਵੇਂਦਰ ਚਾਹਲ ਦੀ ਗੈਰ-ਮੌਜੂਦਗੀ। ਮੈਨੂੰ ਲੱਗਦਾ ਹੈ ਕਿ ਉਨ੍ਹਾਂ ਨੂੰ ਏਸ਼ੀਆ ਕੱਪ ਲਈ ਟੀਮ 'ਚ ਹੋਣਾ ਚਾਹੀਦਾ ਸੀ।'' ਉਨ੍ਹਾਂ ਨੇ ਕਿਹਾ, ''ਚਹਿਲ ਅਜਿਹਾ ਲੈੱਗ ਸਪਿਨਰ ਹੈ ਜੋ ਗੇਂਦ ਨੂੰ ਟਰਨ ਕਰਵਾ ਸਕਦਾ ਹੈ। ਜੇਕਰ ਤੁਸੀਂ ਅਸਲੀ ਸਪਿਨਰਾਂ ਦੀ ਗੱਲ ਕਰਦੇ ਹੋ ਤਾਂ ਮੈਨੂੰ ਨਹੀਂ ਲੱਗਦਾ ਕਿ ਭਾਰਤ ਕੋਲ ਸੀਮਤ ਓਵਰਾਂ ਦੇ ਫਾਰਮੈਟ 'ਚ ਚਹਿਲ ਤੋਂ ਬਿਹਤਰ ਕੋਈ ਸਪਿਨਰ ਹੈ।''
ਇਹ ਵੀ ਪੜ੍ਹੋ- ਜ਼ਿੰਬਾਬਵੇ ਦੇ ਸਾਬਕਾ ਕਪਤਾਨ ਹੀਥ ਸਟ੍ਰੀਕ ਦੇ ਦਿਹਾਂਤ ਦੀ ਖ਼ਬਰ ਇੰਟਰਨੈੱਟ 'ਤੇ ਫੈਲੀ, ਸਾਬਕਾ ਸਾਥੀ ਨੇ ਦੱਸੀ ਸੱਚਾਈ
ਅੰਤਰਰਾਸ਼ਟਰੀ ਕ੍ਰਿਕਟ ਦੇ ਤਿੰਨੋਂ ਫਾਰਮੈਟਾਂ 'ਚ 711 ਵਿਕਟਾਂ ਲੈਣ ਵਾਲੇ 43 ਸਾਲਾ ਹਰਭਜਨ ਨੇ ਕਿਹਾ, 'ਇਹ ਸੱਚ ਹੈ ਕਿ ਪਿਛਲੇ ਕੁਝ ਮੈਚਾਂ 'ਚ ਉਨ੍ਹਾਂ ਦਾ ਪ੍ਰਦਰਸ਼ਨ ਚੰਗਾ ਨਹੀਂ ਰਿਹਾ ਪਰ ਇਸ ਨਾਲ ਉਹ ਖਰਾਬ ਗੇਂਦਬਾਜ਼ ਨਹੀਂ ਬਣ ਜਾਂਦੇ।' ਹਰਭਜਨ ਨੂੰ ਉਮੀਦ ਹੈ ਕਿ ਹਾਲ ਹੀ ਦਿਨਾਂ 'ਚ ਟੀਮ ਦੇ ਅੰਦਰ ਬਾਹਰ ਹੋਣ ਵਾਲੇ 33 ਸਾਲਾ ਚਾਹਲ ਭਾਰਤ 'ਚ ਅਕਤੂਬਰ-ਨਵੰਬਰ 'ਚ ਹੋਣ ਵਾਲੇ 50 ਓਵਰਾਂ ਦੇ ਵਿਸ਼ਵ ਕੱਪ 'ਚ ਵਾਪਸੀ ਕਰਨਗੇ। ਉਨ੍ਹਾਂ ਨੇ ਕਿਹਾ, “ਮੈਨੂੰ ਉਮੀਦ ਹੈ ਕਿ ਉਨ੍ਹਾਂ ਦੇ ਲਈ ਦਰਵਾਜ਼ੇ ਬੰਦ ਨਹੀਂ ਹੋਣਗੇ। ਵਿਸ਼ਵ ਕੱਪ ਲਈ ਉਨ੍ਹਾਂ ਦੇ ਨਾਂ 'ਤੇ ਵਿਚਾਰ ਕਰਨਾ ਮਹੱਤਵਪੂਰਨ ਹੋਵੇਗਾ ਕਿਉਂਕਿ ਇਹ ਟੂਰਨਾਮੈਂਟ ਭਾਰਤ 'ਚ ਖੇਡਿਆ ਜਾਵੇਗਾ।
ਇਹ ਵੀ ਪੜ੍ਹੋ- ਵੱਖਰੇ ਬੱਲੇਬਾਜ਼ੀ ਸਟਾਈਲ ਨਾਲ ਮਦਦ ਮਿਲਦੀ ਹੈ, ਰੋਹਿਤ ਦੇ ਨਾਲ ਸਾਂਝੇਦਾਰੀ 'ਤੇ ਬੋਲੇ ਗਿੱਲ
ਹਰਭਜਨ ਨੇ ਕਿਹਾ, “ਚਾਹਲ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਮੈਚ ਜੇਤੂ ਗੇਂਦਬਾਜ਼ ਹੈ। ਮੈਂ ਸਮਝਦਾ ਹਾਂ ਕਿ ਉਨ੍ਹਾਂ ਦੀ ਫਾਰਮ ਇਸ ਸਮੇਂ ਠੀਕ ਨਹੀਂ ਹੈ, ਇਸ ਲਈ ਤੁਸੀਂ ਉਨ੍ਹਾਂ ਨੂੰ ਆਰਾਮ ਦੇ ਸਕਦੇ ਹੋ। ਪਰ ਮੇਰਾ ਮੰਨਣਾ ਹੈ ਕਿ ਜੇਕਰ ਉਹ ਟੀਮ ਦੇ ਨਾਲ ਹੁੰਦੇ ਤਾਂ ਉਨ੍ਹਾਂ ਦਾ ਆਤਮ ਵਿਸ਼ਵਾਸ ਬਣਿਆ ਰਹਿੰਦਾ। ਜਦੋਂ ਕੋਈ ਵੀ ਖਿਡਾਰੀ ਆਊਟ ਹੋਣ ਤੋਂ ਬਾਅਦ ਵਾਪਸੀ ਕਰਦਾ ਹੈ ਤਾਂ ਉਸ 'ਤੇ ਚੰਗਾ ਪ੍ਰਦਰਸ਼ਨ ਕਰਨ ਦਾ ਦਬਾਅ ਰਹਿੰਦਾ ਹੈ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਯੂਨਾਈਟਿਡ ਵਰਲਡ ਰੈਸਲਿੰਗ ਫੈਡਰੇਸ਼ਨ ਦਾ ਵੱਡਾ ਫੈਸਲਾ, ਭਾਰਤੀ ਝੰਡੇ ਹੇਠ ਨਹੀਂ ਖੇਡ ਸਕਣਗੇ ਪਹਿਲਵਾਨ
NEXT STORY