ਚੰਡੀਗੜ੍ਹ/ਜਲੰਧਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਖੇਡਾਂ ਵਤਨ ਪੰਜਾਬ ਦੀਆਂ' ਦੇ ਸੀਜ਼ਨ-3 ਦੀ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ। ਖੇਡਾਂ ਦੇ ਮਹਾਕੁੰਭ 'ਖੇਡਾਂ ਵਤਨ ਪੰਜਾਬ ਦੀਆਂ' ਦੇ ਤਹਿਤ ਇਸ ਵਾਰ ਜ਼ਿਲ੍ਹਾ ਸੰਗਰੂਰ ਤੋਂ 29 ਅਗਸਤ ਤੋਂ ਸ਼ੁਰੂਆਤ ਹੋਵੇਗੀ।

ਇਸ ਵਾਰ 9 ਉਮਰ ਵਰਗ 'ਚ ਕੁੱਲ 37 ਖੇਡਾਂ ਦੇ ਮੁਕਾਬਲੇ ਹੋਣਗੇ। ਜੇਤੂਆਂ ਨੂੰ 9 ਕਰੋੜ ਰੁਪਏ ਤੋਂ ਵਧ ਦੀ ਇਨਾਮੀ ਰਾਸ਼ੀ ਵੰਡੀ ਜਾਵੇਗੀ।

'ਖੇਡਾਂ ਵਤਨ ਪੰਜਾਬ ਦੀਆਂ ' ਦੇ ਸੀਜ਼ਨ-3 ਦੀ ਟੀ-ਸ਼ਰਟ ਤੇ ਲੋਗੋ ਲਾਂਚ ਕਰਦੇ ਹੋਏ ਸੀਐੱਮ ਮਾਨ ਨੇ ਕਿਹਾ ਕਿ ਮੈਂ ਨੌਜਵਾਨ ਪੀੜ੍ਹੀ ਨੂੰ ਅਪੀਲ ਕਰਦਾ ਹਾਂ ਕਿ ਉਹ ਵਧ ਤੋਂ ਵਧ ਸਭ ਖੇਡਾਂ 'ਚ ਹਿੱਸਾ ਲੈਣ।
ਮਹਿਲਾ ਟੀ-20 ਵਿਸ਼ਵ ਕੱਪ ਲਈ ਆਸਟ੍ਰੇਲੀਆ ਟੀਮ ਦਾ ਐਲਾਨ, ਇਨ੍ਹਾਂ 15 ਖਿਡਾਰੀਆਂ ਨੂੰ ਮਿਲੀ ਥਾਂ
NEXT STORY