ਨਵੀਂ ਦਿੱਲੀ- ਭਾਰਤੀ ਓਲੰਪਿਕ ਸੰਘ ਨੇ ਬਰਮਿੰਘਮ ਰਾਸ਼ਟਰ ਮੰਡਲ ਖੇਡਾਂ 'ਚ ਤਮਗ਼ਾ ਜਿੱਤਣ ਵਾਲੇ ਖਿਡਾਰੀਆਂ ਨੂੰ ਨਗਦ ਪੁਰਸਕਾਰ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਭਾਰਤੀ ਓਲੰਪਿਕ ਸੰਘ ਦੇ ਜਨਰਲ ਸਕੱਤਰ ਰਾਜੀਵ ਮਹਿਤਾ ਨੇ ਵੀਰਵਾਰ ਨੂੰ ਇੱਥੇ ਵਿਦਾਈ ਸਮਾਰੋਹ 'ਚ ਇਹ ਐਲਾਨ ਕੀਤਾ।
ਮਹਿਤਾ ਨੇ ਖੇਡ ਮੰਤਰੀ ਅਨੁਰਾਗ ਠਾਕੁਰ ਦੀ ਮੌਜੂਦਗੀ 'ਚ ਕਿਹਾ ਕਿ ਇਨ੍ਹਾਂ ਖੇਡਾਂ 'ਚ ਸੋਨ ਤਮਗ਼ਾ ਜਿੱਤਣ ਵਾਲੇ ਖਿਡਾਰੀ ਨੂੰ 20 ਲੱਖ, ਚਾਂਦੀ ਦਾ ਤਮਗ਼ਾ ਜਿੱਤਣ ਵਾਲੇ ਨੂੰ 10 ਲੱਖ ਤੇ ਕਾਂਸੀ ਦਾ ਤਮਗ਼ਾ ਜਿੱਤਣ ਵਾਲੇ ਨੂੰ ਸਾਢੇ ਸੱਤ ਲੱਖ ਰੁਪਏ ਦਿੱਤੇ ਜਾਣਗੇ। ਉਨ੍ਹਾਂ ਕਿਹਾ, 'ਅਸੀਂ ਉਮੀਦ ਕਰਦੇ ਹਾਂ ਕਿ ਸਾਡੇ ਖਿਡਾਰੀ ਇਨ੍ਹਾਂ ਖੇਡਾਂ 'ਚ ਆਪਣਾ ਸਰਵਸ੍ਰੇਸ਼ਠ ਪ੍ਰਦਰਸ਼ਨ ਕਰਨਗੇ।'
ਆਫਲਾਈਨ ਆਯੋਜਿਤ ਹੋਵੇਗਾ IFFM, ਕਪਿਲ ਦੇਵ ਹੋਣਗੇ ਮੁੱਖ ਮਹਿਮਾਨ
NEXT STORY