ਨਵੀਂ ਦਿੱਲੀ— ਕੇਂਦਰੀ ਖੇਡ ਮੰਤਰਾਲਾ ਨੇ ਮਹਿਲਾ ਖਿਡਾਰੀਆਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਨੂੰ ਸੁਲਝਾਉਣ ਲਈ ਇਕ ਉੱਚ ਪੱਧਰੀ ਕਮੇਟੀ ਗਠਿਤ ਕਰ ਦਿੱਤੀ ਹੈ।
ਕੇਂਦਰੀ ਖੇਡ ਮੰਤਰੀ ਵਿਜੇ ਗੋਇਲ ਨੇ ਮਹਿਲਾ ਪ੍ਰੈੱਸ ਕਲੱਬ 'ਚ ਮਹਿਲਾ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਐਲਾਨ ਕੀਤਾ। ਗੋਇਲ ਨੇ ਪਿਛਲੀ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਐਲਾਨ ਕੀਤਾ ਸੀ ਕਿ ਇਸ ਤਰ੍ਹਾਂ ਦੀ ਕਮੇਟੀ ਗਠਿਤ ਕੀਤੀ ਜਾਵੇਗੀ।
ਗੋਇਲ ਦੇ ਇਸ ਐਲਾਨ ਅਨੁਸਾਰ ਖੇਡ ਮੰਤਰਾਲਾ ਨੇ ਇਹ ਉੱਚ ਪੱਧਰੀ ਕਮੇਟੀ ਗਠਿਤ ਕੀਤੀ ਹੈ। ਇਸ ਵਿਚ ਮੰਤਰਾਲਾ ਦੇ ਸੀਨੀਅਰ ਅਧਿਕਾਰੀਆਂ, ਸੀਨੀਅਰ ਖੇਡ ਪੱਤਰਕਾਰਾਂ ਅਤੇ ਮਹਿਲਾ ਖਿਡਾਰੀਆਂ ਲਈ ਵਕੀਲਾਂ ਨੂੰ ਰੱਖਿਆ ਗਿਆ ਹੈ, ਜੋ ਉਨ੍ਹਾਂ ਦੀਆਂ ਸਮੱਸਿਆਵਾਂ 'ਤੇ ਗੌਰ ਕਰਨਗੇ।
2011 ਵਿਸ਼ਵ ਕੱਪ ਫਾਈਨਲ : ਭਾਰਤੀ ਖਿਡਾਰੀ ਬੋਲੇ-ਰਾਣਾਤੁੰਗਾ ਦੇ ਦੋਸ਼ ਝੂਠੇ
NEXT STORY