ਚੇਨਈ– ਚੇਨਈ ਸੁਪਰ ਕਿੰਗਜ਼ (ਸੀ. ਐੱਸ. ਕੇ.) ਦੇ ਬੱਲੇਬਾਜ਼ੀ ਕੋਚ ਮਾਈਕਲ ਹਸੀ ਅਤੇ ਗੇਂਦਬਾਜ਼ੀ ਕੋਚ ਐੱਲ. ਬਾਲਾਜੀ ਨੂੰ ਏਅਰ ਐਂਬੂਲੈਂਸ ਰਾਹੀਂ ਦਿੱਲੀ ਤੋਂ ਇੱਥੇ ਲਿਜਾਇਆ ਗਿਆ ਕਿਉਂਕਿ ਉਹ ਕੋਵਿਡ-19 ਤੋਂ ਉਭਰ ਗਏ ਹਨ। ਫ੍ਰੈਂਚਾਈਜ਼ੀ ਦੇ ਇਕ ਚੋਟੀ ਦੇ ਅਧਿਕਾਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਹਸੀ ਅਤੇ ਬਾਲਾਜੀ ਕੋਚਿੰਗ ਸਟਾਫ ਦੇ ਉਹ ਮੈਂਬਰ ਸਨ, ਜਿਹੜੇ ਜੈਵਿਕ ਤੌਰ ਨਾਲ ਸੁਰੱਖਿਅਤ ਮਾਹੌਲ ਵਿਚ ਕੋਵਿਡ-19 ਤੋਂ ਪਾਜ਼ੇਟਿਵ ਪਾਏ ਗਏ ਸਨ, ਜਿਸ ਤੋਂ ਬਾਅਦ ਮੰਗਲਵਾਰ ਨੂੰ ਆਈ. ਪੀ. ਐੱਲ. ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ।
ਇਹ ਖ਼ਬਰ ਪੜ੍ਹੋ- ਪੰਜਾਬ ਦੇ ਹਰਪ੍ਰੀਤ ਦਾ ਮੀਆ ਖਲੀਫਾ ਨੂੰ ਕੀਤਾ ਟਵੀਟ ਵਾਇਰਲ, ਕਹੀ ਸੀ ਇਹ ਗੱਲ
ਸੀ. ਐੱਸ. ਕੇ. ਦੇ ਅਧਿਕਾਰੀ ਨੇ ਕਿਹਾ,‘‘ਅਸੀਂ ਹਸੀ ਤੇ ਬਾਲਾਜੀ ਨੂੰ ਏਅਰ ਐਂਬੂਲੈਂਸ ਰਾਹੀਂ ਚੇਨਈ ਭੇਜਣ ਦਾ ਫੈਸਲਾ ਕੀਤਾ, ਕਿਉਂਕਿ ਉੱਥੇ ਸਾਡੇ ਸੰਪਰਕ ਬਿਹਤਰ ਹਨ ਅਤੇ ਅਸੀਂ ਲੋੜ ਦੇ ਸਮੇਂ ਬਿਹਤਰ ਮੈਡੀਕਲ ਸਹੂਲਤਾਂ ਤੈਅ ਕਰਨਾ ਚਾਹੁੰਦੇ ਹਾਂ।’’ ਸੀ. ਐੱਸ. ਕੇ. ਅਧਿਕਾਰੀ ਨੇ ਕਿਹਾ ਕਿ ਫ੍ਰੈਂਚਾਈਜ਼ੀ ਨੇ ਟੀਮ ਦੇ ਵਿਦੇਸ਼ੀ ਖਿਡਾਰੀਆਂ ਲਈ ਚਾਰਟਰਡ ਜਹਾਜ਼ ਰਾਹੀਂ ਵਾਪਸ ਜਾਣ ਦਾ ਇੰਤਜ਼ਾਮ ਕੀਤਾ ਹੈ। ਅਧਿਕਾਰੀ ਨੇ ਦੱਸਿਆ ਕਿ ਸੁਪਰ ਕਿੰਗਜ਼ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਟੀਮ ਦੇ ਆਪਣੇ ਸਾਥੀਆਂ ਨਾਲ ਆਪਣੇ-ਆਪਣੇ ਸ਼ਹਿਰਾਂ ਲਈ ਰਵਾਨਾ ਹੋਣ ਤੋਂ ਬਾਅਦ ਆਪਣੇ ਘਰੇਲੂ ਸ਼ਹਿਰਾਂ ਲਈ ਰਵਾਨਾ ਹੋਣਗੇ।
ਇਹ ਖ਼ਬਰ ਪੜ੍ਹੋ- ਨਿਊਜ਼ੀਲੈਂਡ ਪਰਤੇਗਾ ਬੋਲਟ, ਇੰਗਲੈਂਡ ਵਿਰੁੱਧ ਟੈਸਟ ਸੀਰੀਜ਼ ’ਚੋਂ ਰਹਿ ਸਕਦੈ ਬਾਹਰ
ਆਈ. ਪੀ. ਐੱਲ. 2021 ਨੂੰ ਉਸ ਸਮੇਂ ਮੁਲਤਵੀ ਕਰ ਦਿੱਤਾ ਗਿਆ ਸੀ ਜਦੋਂ ਜੈਵਿਕ ਤੌਰ ਨਾਲ ਸੁਰੱਖਿਅਤ ਮਾਹੌਲ ਵਿਚ ਚਾਰ ਖਿਡਾਰੀ ਪਾਜ਼ੇਟਿਵ ਪਾਏ ਗਏ, ਜਿਸ ਵਿਚ ਸਨਰਾਈਜ਼ਰਜ਼ ਹੈਦਰਾਬਾਦ ਦੇ ਬੱਲੇਬਾਜ਼ ਰਿਧੀਮਾਨ ਸਾਹਾ, ਦਿੱਲੀ ਕੈਪੀਟਲਸ ਦੇ ਸਪਿਨਰ ਅਮਿਤ ਮਿਸ਼ਰਾ ਤੇ ਕੋਲਕਾਤਾ ਨਾਈਟ ਰਾਈਡਰਜ਼ ਦੇ ਵਰੁਣ ਚੱਕਰਵਰਤੀ ਅਤੇ ਸੰਦੀਪ ਵਾਰੀਅਰ ਸ਼ਾਮਲ ਸਨ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਰੈਨਾ ਦੀ ਚਾਚੀ ਨੂੰ ਆਕਸੀਜਨ ਸਿਲੰਡਰ ਦੀ ਜ਼ਰੂਰਤ, UP ਪੁਲਸ ਬਣੀ 'ਮਸੀਹਾ'
NEXT STORY