ਚੇਨਈ- ਮੁੰਬਈ ਇੰਡੀਅਨਜ਼ ਦੇ ਕਪਤਾਨ ਰੋਹਿਤ ਸ਼ਰਮਾ ਨੇ ਇੰਡੀਅਨ ਪ੍ਰੀਮੀਅਰ ਲੀਗ 'ਚ ਮੰਗਲਵਾਰ ਨੂੰ ਇੱਥੇ ਦਿੱਲੀ ਕੈਪੀਟਲਸ ਵਿਰੁੱਧ 6 ਵਿਕਟਾਂ ਦੀ ਹਾਰ ਤੋਂ ਬਾਅਦ ਕਿਹਾ ਕਿ ਵਧੀਆ ਸ਼ੁਰੂਆਤ ਤੋਂ ਬਾਅਦ ਉਸਦੀ ਟੀਮ ਵਿਚਾਲੇ ਦੇ ਓਵਰਾਂ 'ਚ ਸ਼ਾਨਦਾਰ ਬੱਲੇਬਾਜ਼ੀ ਕਰ ਸਕਦੀ ਸੀ ਪਰ ਅਜਿਹਾ ਕਰਨ 'ਚ ਅਸਫਲ ਰਹੀ। ਮੁੰਬਈ ਦੇ 138 ਦੌੜਾਂ ਦੇ ਟੀਚੇ ਦਾ ਪਿੱਛੇ ਕਰਦੇ ਹੋਏ ਦਿੱਲੀ ਦੇ ਸਲਾਮੀ ਬੱਲੇਬਾਜ਼ ਸ਼ਿਖਰ ਧਵਨ (45) ਤੇ ਸਟੀਵ ਸਮਿਥ (33) ਦੀ ਪਾਰੀਆਂ ਦੀ ਬਦੌਲਤ 19.1 ਓਵਰਾਂ 'ਚ ਚਾਰ ਵਿਕਟਾਂ 'ਤੇ 138 ਦੌੜਾਂ ਬਣਾ ਕੇ ਜਿੱਤ ਦਰਜ ਕੀਤੀ। ਲਲਿਤ ਯਾਦਵ ਨੇ ਵੀ ਅਜੇਤੂ 22 ਦੌੜਾਂ ਦੀ ਪਾਰੀ ਖੇਡੀ।
ਇਹ ਖ਼ਬਰ ਪੜ੍ਹੋ- DC v MI : ਅਮਿਤ ਮਿਸ਼ਰਾ ਨੇ IPL 'ਚ ਬਣਾਇਆ ਇਹ ਖਾਸ ਰਿਕਾਰਡ
ਮੁੰਬਈ ਦੀ ਟੀਮ ਮਿਸ਼ਰਾ (24 ਦੌੜਾਂ 'ਤੇ 4 ਵਿਕਟਾਂ) ਦੀ ਫਿਰਕੀ ਦੇ ਸਾਹਮਣੇ 9 ਵਿਕਟਾਂ 'ਤੇ 137 ਦੌੜਾਂ ਹੀ ਬਣਾ ਸਕੀ। ਮੁੰਬਈ ਵਲੋਂ ਕਪਤਾਨ ਰੋਹਿਤ ਸ਼ਰਮਾ ਨੇ ਸਭ ਤੋਂ ਜ਼ਿਆਦਾ 44 ਦੌੜਾਂ ਬਣਾਈਆਂ। ਰੋਹਿਤ ਨੇ ਮੈਚ ਤੋਂ ਬਾਅਦ ਕਿਹਾ ਕਿ ਸਾਨੂੰ ਜਿਸ ਤਰ੍ਹਾਂ ਦੀ ਸ਼ੁਰੂਆਤ ਮਿਲੀ ਸੀ, ਮੈਨੂੰ ਲੱਗਦਾ ਹੈ ਕਿ ਅਸੀਂ ਵਿਚਾਲੇ ਦੇ ਓਵਰਾਂ 'ਚ ਸ਼ਾਨਦਾਰ ਬੱਲੇਬਾਜ਼ੀ ਕਰ ਸਕਦੇ ਸੀ ਜੋ ਅਸੀਂ ਨਹੀਂ ਕੀਤਾ। ਅਸੀਂ ਪਾਵਰ ਪਲੇਅ 'ਚ ਮਿਲੀ ਸ਼ੁਰੂਆਤ ਦਾ ਫਾਇਦਾ ਨਹੀਂ ਚੁੱਕ ਸਕੇ। ਅਸੀਂ ਇਕ ਵਾਰ ਫਿਰ ਅਜਿਹਾ ਕਰਨ 'ਚ ਅਸਫਲ ਰਹੇ।
ਇਹ ਖ਼ਬਰ ਪੜ੍ਹੋ- ਵੱਧ ਤੋਂ ਵੱਧ ਦੌੜਾਂ ਬਣਾਉਣਾ ਤੇ ਚੰਗੀ ਸ਼ੁਰੂਆਤ ਦੇਣਾ ਮੇਰਾ ਕੰਮ : ਮੋਇਨ ਅਲੀ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਸ਼ਿਖਰ ਨੇ ਗੇਲ ਤੇ ਵਾਰਨਰ ਨੂੰ ਛੱਡਿਆ ਪਿੱਛੇ, ਅਜਿਹਾ ਕਰਨ ਵਾਲੇ ਬਣੇ ਪਹਿਲੇ ਓਪਨਰ
NEXT STORY