ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਸ਼ਨੀਵਾਰ ਨੂੰ ਚੋਟੀ ਦੇ ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੂੰ ਏਸ਼ੀਆਈ ਖੇਡਾਂ ਦੇ ਟਰਾਇਲਾਂ 'ਚ ਦਿੱਤੀ ਗਈ ਛੋਟ 'ਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਟੂਰਨਾਮੈਂਟ ਲਈ ਭਾਰਤੀ ਟੀਮ 'ਚ ਸਿੱਧੇ ਦਾਖਲੇ ਖ਼ਿਲਾਫ਼ ਦੋ ਜੂਨੀਅਰ ਪਹਿਲਵਾਨਾਂ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਅੰਡਰ-20 ਵਿਸ਼ਵ ਚੈਂਪੀਅਨ ਅਵਿਨਾਸ਼ ਪੰਘਾਲ ਅਤੇ ਅੰਡਰ-23 ਏਸ਼ੀਆਈ ਚੈਂਪੀਅਨ ਸੁਜੀਤ ਕਲਕਲ ਨੇ ਵਿਨੇਸ਼ ਅਤੇ ਬਜਰੰਗ ਨੂੰ ਦਿੱਤੇ ਗਏ ਵਿਸ਼ੇਸ਼ ਸਲੂਕ ਵਿਰੁੱਧ ਅਪੀਲ ਕੀਤੀ ਸੀ।
ਇਹ ਵੀ ਪੜ੍ਹੋ- Cricket World cup : ਅਹਿਮਦਾਬਾਦ 'ਚ ਭਾਰਤ-ਪਾਕਿ ਮੈਚ ਦੇ ਲਈ ਹਸਪਤਾਲ ਦੇ ਬੈੱਡ ਵੀ ਹੋ ਰਹੇ ਨੇ ਬੁੱਕ
ਜਸਟਿਸ ਸੁਬਰਾਮਨੀਅਮ ਪ੍ਰਸਾਦ ਨੇ ਹਾਲ ਹੀ 'ਚ ਕਿਹਾ ਕਿ ਭਾਵੇਂ ਪਟੀਸ਼ਨਕਰਤਾਵਾਂ ਨੇ ਖੁਦ ਕੁਸ਼ਤੀ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਪਰ ਅਦਾਲਤ ਇੱਕ ਮਾਹਰ ਕਮੇਟੀ ਦੁਆਰਾ ਕੀਤੇ ਫ਼ੈਸਲੇ ਦੇ ਖ਼ਿਲਾਫ਼ ਅਪੀਲ ਕਰਨ ਲਈ ਤਿਆਰ ਨਹੀਂ ਹੈ ਅਤੇ ਅਦਾਲਤ ਨੇ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਕਿ ਵਿਨੇਸ਼ ਅਤੇ ਬਜਰੰਗ ਨੂੰ ਅਲੀਟ ਖਿਡਾਰੀ ਹੋਣ ਦੇ ਨਾਤੇ ਸੱਟਾਂ ਤੋਂ ਬਚਾਉਣ ਲਈ ਟਰਾਇਲ ਤੋਂ ਛੋਟ ਦਿੱਤੀ ਜਾਣੀ ਚਾਹੀਦੀ ਹੈ।
ਇਹ ਵੀ ਪੜ੍ਹੋ-ਸੂਰਿਆਕੁਮਾਰ ਯਾਦਵ ਹੋ ਸਕਦੇ ਹਨ ਟੀਮ ਇੰਡੀਆ ਦੇ ਨਵੇਂ ਟੀ-20 ਕਪਤਾਨ, ਜਲਦ ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ
ਅਦਾਲਤ ਨੇ ਕਿਹਾ ਕਿ ਬਜਰੰਗ ਅਤੇ ਵਿਨੇਸ਼ ਮਸ਼ਹੂਰ ਕੁਸ਼ਤੀ ਦੇ ਮਸ਼ਹੂਰ ਖਿਡਾਰੀ ਹਨ ਅਤੇ ਵਿਸ਼ਵ ਦੀ ਚੋਟੀ ਦੀ 10 ਰੈਂਕਿੰਗ 'ਚ ਹਨ ਜਿਸ ਕਰਕੇ ਉਨ੍ਹਾਂ ਨੂੰ ਸਿੱਧੀ ਐਂਟਰੀ ਦੇਣ ਦੇ ਫ਼ੈਸਲੇ ਨੂੰ ਮਨਮਾਨੀ ਨਹੀਂ ਕਿਹਾ ਜਾ ਸਕਦਾ। ਅਦਾਲਤ ਨੇ ਕਿਹਾ ਕਿ WFI ਦੀ ਐਡ-ਹਾਕ ਕਮੇਟੀ 'ਚ ਕੁਸ਼ਤੀ ਦੀ ਖੇਡ ਦੇ ਮਾਹਰ ਸ਼ਾਮਲ ਹਨ ਤੇ ਉਨ੍ਹਾਂ ਨੇ ਸਰਬਸੰਮਤੀ ਨਾਲ ਉੱਤਰਦਾਤਾ ਨੰਬਰ 3 (ਪੂਨੀਆ) ਅਤੇ ਨੰਬਰ 4 (ਫੋਗਾਟ) ਨੂੰ ਚੋਣ ਪ੍ਰਕਿਰਿਆ 'ਚ ਕਿਸੇ ਵੀ ਸੱਟ ਤੋਂ ਬਚਾਉਣ ਲਈ ਟਰਾਇਲਾਂ ਤੋਂ ਛੋਟ ਦਿੱਤੀ ਜਾਣੀ ਚਾਹੀਦੀ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
IND vs WI : ਤੀਜੇ ਦਿਨ ਦੀ ਖੇਡ ਖ਼ਤਮ, ਵੈਸਟ ਇੰਡੀਜ਼ ਦਾ ਸਕੋਰ 229/5, ਭਾਰਤ ਤੋਂ 209 ਦੌੜਾਂ ਪਿੱਛੇ
NEXT STORY