ਨਵੀਂ ਦਿੱਲੀ- ਭਾਰਤੀ ਕ੍ਰਿਕਟ ਬੋਰਡ (ਬੀ. ਸੀ. ਸੀ. ਆਈ.) ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਕੋਵਿਡ-19 ਮਹਾਮਾਰੀ ਦੇ ਚੱਲਦੇ ਮੀਡੀਆ ਨੂੰ ਸਟੇਡੀਅਮ 'ਚ ਇੰਡੀਅਨ ਪ੍ਰੀਮੀਅਰ ਲੀਗ ਦੇ 14ਵੇਂ ਪੜਾਅ ਦੇ ਮੈਚਾਂ ਨੂੰ ਕਵਰ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਪਰ ਜੇਕਰ ਹਾਲਾਤ ਸੁਧਰਦੇ ਹਨ ਤਾਂ ਪਾਬੰਦੀਆਂ ਹਟਾਈ ਜਾ ਸਕਦੀ ਹੈ। ਪ੍ਰਸਿੱਧ ਟੀ-20 ਲੀਗ ਦਰਸ਼ਕਾਂ ਦੇ ਬਿਨਾਂ ਹੀ ਆਯੋਜਿਤ ਕੀਤੀ ਜਾ ਰਹੀ ਹੈ।
ਇਹ ਖ਼ਬਰ ਪੜ੍ਹੋ- IPL 2021 : ਵਿਰਾਟ ਦੇ ਨਾਂ ਹਨ ਸਭ ਤੋਂ ਜ਼ਿਆਦਾ ਦੌੜਾਂ, ਸੈਂਕੜੇ ਲਗਾਉਣ 'ਚ ਇਹ ਖਿਡਾਰੀ ਹੈ ਅੱਗੇ
ਪੀ. ਟੀ. ਆਈ. ਨੇ ਪਹਿਲਾਂ ਖ਼ਬਰ ਦਿੱਤੀ ਸੀ ਕਿ ਮੀਡੀਆ ਨੂੰ ਸਟੇਡੀਅਮ 'ਚ ਮੈਚਾਂ ਨੂੰ ਕਵਰ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਬੀ. ਸੀ. ਸੀ. ਆਈ. ਨੇ ਇਕ ਬਿਆਨ 'ਚ ਕਿਹਾ ਕਿ ਸਿਹਤ ਤੇ ਸਰੁੱਖਿਆ ਦੀਆਂ ਚਿੰਤਾਵਾਂ ਨੂੰ ਦੇਖਦੇ ਹੋਏ ਮੀਡੀਆ ਕਰਮਚਾਰੀ ਮੈਚਾਂ ਅਤੇ ਟੀਮ ਦੇ ਅਭਿਆਸ ਸੈਸ਼ਨਾਂ ਨੂੰ ਕਵਰ ਕਰਨ ਦੇ ਲਈ ਸਟੇਡੀਅਮ 'ਚ ਪ੍ਰਵੇਸ਼ ਨਹੀਂ ਕਰ ਸਕਦੇ। ਆਈ. ਪੀ. ਐੱਲ. ਸ਼ੁੱਕਰਵਾਰ ਤੋਂ ਪਿਛਲੀ ਚੈਂਪੀਅਨ ਮੁੰਬਈ ਇੰਡੀਅਨਜ਼ ਤੇ ਰਾਇਲ ਚੈਲੰਜਰਜ਼ ਬੈਂਗਲੁਰੂ ਦੇ ਵਿਚਾਲੇ ਮੈਚ ਤੋਂ ਸ਼ੁਰੂ ਹੋ ਰਿਹਾ ਹੈ।
ਇਹ ਖ਼ਬਰ ਪੜ੍ਹੋ- ਸਚਿਨ ਤੇਂਦੁਲਕਰ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਘਰ 'ਚ ਰਹਿਣਗੇ ਇਕਾਂਤਵਾਸ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਬੇਲਾਰੂਸ ਤੋਂ 1-2 ਨਾਲ ਹਾਰੀ ਭਾਰਤੀ ਮਹਿਲਾ ਫੁੱਟਬਾਲ ਟੀਮ
NEXT STORY