ਸਪੋਰਟਸ ਡੈਸਕ : ਆਈ. ਪੀ. ਐੱਲ 2023 ਦਾ ਫਾਈਨਲ ਮੈਚ ਅੱਜ ਚੇਨਈ ਸੁਪਰ ਕਿੰਗਜ਼ (ਸੀ. ਐੱਸ. ਕੇ.) ਤੇ ਗੁਜਰਾਤ ਟਾਈਟਨਸ ਦਰਮਿਆਨ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਗੁਜਰਾਤ ਨੇ ਰਿਧੀਮਾਨ ਸਾਹਾ ਤੇ ਸਾਈ ਸੁਦਰਸ਼ਨ ਦੇ ਅਰਧ ਸੈਂਕੜਿਆਂ ਦੀ ਬਦੌਲਤ 20 ਓਵਰਾਂ 'ਚ 4 ਵਿਕਟਾਂ ਗੁਆ ਕੇ 214 ਦੌੜਾਂ ਬਣਾਈਆਂ। ਇਸ ਤਰ੍ਹਾਂ ਗੁਜਰਾਤ ਨੇ ਚੇਨਈ ਨੂੰ ਜਿੱਤ ਲਈ 215 ਦੌੜਾਂ ਦਾ ਟੀਚਾ ਦਿੱਤਾ।
ਇਹ ਵੀ ਪੜ੍ਹੋ : Breaking News: ਦਿੱਲੀ ਪੁਲਸ ਨੇ ਪ੍ਰਦਰਸ਼ਨਕਾਰੀ ਪਹਿਲਵਾਨਾਂ 'ਤੇ ਦਰਜ ਕੀਤੀ FIR
ਗੁਜਰਾਤ ਨੇ ਧਮਾਕੇਦਾਰ ਸ਼ੁਰੂਆਤ ਕੀਤੀ ਹੈ। 5 ਓਵਰਾਂ 'ਚ ਬਿਨਾ ਵਿਕਟ ਗੁਆਏ ਬਣਾਈਆਂ 49 ਦੌੜਾਂ ਬਣਾ ਲਈਆਂ ਸਨ। ਇਸ ਤੋਂ ਬਾਅਦ ਗੁਜਰਾਤ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਉਸ ਦਾ ਸਲਾਮੀ ਬੱਲੇਬਾਜ਼ 39 ਦੌੜਾਂ ਦੇ ਨਿੱਜੀ ਸਕੋਰ 'ਤੇ ਜਡੇਜਾ ਵਲੋਂ ਆਊਟ ਹੋ ਗਿਆ । ਮੈਚ ਦੌਰਾਨ ਰਿਧੀਮਾਨ ਸਾਹਾ ਨੇ ਆਪਣਾ ਅਰਧ ਸੈਂਕੜਾ ਪੂਰਾ ਕੀਤਾ ਹੈ। ਸਾਹਾ ਨੇ 37 ਗੇਂਦਾਂ 'ਚ 5 ਚੌਕੇ ਤੇ 1 ਛੱਕੇ ਦੀ ਮਦਦ ਨਾਲ 50 ਦੌੜਾਂ ਬਣਾਈਆਂ। ਗੁਜਰਾਤ ਦੀ ਦੂਜੀ ਵਿਕਟ ਰਿਧੀਮਾਨ ਸਾਹਾ ਦੇ ਤੌਰ 'ਤੇ ਡਿੱਗੀ। ਸਾਹਾ 54 ਦੌੜਾਂ ਬਣਾ ਚਾਹਰ ਦਾ ਸ਼ਿਕਾਰ ਬਣੇ। ਸਾਈ ਸੁਦਰਸ਼ਨ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 47 ਗੇਂਦਾਂ 'ਤੇ 8 ਚੌਕੇ ਤੇ 6 ਛੱਕਿਆਂ ਦੀ ਮਦਦ ਨਾਲ 96 ਦੌੜਾਂ ਬਣਾਈਆਂ। ਕਪਤਾਨ ਹਾਰਦਿਕ ਪੰਡਯਾ ਨੇ 21 ਦੌੜਾਂ ਤੇ ਰਾਸ਼ਿਦ ਖਾਨ ਨੇ 0 ਦੌੜਾਂ ਬਣਾਈਆਂ। ਚੇਨਈ ਲਈ ਦੀਪਕ ਚਾਹਰ ਨੇ 1 ਤੇ ਰਵਿੰਦਰ ਜਡੇਜਾ ਨੇ 1 ਤੇ ਮਥੀਸ਼ਾ ਪਥੀਰਾਨਾ ਨੇ 2 ਵਿਕਟਾਂ ਲਈਆਂ।
ਇਹ ਵੀ ਪੜ੍ਹੋ : IPL 2023: ਚੈਂਪੀਅਨ ਟੀਮ 'ਤੇ ਵਰ੍ਹੇਗਾ ਪੈਸਿਆਂ ਦਾ ਮੀਂਹ, ਫਾਈਨਲ ਹਾਰਨ ਵਾਲੀ ਟੀਮ ਨੂੰ ਮਿਲਣਗੇ 13 ਕਰੋੜ
ਪਲੇਇੰਗ -11
ਗੁਜਰਾਤ ਟਾਈਟਨਸ : ਰਿਧੀਮਾਨ ਸਾਹਾ (ਵਿਕਟਕੀਪਰ), ਸ਼ੁਭਮਨ ਗਿੱਲ, ਸਾਈ ਸੁਦਰਸ਼ਨ, ਹਾਰਦਿਕ ਪੰਡਯਾ (ਕਪਤਾਨ), ਵਿਜੇ ਸ਼ੰਕਰ, ਡੇਵਿਡ ਮਿਲਰ, ਰਾਹੁਲ ਤੇਵਤੀਆ, ਰਾਸ਼ਿਦ ਖਾਨ, ਮੋਹਿਤ ਸ਼ਰਮਾ, ਨੂਰ ਅਹਿਮਦ, ਮੁਹੰਮਦ ਸ਼ੰਮੀ
ਚੇਨਈ ਸੁਪਰ ਕਿੰਗਜ਼ : ਰੁਤੁਰਾਜ ਗਾਇਕਵਾੜ, ਡੇਵੋਨ ਕੋਨਵੇ, ਅਜਿੰਕਯ ਰਹਾਣੇ, ਮੋਈਨ ਅਲੀ, ਅੰਬਾਤੀ ਰਾਇਡੂ, ਰਵਿੰਦਰ ਜਡੇਜਾ, ਐਮ. ਐਸ. ਧੋਨੀ (ਵਿਕਟਕੀਪਰ/ਕਪਤਾਨ), ਦੀਪਕ ਚਾਹਰ, ਮਥੀਸ਼ਾ ਪਥੀਰਾਨਾ, ਤੁਸ਼ਾਰ ਦੇਸ਼ਪਾਂਡੇ, ਮਹੇਸ਼ ਥੀਕਸ਼ਾਨਾ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
100 ਮੀਟਰ ਦੀ ਅੜਿੱਕਾ ਦੌੜਾਕ ਯਾਰਾਜੀ ਨੇ ਜਰਮਨੀ ’ਚ ਜਿੱਤਿਆ ਸੋਨ ਤਮਗਾ
NEXT STORY