ਪੁਣੇ- ਗੁਜਰਾਤ ਟਾਇਟਨਸ ਦੇ ਵਿਰੁੱਧ ਚੇਨਈ ਸੁਪਰ ਕਿੰਗਜ਼ ਦੇ ਸਲਾਮੀ ਬੱਲੇਬਾਜ਼ ਰੁਤੂਰਾਜ ਗਾਇਕਵਾੜ ਨੇ ਅਰਧ ਸੈਂਕੜੇ ਵਾਲੀ ਪਾਰੀ ਖੇਡੀ। ਆਪਣੀ ਇਸ ਪਾਰੀ ਦੇ ਦੌਰਾਨ ਗਾਇਕਵਾੜ ਨੇ 48 ਗੇਂਦਾਂ ਦਾ ਸਾਹਮਣਾ ਕੀਤਾ ਅਤੇ 5 ਚੌਕੇ ਅਤੇ 5 ਛੱਕੇ ਲਗਾਏ। ਗਾਇਕਵਾੜ ਦਾ ਇਸ ਸੀਜ਼ਨ ਵਿਚ ਇਹ ਪਹਿਲਾ ਅਰਧ ਸੈਂਕੜਾ ਹੈ। ਇਸ ਅਰਧ ਸੈਂਕੜੇ ਦੇ ਲਗਾਉਣ ਦੇ ਨਾਲ ਹੀ ਉਨ੍ਹਾਂ ਨੇ ਸਚਿਨ ਤੇਂਦੁਲਕਰ ਦਾ ਇਕ ਰਿਕਾਰਡ ਤੋੜ ਦਿੱਤਾ ਹੈ।
ਇਹ ਖ਼ਬਰ ਪੜ੍ਹੋ- ਪੰਜਾਬ ਦੇ ਵਿਰੁੱਧ ਭੁਵਨੇਸ਼ਵਰ ਨੇ ਬਣਾਇਆ ਇਹ ਰਿਕਾਰਡ, ਇਨ੍ਹਾਂ ਗੇਂਦਬਾਜ਼ਾਂ ਨੂੰ ਛੱਡਿਆ ਪਿੱਛੇ
ਗਾਇਕਵਾੜ 28 ਮੈਚਾਂ ਵਿਚ ਸਭ ਤੋਂ ਜ਼ਿਆਦਾ ਆਈ. ਪੀ. ਐੱਲ. ਦੌੜਾਂ ਬਣਾਉਣ ਵਾਲੇ ਭਾਰਤੀ ਬੱਲੇਬਾਜ਼ ਬਣ ਗਏ ਹਨ। ਉਨ੍ਹਾਂ ਨੇ ਇਸ ਮਾਮਲੇ ਵਿਚ ਮਹਾਨ ਸਚਿਨ ਤੇਂਦੁਲਕਰ ਨੂੰ ਪਿੱਛੇ ਛੱਡ ਦਿੱਤਾ। ਸਚਿਨ ਨੇ ਆਈ. ਪੀ. ਐੱਲ. ਵਿਚ 28 ਮੈਚਾਂ 'ਚ 901 ਦੌੜਾਂ ਬਣਾਈਆਂ। ਤਾਂ ਗਾਇਕਵਾੜ ਨੇ 28 ਮੈਚਾਂ ਵਿਚ 947 ਦੌੜਾਂ ਬਣਾਈਆਂ ਹਨ। ਦੇਖੋ ਰਿਕਾਰਡ-
ਇਹ ਖ਼ਬਰ ਪੜ੍ਹੋ- Ash Barty ਦੇ ਸੰਨਿਆਸ ਕਾਰਨ ਆਸਟਰੇਲੀਆਈ ਟੈਨਿਸ ਨੂੰ ਲੱਖਾਂ ਡਾਲਰ ਦਾ ਘਾਟਾ
28 ਪਾਰੀਆਂ ਵਿਚ ਆਈ. ਪੀ. ਐੱਲ. ਵਿਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲੇ ਭਾਰਤੀ ਬੱਲੇਬਾਜ਼
947- ਰੁਤੂਰਾਜ ਗਾਇਕਵਾੜ
901- ਸਚਿਨ ਤੇਂਦੁਲਕਰ
863- ਦੇਵਦੱਤ ਪਡੀਕਲ
855- ਸੁਰੇਸ਼ ਰੈਨਾ
820- ਗੌਤਮ ਗੰਭੀਰ
ਨੋਟ- ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ।
ਇਹ ਹਨ WWE ਦੀਆਂ 5 ਸਭ ਤੋਂ HOT ਮਹਿਲਾ ਰੈਸਲਰਸ, ਦੇਖੋ ਤਸਵੀਰਾਂ
NEXT STORY