ਡੁਨੇਡਿਨ- ਮੇਜ਼ਬਾਨ ਨਿਊਜ਼ੀਲੈਂਡ ਨੇ ਸੋਮਵਾਰ ਨੂੰ ਇੱਥੇ ਆਈ. ਸੀ. ਸੀ. ਮਹਿਲਾ ਵਨ ਡੇ ਵਿਸ਼ਵ ਕੱਪ ਦੇ ਗਰੁੱਪ ਮੁਕਾਬਲੇ ਵਿਚ ਬੰਗਲਾਦੇਸ਼ ਨੂੰ 9 ਵਿਕਟਾਂ ਨਾਲ ਹਰਾ ਕੇ ਪਹਿਲੀ ਜਿੱਤ ਦਰਜ ਕੀਤੀ। ਮੀਂਹ ਦੇ ਕਾਰਨ ਮੈਚ ਕਾਫੀ ਦੇਰ ਨਾਲ ਸ਼ੁਰੂ ਹੋਇਆ, ਜਿਸ ਦੇ ਕਾਰਨ ਇਸ ਨੂੰ 27 ਓਵਰਾਂ ਦਾ ਕਰ ਦਿੱਤਾ ਗਿਆ। ਬੰਗਲਾਦੇਸ਼ ਦੀ ਟੀਮ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸਲਾਮੀ ਬੱਲੇਬਾਜ਼ ਫਰਗਾਨਾ ਹਕ (52) ਅਤ ਸ਼ਮੀਮਾ ਸੁਲਤਾਨਾ (33) ਦੇ ਨਾਲ ਉਸਦੀ ਪਹਿਲੇ ਵਿਕਟ ਦੀ 59 ਦੌੜਾਂ ਦੀ ਸਾਂਝੇਦਾਰੀ ਦੇ ਬਾਵਜੂਦ 8 ਵਿਕਟਾਂ 'ਤੇ 140 ਦੌੜਾਂ ਹੀ ਬਣਾ ਸਕੀ।
ਇਹ ਖ਼ਬਰ ਪੜ੍ਹੋ- PAK v AUS : ਚੌਥੇ ਦਿਨ ਦੀ ਖੇਡ ਖਤਮ, ਆਸਟਰੇਲੀਆ ਦਾ ਸਕੋਰ 449/7
ਨਿਊਜ਼ੀਲੈਂਢ ਨੇ ਇਸਦੇ ਜਵਾਬ ਵਿਚ ਸੂਜੀ ਬੇਟਸ (ਅਜੇਤੂ 79) ਦੇ ਅਜੇਤੂ ਅਰਧ ਸੈਂਕੜੇ ਅਤੇ ਅਮੇਲੀਆ ਕੇਰ (ਅਜੇਤੂ 47) ਦੇ ਨਾਲ ਉਸਦੀ 108 ਦੌੜਾਂ ਦੀ ਅਟੁੱਟ ਸਾਂਝੇਦਾਰੀ ਦੀ ਬਦੌਲਤ 42 ਗੇਂਦਾਂ ਰਹਿੰਦੇ ਇਕ ਵਿਕਟ 'ਤੇ 144 ਦੌੜਾਂ ਬਣਾ ਕੇ ਜਿੱਤ ਦਰਜ ਕੀਤੀ। ਟੂਰਨਾਮੈਂਠ ਦੇ ਸ਼ੁਰੂਆਤੀ ਮੈਚ ਵਿਚ ਵੈਸਟਇੰਡੀਜ਼ ਦੇ ਵਿਰੁੱਧ ਹਾਰ ਝੱਲਣ ਵਾਲੇ ਨਿਊਜ਼ੀਲੈਂਡ ਨੂੰ ਇਸ ਜਿੱਤ ਨਾਲ 2 ਅੰਕ ਮਿਲੇ ਅਤੇ ਟੀਮ ਤੀਜੇ ਸਥਾਨ 'ਤੇ ਪਹੁੰਚ ਗਈ ਹੈ। ਬੰਗਲਾਦੇਸ਼ ਦੀ ਟੀਮ ਆਪਣੇ ਦੋਵੇਂ ਮੈਚ ਹਾਰ ਚੁੱਕੀ ਹੈ ਅਤੇ 7ਵੇਂ ਸਥਾਨ 'ਤੇ ਚੱਲ ਰਹੀ ਹੈ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
PAK v AUS : ਚੌਥੇ ਦਿਨ ਦੀ ਖੇਡ ਖਤਮ, ਆਸਟਰੇਲੀਆ ਦਾ ਸਕੋਰ 449/7
NEXT STORY