ਸਪੋਰਟਸ ਡੈਸਕ- ਪਾਕਿਸਤਾਨ ਤੇ ਸ਼੍ਰੀਲੰਕਾ ਦਰਮਿਆਨ ਵਨਡੇ ਵਿਸ਼ਵ ਕੱਪ 2023 ਦਾ 8ਵਾਂ ਮੈਚ ਹੈਦਰਾਬਾਦ ਦੇ ਰਾਜੀਵ ਗਾਂਧੀ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਸ਼੍ਰੀਲੰਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਆਈ ਸ਼੍ਰੀਲੰਕਾ ਦੀ ਟੀਮ ਨੇ 50 ਓਵਰਾਂ 'ਚ 9 ਵਿਕਟਾਂ ਗੁਆ ਕੇ 344 ਦੌੜਾਂ ਬਣਾਈਆਂ ਤੇ ਪਾਕਿਸਤਾਨ ਨੂੰ ਜਿੱਤ ਲਈ 345 ਦੌੜਾਂ ਦਾ ਟੀਚਾ ਦਿੱਤਾ। ਸ਼੍ਰੀਲੰਕਾ ਲਈ ਕੁਸਲ ਮੇਂਡਿਸ ਨੇ 122 ਦੌੜਾਂ, ਸਦੀਰਾ ਸਮਰਵਿਕਰਮਾ ਨੇ 108 ਦੌੜਾਂ ਪਥੁਮ ਨਿਸਾਂਕਾ ਨੇ 51 ਦੌੜਾਂ, ਕੁਸਲ ਪਰੇਰਾ ਨੇ 0 ਦੌੜ, ਚਰਿਥ ਅਸਲਾਂਕਾ ਨੇ 1 ਦੌੜ ਦਾਸੁਨ ਸ਼ਨਾਕਾ ਨੇ 12 ਦੌੜਾਂ ਤੇ ਧਨੰਜੈ ਡਿਸਿਲਵਾ ਨੇ 25 ਦੌੜਾਂ ਬਣਾਈਆਂ। ਪਾਕਿਸਤਾਨ ਲਈ ਸ਼ਾਹੀਨ ਅਫਰੀਦੀ ਨੇ 1, ਹਸਨ ਅਲੀ ਨੇ 4, ਮੁਹੰਮਦ ਨਵਾਜ਼ ਨੇ 1, ਹਾਰਿਸ ਰਊਫ ਨੇ 2 ਤੇ ਸ਼ਾਦਾਬ ਖਾਨ ਨੇ 1 ਵਿਕਟਾਂ ਲਈਆਂ।
ਇਹ ਵੀ ਪੜ੍ਹੋ : CWC 23 : ਸ਼ੁਭਮਨ ਗਿੱਲ ਨੂੰ ਮਿਲੀ ਹਸਪਤਾਲ ਤੋਂ ਛੁੱਟੀ, ਪਾਕਿ ਖ਼ਿਲਾਫ਼ ਖੇਡਣ 'ਤੇ ਅਜੇ ਵੀ ਸਸਪੈਂਸ
ਪਲੇਇੰਗ 11
ਪਾਕਿਸਤਾਨ: ਅਬਦੁੱਲਾ ਸ਼ਫੀਕ, ਇਮਾਮ-ਉਲ-ਹੱਕ, ਬਾਬਰ ਆਜ਼ਮ (ਕਪਤਾਨ), ਮੁਹੰਮਦ ਰਿਜ਼ਵਾਨ (ਵਿਕਟਕੀਪਰ), ਸਊਦ ਸ਼ਕੀਲ, ਇਫਤਿਖਾਰ ਅਹਿਮਦ, ਮੁਹੰਮਦ ਨਵਾਜ਼, ਸ਼ਾਦਾਬ ਖਾਨ, ਹਸਨ ਅਲੀ, ਸ਼ਾਹੀਨ ਅਫਰੀਦੀ, ਹੈਰਿਸ ਰਊਫ।
ਸ਼੍ਰੀਲੰਕਾ: ਪਥੁਮ ਨਿਸਾਂਕਾ, ਕੁਸਲ ਪਰੇਰਾ, ਕੁਸਲ ਮੇਂਡਿਸ (ਵਿਕਟਕੀਪਰ), ਸਦੀਰਾ ਸਮਰਾਵਿਕਰਮਾ, ਚੈਰਿਥ ਅਸਾਲੰਕਾ, ਧਨੰਜੈ ਡੀ ਸਿਲਵਾ, ਦਾਸੁਨ ਸ਼ਨਾਕਾ (ਕਪਤਾਨ), ਡੁਨਿਥ ਵੇਲਾਲੇਜ, ਮਹਿਸ਼ ਥੀਕਸ਼ਾਨਾ, ਮਥੀਸ਼ਾ ਪਥੀਰਾਨਾ, ਦਿਲਸ਼ਾਨ ਮਦੁਸ਼ੰਕਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ENG vs BAN, CWC 23 : ਇੰਗਲੈਂਡ ਦੀ ਵੱਡੀ ਜਿੱਤ, 137 ਦੌੜਾਂ ਨਾਲ ਹਾਰਿਆ ਬੰਗਲਾਦੇਸ਼
NEXT STORY