ਸਪੋਰਟਸ ਡੈਸਕ: ਨਿਊਜ਼ੀਲੈਂਡ ਨੇ ਸ਼ੁੱਕਰਵਾਰ ਨੂੰ ਇੱਥੇ ਬੰਗਲਾਦੇਸ਼ ਨੂੰ ਅੱਠ ਵਿਕਟਾਂ ਨਾਲ ਹਰਾ ਕੇ ਇਕ ਰੋਜ਼ਾ ਵਿਸ਼ਵ ਕੱਪ ਵਿਚ ਲਗਾਤਾਰ ਤੀਜੀ ਜਿੱਤ ਦਰਜ ਕੀਤੀ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਸੀ। ਬੰਗਲਾਦੇਸ਼ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਮਿਲਣ 'ਤੇ 9 ਵਿਕਟਾਂ 'ਤੇ 245 ਦੌੜਾਂ ਬਣਾਈਆਂ ਸਨ। ਨਿਊਜ਼ੀਲੈਂਡ ਨੇ 42.5 ਓਵਰਾਂ 'ਚ ਦੋ ਵਿਕਟਾਂ 'ਤੇ 248 ਦੌੜਾਂ ਬਣਾ ਕੇ ਜਿੱਤ ਦਰਜ ਕੀਤੀ।
ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਬੰਗਲਾਦੇਸ਼ ਦੀ ਟੀਮ ਨੂੰ ਚੰਗੀ ਸ਼ੁਰੂਆਤ ਨਹੀਂ ਮਿਲ ਸਕੀ। ਉਸ ਨੇ 56 ਦੌੜਾਂ 'ਤੇ ਹੀ ਆਪਣੀਆਂ 4 ਵਿਕਟਾਂ ਗੁਆ ਦਿੱਤੀਆਂ। ਹਾਲਾਂਕਿ ਮੁਸ਼ਫਿਕੁਰ ਰਹੀਮ (66) ਕਪਤਾਨ ਸ਼ਾਕਿਬ ਅਲ ਹਸਨ (40) ਅਤੇ ਮੁਹੰਮਦੁੱਲਾਹ (41) ਨੇ ਚੰਗੀਆਂ ਪਾਰੀਆਂ ਖੇਡੀਆਂ। ਇਨ੍ਹਾਂ ਪਾਰੀਆਂ ਸਦਕਾ ਬੰਗਲਾਦੇਸ਼ ਨੇ ਨਿਰਧਾਰਿਤ 50 ਓਵਰਾਂ ਵਿਚ 9 ਵਿਕਟਾਂ ਗੁਆ ਕੇ 245 ਦੌੜਾਂ ਬਣਾਈਆਂ। ਨਿਊਜ਼ੀਲੈਂਡ ਵੱਲੋਂ ਫਾਰਗਿਊਸਨ ਨੇ 3 ਵਿਕਟਾਂ ਲਈਆਂ।
ਇਹ ਖ਼ਬਰ ਵੀ ਪੜ੍ਹੋ - Paytm ਯੂਜ਼ਰਸ ਪੜ੍ਹ ਲਓ ਇਹ ਖ਼ਬਰ, RBI ਨੇ ਠੋਕਿਆ 5.39 ਕਰੋੜ ਰੁਪਏ ਦਾ ਜੁਰਮਾਨਾ
246 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਨਿਊਜ਼ੀਲੈਂਡ ਦੀ ਟੀਮ ਨੂੰ ਮੁਸਤਫ਼ਿਜ਼ੁਰ ਨੇ ਸ਼ੁਰੂਆਤੀ ਝਟਕਾ ਦਿੱਤਾ। ਰਚਿਨ ਰਵਿੰਦਰਾ ਮੁਸਤਫ਼ਿਜ਼ੁਰ ਦੇ ਗੇਂਦ 'ਤੇ 9 ਦੌੜਾਂ ਬਣਾ ਕੇ ਪਵੇਲੀਅਨ ਪਰਤ ਗਿਆ। ਹਾਲਾਂਕਿ ਉਸ ਤੋਂ ਬਾਅਦ ਕਾਨਵੇ (45) ਅਤੇ ਕੇਨ ਵਿਲੀਅਮਸਨ (66) ਨੇ ਬੰਗਲਾਦੇਸ਼ ਦੀ ਟੀਮ ਨੂੰ ਕੋਈ ਮੌਕਾ ਨਹੀਂ ਦਿੱਤਾ। ਕਪਤਾਨ ਕੇਨ ਵਿਲੀਅਮਸਨ ਰਿਟਾਇਰਡ ਹਰਟ ਹੋ ਕੇ ਵਾਪਸ ਪਰਤ ਗਏ। ਉਨ੍ਹਾਂ ਮਗਰੋਂ ਡੈਰਲ ਮਿਚਲ ਨੇ 89 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ ਤੇ ਟੀਮ ਨੂੰ ਜਿੱਤ ਦਵਾਈ। ਨਿਊਜ਼ੀਲੈਂਡ ਨੇ 42.5 ਓਵਰਾਂ ਵਿਚ 2 ਵਿਕਟਾਂ ਗੁਆ ਕੇ 248 ਦੌੜਾਂ ਬਣਾ ਲਈਆਂ ਤੇ 8 ਵਿਕਟਾਂ ਨਾਲ ਇਹ ਮੁਕਾਬਲਾ ਆਪਣੇ ਨਾਂ ਕਰ ਲਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਾਣੋ ਕਦੋਂ ਖੇਡਿਆ ਗਿਆ ਸੀ ਭਾਰਤ ਤੇ ਪਾਕਿ ਵਿਚਾਲੇ ਪਹਿਲਾ ਕ੍ਰਿਕਟ ਮੈਚ, ਕੀ ਨਿਕਲਿਆ ਸੀ ਨਤੀਜਾ
NEXT STORY