ਸਪੋਰਟਸ ਡੈਸਕ : ਆਸਟ੍ਰੇਲੀਆਈ ਸਲਾਮੀ ਬੱਲੇਬਾਜ਼ ਭਾਰਤ 'ਚ ਸਭ ਤੋਂ ਜ਼ਿਆਦਾ ਪਸੰਦ ਕੀਤੇ ਜਾਣ ਵਾਲੇ ਵਿਦੇਸ਼ੀ ਖਿਡਾਰੀਆਂ ਵਿਚੋਂ ਇਕ ਹਨ। ਲੋਕ ਉਨ੍ਹਾਂ ਨੂੰ ਕਿੰਨਾ ਪਸੰਦ ਕਰਦੇ ਹਨ ਇਸ ਦਾ ਇਕ ਹੋਰ ਉਦਾਹਰਣ ਡੇਵਿਡ ਵਾਰਨਰ ਨੇ ਪੇਸ਼ ਕੀਤਾ ਹੈ। ਵਾਰਨਰ ਨੂੰ ਭਾਰਤ ਖਿਲਾਫ ਵਨਡੇ ਸੀਰੀਜ਼ ਤੋਂ ਪਹਿਲਾਂ ਮੁੰਬਈ ਦੀਆਂ ਸੜਕਾਂ 'ਤੇ ਕ੍ਰਿਕਟ ਖੇਡਦੇ ਦੇਖਿਆ ਗਿਆ। ਭਾਰਤ ਅਤੇ ਆਸਟਰੇਲੀਆ ਵਿਚਾਲੇ ਵਨਡੇ ਸੀਰੀਜ਼ 17 ਮਾਰਚ ਤੋਂ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ ਭਾਰਤ ਨੇ ਬਾਰਡਰ-ਗਾਵਸਕਰ ਟਰਾਫੀ 2-1 ਨਾਲ ਜਿੱਤੀ ਸੀ।
ਇਹ ਵੀ ਪੜ੍ਹੋ : ਸਾਬਕਾ ਭਾਰਤੀ ਕ੍ਰਿਕਟਰ ਨੇ 60 ਕੰਪਨੀਆਂ ਨਾਲ ਕੀਤੀ ਕਰੋੜਾਂ ਦੀ ਠੱਗੀ, ਪੁਲਸ ਨੇ ਕੀਤਾ ਗ੍ਰਿਫਤਾਰ
ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਪਹਿਲੇ ਵਨਡੇ ਦੀ ਮੇਜ਼ਬਾਨੀ ਕਰਨ ਵਾਲੇ ਮੁੰਬਈ ਵਿੱਚ ਡੇਵਿਡ ਵਾਰਨਰ ਨੂੰ ਆਪਣੇ ਪ੍ਰਸ਼ੰਸਕਾਂ ਨਾਲ ਸਟ੍ਰੀਟ ਕ੍ਰਿਕਟ ਖੇਡਦੇ ਦੇਖਿਆ ਗਿਆ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਉਸਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਇਸਦੀ ਇੱਕ ਝਲਕ ਸਾਂਝੀ ਕੀਤੀ ਅਤੇ ਇਸਨੂੰ ਕੈਪਸ਼ਨ ਦਿੱਤਾ "ਹਿੱਟ ਕਰਨ ਲਈ ਇੱਕ ਸ਼ਾਂਤ ਸੜਕ ਲੱਭੀ"।
ਜ਼ਿਕਰਯੋਗ ਹੈ ਕਿ ਵਾਰਨਰ ਨੇ ਬਾਰਡਰ-ਗਾਵਸਕਰ ਟਰਾਫੀ ਸੀਰੀਜ਼ ਦੇ ਪਹਿਲੇ ਦੋ ਟੈਸਟ ਮੈਚ ਖੇਡੇ ਸਨ ਪਰ ਸੱਟ ਕਾਰਨ ਉਹ ਬਾਕੀ ਮੈਚਾਂ 'ਚ ਨਹੀਂ ਖੇਡ ਸਕੇ ਸਨ। ਆਪਣੀ ਮੈਚ ਫਿਟਨੈਸ ਨੂੰ ਹਾਸਲ ਕਰਨ ਤੋਂ ਬਾਅਦ ਉਹ ਦੱਖਣੀ-ਪੂਰਬੀ ਮੁੰਬਈ ਵਿੱਚ ਆਸਟਰੇਲੀਆਈ ਵਨਡੇ ਟੀਮ ਵਿੱਚ ਸ਼ਾਮਲ ਹੋ ਗਿਆ ਹੈ। ਵਾਰਨਰ ਨੇ 141 ਵਨਡੇ ਮੈਚਾਂ ਦੀਆਂ 139 ਪਾਰੀਆਂ 'ਚ 44.83 ਦੀ ਔਸਤ ਨਾਲ ਕੁੱਲ 6007 ਦੌੜਾਂ ਬਣਾਈਆਂ ਹਨ। ਇਸ ਦੌਰਾਨ ਉਨ੍ਹਾਂ ਨੇ 19 ਸੈਂਕੜੇ ਅਤੇ 27 ਅਰਧ ਸੈਂਕੜੇ ਵੀ ਲਗਾਏ ਹਨ।
ਇਹ ਵੀ ਪੜ੍ਹੋ : ਭਾਰਤ ’ਚ ਘੱਟ ਨਹੀਂ ਹੋਵੇਗੀ ਕੌਮਾਂਤਰੀ ਕ੍ਰਿਕਟ ਦੀ ਦੀਵਾਨਗੀ : ਸਹਿਵਾਗ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
ਸਾਬਕਾ ਭਾਰਤੀ ਕ੍ਰਿਕਟਰ ਨੇ 60 ਕੰਪਨੀਆਂ ਨਾਲ ਕੀਤੀ ਕਰੋੜਾਂ ਦੀ ਠੱਗੀ, ਪੁਲਸ ਨੇ ਕੀਤਾ ਗ੍ਰਿਫਤਾਰ
NEXT STORY