ਨਵੀਂ ਦਿੱਲੀ (ਵਾਰਤਾ) : ਦਿੱਲੀ ਮਹਿਲਾ ਕਮਿਸ਼ਨ ਨੇ ਭਾਰਤੀ ਕ੍ਰਿਕਟ ਕਪਤਾਨ ਵਿਰਾਟ ਕੋਹਲੀ ਦੀ ਧੀ ਨੂੰ ਮਿਲੀ ਜਬਰ-ਜ਼ਿਨਾਹ ਦੀ ਧਮਕੀ ਦੇ ਮਾਮਲੇ ਵਿਚ ਮੰਗਲਵਾਰ ਨੂੰ ਦਿੱਲੀ ਪੁਲਸ ਨੂੰ ਨੋਟਿਸ ਜਾਰੀ ਕੀਤਾ। ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਟਵੀਟ ਕਰਕੇ ਇਸ ਸ਼ਰਮਨਾਕ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਨੇ ਇਸ ’ਤੇ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਕਿਹਾ, ‘ਇਹ ਸਮਾਂ ਟੀਮ ਨਾਲ ਖੜ੍ਹੇ ਹੋਣ ਦਾ ਹੈ ਨਾ ਕਿ ਉਨ੍ਹਾਂ ਦੇ ਖ਼ਿਲਾਫ਼। ਭਾਵੇਂ ਹੀ ਭਾਰਤ ਪਾਕਿਸਤਾਨ ਤੋਂ ਹਾਰ ਗਿਆ ਹੋਵੇ ਪਰ ਖਿਡਾਰੀਆਂ ਅਤੇ ਉਨ੍ਹਾਂ ਪਰਿਵਾਰ ਵਾਲਿਆਂ ਨਾਲ ਅਜਿਹਾ ਵਤੀਰਾ ਬੇਹੱਦ ਸ਼ਰਮਨਾਕ ਅਤੇ ਦੁਖਦਾਈ ਹੈ। ਮੈਨੂੰ ਇਹ ਜਾਣ ਕੇ ਬਹੁਤ ਅਫ਼ਸੋਸ ਹੋ ਰਿਹਾ ਹੈ ਕਿ ਵਿਰਾਟ ਕੋਹਲੀ ਦੀ 9 ਮਹੀਨੇ ਦੀ ਬੱਚੀ ਨੂੰ ਆਨਲਾਈਨ ਜਬਰ-ਜ਼ਿਨਾਹ ਦੀ ਧਮਕੀ ਮਿਲੀ ਹੈ। ਮੈਂ ਨੋਟਿਸ ਜਾਰੀ ਕਰਕੇ ਇਸ ਮਾਮਲੇ ਵਿਚ ਤੁਰੰਤ ਐਫ.ਆਈ.ਆਰ. ਦਰਜ ਕਰਨ ਅਤੇ ਦੋਸ਼ੀਆਂ ਨੂੰ ਲੱਭ ਕੇ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਅਜਿਹੇ ਲੋਕਾਂ ਨੂੰ ਸਬਕ ਸਿਖਾਇਆ ਜਾਣਾ ਸਮਾਜ ਦੇ ਹਿੱਤ ਲਈ ਬੇਹੱਦ ਜ਼ਰੂਰੀ ਹੈ।’
ਇਹ ਵੀ ਪੜ੍ਹੋ : ਵਿਰਾਟ-ਅਨੁਸ਼ਕਾ ਦੀ 10 ਮਹੀਨੇ ਦੀ ਧੀ ਨੂੰ ਮਿਲੀ ਜਬਰ-ਜ਼ਿਨਾਹ ਦੀ ਧਮਕੀ, ਜਾਣੋ ਪੂਰਾ ਮਾਮਲਾ
ਕਮਿਸ਼ਨ ਨੇ ਇਸ ਸੰਦਰਭ ਵਿਚ ਲਗਾਤਾਰ ਆ ਰਹੀਆਂ ਮੀਡੀਆ ਰਿਪੋਰਟਾਂ ਦਾ ਨੋਟਿਸ ਲੈਂਦਿਆਂ ਅਤੇ ਵਿਰਾਟ ਦੀ 9 ਮਹੀਨੇ ਦੀ ਧੀ ਨੂੰ ਜਬਰ-ਜ਼ਿਨਾਹ ਦੀ ਧਮਕੀ ਦੇਣ ਵਾਲਿਆਂ ਨੂੰ ਜਲਦ ਤੋਂ ਜਲਦ ਫੜਨ ਅਤੇ ਮਾਮਲੇ ਵਿਚ ਐਫ.ਆਈ.ਆਰ. ਦਰਜ ਕਰਨ ਲਈ ਪੁਲਸ ਨੂੰ ਕਿਹਾ। ਇਹ ਮਾਮਲਾ ਉਦੋਂ ਤੋਂ ਸ਼ੁਰੂ ਹੋਇਆ, ਜਦੋਂ ਤੋਂ ਭਾਰਤ ਪਾਕਿਸਤਾਨ ਖ਼ਿਲਾਫ਼ ਹਾਲੀਆ ਕ੍ਰਿਕਟ ਮੈਚ ਹਾਰ ਗਿਆ ਅਤੇ ਵਿਰਾਟ ਕੋਹਲੀ ਨੇ ਆਪਣੇ ਸਾਥੀ ਅਤੇ ਭਾਰਤੀ ਗੇਂਦਬਾਜ਼ ਮੁਹੰਮਦ ਸ਼ਮੀ ਦਾ ਸਮਰਥਨ ਕੀਤਾ, ਜਿਸ ’ਤੇ ਉਨ੍ਹਾਂ ਦੇ ਧਰਮ ਨੂੰ ਲੈ ਕੇ ਹਮਲਾ ਕੀਤਾ ਜਾ ਰਿਹਾ ਸੀ ਅਤੇ ਲਗਾਤਾਰ ਟਰੋਲ ਕੀਤਾ ਜਾ ਰਿਹਾ ਸੀ। ਕਮਿਸ਼ਨ ਨੇ ਮਾਮਲੇ ਦਾ ਤੁਰੰਤ ਨੋਟਿਸ ਲੈਂਦੇ ਹੋਏ ਸਾਈਬਰ ਕ੍ਰਾਈਮ ਸੈਲ ਨੂੰ ਉਨ੍ਹਾਂ ਲੋਕਾਂ ਖਿਲਾਫ਼ ਐਫ.ਆਈ.ਆਰ. ਦਰਜ ਕਰਨ ਨੂੰ ਕਿਹਾ ਹੈ, ਜਿਨ੍ਹਾਂ ਨੇ ਬੱਚੀ ਨੂੰ ਧਮਕੀ ਦੇਣ ਦੀ ਹਿੰਮਤ ਕੀਤੀ। ਮਹਿਲਾ ਕਮਿਸ਼ਨ ਨੇ ਪੁਲਸ ਤੋਂ ਸਖ਼ਤ ਮੰਗ ਕੀਤੀ ਹੈ ਕਿ ਜ਼ਿੰਮੇਦਾਰ ਲੋਕਾਂ ਦਾ ਤੁਰੰਤ ਪਤਾ ਲਗਾਇਆ ਜਾਏ ਅਤੇ ਸਾਰਿਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਏ।
ਇਹ ਵੀ ਪੜ੍ਹੋ : 13 ਸਾਲਾ ਮੁੰਡੇ ਨੇ 6 ਸਾਲਾ ਬੱਚੀ ਨਾਲ ਕੀਤਾ ਜਬਰ-ਜ਼ਿਨਾਹ, ਫਿਰ ਦਿੱਤੀ ਦਰਦਨਾਕ ਮੌਤ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਦੋ ਵਾਰ ਦੇ ਓਲੰਪਿਕ ਚੈਂਪੀਅਨ ਐਂਡੀ ਮਰੇ ਪੈਰਿਸ ਮਾਸਟਰਸ ਦੇ ਪਹਿਲੇ ਦੌਰ 'ਚ ਹਾਰੇ
NEXT STORY