ਸਪੋਰਟਸ ਡੈਸਕ : ਆਈਪੀਐਲ 2026 ਦਾ 18ਵਾਂ ਮੁਕਾਬਲਾ ਅੱਜ ਦਿੱਲੀ ਕੈਪੀਟਲਸ (DC) ਅਤੇ ਚੇਨਈ ਸੁਪਰ ਕਿੰਗਜ਼ (CSK) ਵਿਚਾਲੇ ਖੇਡਿਆ ਜਾ ਰਿਹਾ ਹੈ। ਇਹ ਰੋਮਾਂਚਕ ਮੈਚ ਚੇਨਈ ਦੇ ਹੋਮ ਗਰਾਊਂਡ ਐਮਏ ਚਿਦੰਬਰਮ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਦਿੱਲੀ ਕੈਪੀਟਲਸ ਦੇ ਕਪਤਾਨ ਅਕਸ਼ਰ ਪਟੇਲ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਇਸ ਦਾ ਮਤਲਬ ਹੈ ਕਿ ਚੇਨਈ ਦੀ ਟੀਮ ਪਹਿਲਾਂ ਬੱਲੇਬਾਜ਼ੀ ਕਰਦੀ ਨਜ਼ਰ ਆਵੇਗੀ।
ਚੇਨਈ ਨੂੰ ਪਹਿਲੀ ਜਿੱਤ ਦੀ ਉਡੀਕ ਇਸ ਸੀਜ਼ਨ ਵਿੱਚ ਚੇਨਈ ਸੁਪਰ ਕਿੰਗਜ਼ ਦੀ ਸ਼ੁਰੂਆਤ ਕੁਝ ਖਾਸ ਨਹੀਂ ਰਹੀ ਅਤੇ ਟੀਮ ਅਜੇ ਵੀ ਆਪਣੀ ਪਹਿਲੀ ਜਿੱਤ ਦੀ ਤਲਾਸ਼ ਵਿੱਚ ਹੈ। ਦੂਜੇ ਪਾਸੇ, ਦਿੱਲੀ ਕੈਪੀਟਲਸ ਦੀ ਟੀਮ ਸ਼ਾਨਦਾਰ ਲੈਅ ਵਿੱਚ ਹੈ ਅਤੇ ਉਹ ਇਸ ਮੈਚ ਰਾਹੀਂ ਸੀਜ਼ਨ ਦੀ ਆਪਣੀ ਤੀਜੀ ਜਿੱਤ ਦਰਜ ਕਰਨ ਦੀ ਕੋਸ਼ਿਸ਼ ਕਰੇਗੀ।
ਚੇਨਈ ਸੁਪਰ ਕਿੰਗਜ਼ (ਪਲੇਇੰਗ ਇਲੈਵਨ): ਸੰਜੂ ਸੈਮਸਨ (w), ਰੁਤੁਰਾਜ ਗਾਇਕਵਾੜ (c), ਆਯੂਸ਼ ਮਹਾਤਰੇ, ਸਰਫਰਾਜ਼ ਖਾਨ, ਸ਼ਿਵਮ ਦੂਬੇ, ਡਿਵਾਲਡ ਬ੍ਰੇਵਿਸ, ਜੈਮੀ ਓਵਰਟਨ, ਨੂਰ ਅਹਿਮਦ, ਅੰਸ਼ੁਲ ਕੰਬੋਜ, ਗੁਰਜਪਨੀਤ ਸਿੰਘ, ਖਲੀਲ ਅਹਿਮਦ।
ਦਿੱਲੀ ਕੈਪੀਟਲਜ਼ (ਪਲੇਇੰਗ ਇਲੈਵਨ): ਪਥੁਮ ਨਿਸਾਂਕਾ, ਕੇਐਲ ਰਾਹੁਲ (w), ਸਮੀਰ ਰਿਜ਼ਵੀ, ਅਕਸ਼ਰ ਪਟੇਲ (c), ਡੇਵਿਡ ਮਿਲਰ, ਟ੍ਰਿਸਟਨ ਸਟੱਬਸ, ਔਕਿਬ ਨਬੀ ਡਾਰ, ਲੁੰਗੀ, ਕੁਲਦੀਪ ਯਾਦਵ, ਟੀ ਨਟਰਾਜਨ, ਮੁਕੇਸ਼ ਕੁਮਾਰ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
IPL 2026 PBKS vs SRH: ਪੰਜਾਬ ਕਿੰਗਜ਼ ਨੇ ਹੈਦਰਾਬਾਦ ਨੂੰ 6 ਵਿਕਟਾਂ ਨਾਲ ਹਰਾਇਆ
NEXT STORY