ਨਵੀਂ ਦਿੱਲੀ : ਦਿੱਲੀ ਦੀ ਇੱਕ ਅਦਾਲਤ ਨੇ ਮਹਿਲਾ ਪਹਿਲਵਾਨਾਂ ਦੁਆਰਾ ਦਾਇਰ ਇੱਕ ਅਪਰਾਧਿਕ ਮਾਮਲੇ ਵਿੱਚ ਮੰਗਲਵਾਰ ਨੂੰ ਭਾਰਤੀ ਕੁਸ਼ਤੀ ਮਹਾਸੰਘ (ਡਬਲਯੂਐੱਫਆਈ) ਦੇ ਸਾਬਕਾ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਜਿਨਸੀ ਸ਼ੋਸ਼ਣ, ਧਮਕਾਉਣ ਅਤੇ ਔਰਤਾਂ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਾਉਣ ਦੇ ਦੋਸ਼ ਤੈਅ ਕੀਤੇ ਹਨ।
ਬ੍ਰਿਜ ਭੂਸ਼ਣ ਨੇ ਐਡੀਸ਼ਨਲ ਚੀਫ਼ ਮੈਟਰੋਪੋਲੀਟਨ ਮੈਜਿਸਟ੍ਰੇਟ (ਏਸੀਐੱਮਐੱਮ) ਪ੍ਰਿਅੰਕਾ ਰਾਜਪੂਤ ਦੇ ਸਾਹਮਣੇ ਬੇਕਸੂਰ ਹੋਣ ਦੀ ਦਲੀਲ ਦਿੱਤੀ ਅਤੇ ਮੁਕੱਦਮੇ ਦੀ ਮੰਗ ਕੀਤੀ। ਬ੍ਰਿਜ ਭੂਸ਼ਣ ਨੇ ਕਿਹਾ, 'ਜਦੋਂ ਮੈਂ ਦੋਸ਼ੀ ਨਹੀਂ ਤਾਂ ਮੈਂ ਦੋਸ਼ ਕਿਉਂ ਕਬੂਲ ਕਰਾਂਗਾ?' ਅਦਾਲਤ ਨੇ ਮਾਮਲੇ ਦੇ ਸਹਿ-ਦੋਸ਼ੀ ਅਤੇ ਸਾਬਕਾ ਡਬਲਊਐੱਫਆਈ ਸਹਾਇਕ ਸਕੱਤਰ ਵਿਨੋਦ ਤੋਮਰ ਦੇ ਖਿਲਾਫ ਅਪਰਾਧਿਕ ਧਮਕੀ ਦੇ ਦੋਸ਼ ਵੀ ਤੈਅ ਕੀਤੇ ਹਨ।
ਉੱਤਰ ਪ੍ਰਦੇਸ਼ ਦੇ ਕੈਸਰਗੰਜ ਤੋਂ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਨੂੰ ਉਨ੍ਹਾਂ 'ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਬਾਅਦ ਲੋਕ ਸਭਾ ਚੋਣ ਲੜਨ ਲਈ ਟਿਕਟ ਨਹੀਂ ਦਿੱਤੀ ਗਈ। ਪਾਰਟੀ ਨੇ ਇਸ ਸੀਟ ਤੋਂ ਉਨ੍ਹਾਂ ਦੇ ਪੁੱਤਰ ਕਰਨ ਭੂਸ਼ਣ ਸਿੰਘ ਨੂੰ ਉਮੀਦਵਾਰ ਬਣਾਇਆ ਹੈ।
ਭਾਰਤੀ ਜੂਨੀਅਰਾਂ ਨੇ ਜਿੱਤ ਨਾਲ ਕੀਤੀ ਯੂਰਪ ਦੌਰੇ ਦੀ ਸ਼ੁਰੂਆਤ
NEXT STORY