ਰਾਂਚੀ— ਆਸਟਰੇਲੀਆ ਵਿਰੁੱਧ ਤੀਸਰੇ ਵਨ ਡੇ ਖੇਡਣ ਲਈ ਭਾਰਤੀ ਟੀਮ ਰਾਂਚੀ ਪਹੁੰਚ ਚੁੱਕੀ ਹੈ। ਰਾਂਚੀ ਹਵਾਈ ਅੱਡੇ 'ਤੇ ਭਾਰਤੀ ਟੀਮ ਦਾ ਜ਼ੋਰਦਾਰ ਸਵਾਗਤ ਕੀਤਾ। ਦੋਵੇਂ ਟੀਮਾਂ ਵਿਚਾਲੇ 5 ਮੈਚਾਂ ਦੀ ਸੀਰੀਜ਼ ਦਾ ਤੀਸਰਾ ਮੁਕਾਬਲਾ ਸਾਬਕਾ ਭਾਰਤੀ ਕਪਤਾਨ ਮਹਿੰਦਰ ਸਿੰਘ ਧੋਨੀ ਦੇ ਸ਼ਹਿਰ ਰਾਂਚੀ 'ਚ 8 ਮਾਰਚ ਨੂੰ ਖੇਡਿਆ ਜਾਵੇਗਾ। ਇਸ ਵਿਚਾਲੇ ਬੁੱਧਵਾਰ ਨੂੰ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਨੇ ਭਾਰਤੀ ਟੀਮ ਦੇ ਰਾਂਚੀ ਪਹੁੰਚਣ ਦਾ ਵੀਡੀਓ ਆਪਣੇ ਆਫੀਸ਼ੀਅਲ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀ ਹੈ। ਬੋਰਡ ਨੇ ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ, 'ਰਾਂਚੀ, ਐੱਮ. ਐੱਸ. ਧੋਨੀ ਇੱਥੇ ਹੈ। ਉਹ ਆਸਟਰੇਲੀਆ ਵਿਰੁੱਧ ਤੀਸਰੇ ਵਨ ਡੇ ਲਈ ਰਾਂਚੀ ਪਹੁੰਚ ਚੁੱਕੇ ਹਨ।
ਇਸ ਦੌਰਾਨ ਧੋਨੀ ਨੇ ਆਪਣੇ ਆਫੀਸ਼ੀਅਲ ਇੰਸਟਾਗ੍ਰਾਮ ਅਕਾਊਂਟ 'ਤੇ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ, ਰਾਂਚੀ ਦੇ ਰਸਤੇ 'ਤੇ ਮਾਹੀ!'
ਭਾਰਤੀ ਟੀਮ ਨੇ ਸ਼ੁਰੂਆਤੀ ਦੋਵਾਂ ਮੁਕਾਬਲਿਆਂ 'ਚ ਜਿੱਤ ਦਰਜ ਕੀਤੀ ਹੈ। ਭਾਰਤੀ ਟੀਮ ਨੇ ਹੈਦਰਾਬਾਦ ਵਨ ਡੇ 6 ਵਿਕਟਾਂ ਨਾਲ ਜਿੱਤਿਆ ਸੀ ਤੇ ਨਾਗਪੁਰ 'ਚ ਵਿਰਾਟ ਕੋਹਲੀ ਦੀ ਸ਼ਾਨਦਾਰ ਸੈਂਕੜੇ ਵਾਲੀ ਪਾਰੀ ਦੀ ਬਦੌਲਤ ਭਾਰਤ ਨੇ ਆਸਟਰੇਲੀਆ ਨੂੰ 8 ਦੌੜਾਂ ਨਾਲ ਹਰਾ ਕੇ 5 ਮੈਚਾਂ ਦੀ ਸੀਰੀਜ਼ 'ਚ 2-0 ਨਾਲ ਬੜ੍ਹਤ ਬਣਾ ਲਈ ਹੈ।
ਕ੍ਰਿਕਟ ਨਾਲ ਹੋਰ ਮਜ਼ਬੂਤ ਹੋਣਗੇ ਭਾਰਤ ਅਤੇ ਬ੍ਰਿਟੇਨ ਦੇ ਰਿਸ਼ਤੇ
NEXT STORY