ਦੁਬਈ (ਭਾਸ਼ਾ)- ਟੈਨਿਸ ਖਿਡਾਰੀ ਨੋਵਾਕ ਜੋਕੋਵਿਚ ਕੋਵਿਡ-19 ਰੋਕੂ ਟੀਕਾਕਰਨ ਦੀ ਜ਼ਰੂਰਤ ਨੂੰ ਲੈ ਕੇ ਵਿਵਾਦ ਦੇ ਕਾਰਨ ਆਸਟਰੇਲੀਆ ਤੋਂ ਡਿਪੋਰਟ ਕੀਤੇ ਜਾਣ ਤੋਂ ਬਾਅਦ ਸੋਮਵਾਰ ਤੜਕੇ ਦੁਬਈ ਪਹੁੰਚੇ। ਟੀਕਾਕਰਣ ਦੀ ਜ਼ਰੂਰਤ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰਨ ਨਾਲ ਚੋਟੀ ਦੇ ਟੈਨਿਸ ਖਿਡਾਰੀ ਦੀਆਂ ਆਸਟਰੇਲੀਅਨ ਓਪਨ ਖਿਤਾਬ ਨੂੰ ਬਰਕਰਾਰ ਰੱਖਣ ਦੀਆਂ ਉਮੀਦਾਂ ਵੀ ਟੁੱਟ ਗਈਆਂ ਹਨ। ਜੋਕੋਵਿਚ ਨੂੰ ਲੈ ਕੇ ਜਾਣ ਵਾਲਾ ਇਹ ਜਹਾਜ਼ ਮੈਲਬੌਰਨ ਤੋਂ ਸਾਢੇ 13 ਘੰਟੇ ਦਾ ਸਫ਼ਰ ਪੂਰਾ ਕਰਨ ਤੋਂ ਬਾਅਦ ਇੱਥੇ ਪਹੁੰਚਿਆ।
ਇਹ ਵੀ ਪੜ੍ਹੋ: ਆਸਟ੍ਰੇਲੀਆ ’ਚ ਹਿਰਾਸਤ ’ਚ ਲਏ ਗਏ ਟੈਨਿਸ ਸਟਾਰ ਨੋਵਾਕ ਜੋਕੋਵਿਚ, ਸਰਕਾਰ ਨੇ ਦੱਸਿਆ ਦੇਸ਼ ਲਈ ਖ਼ਤਰਾ
ਆਸਟਰੇਲੀਆ ਵਿਚ ਉਨ੍ਹਾਂ ਨੇ ਇਕ ਅਦਾਲਤ ਵਿਚ ਦਲੀਲ ਦਿੱਤੀ ਸੀ ਕਿ ਉਨ੍ਹਾਂ ਨੂੰ ਦੇਸ਼ ਵਿਚ ਰਹਿਣ ਦਿੱਤਾ ਜਾਏ ਅਤੇ ਮੈਡੀਕਲ ਛੋਟ ਦੇ ਤਹਿਤ ਉਨ੍ਹਾਂ ਨੂੰ ਟੂਰਨਾਮੈਂਟ ਵਿਚ ਖੇਡਣ ਦੀ ਆਗਿਆ ਦਿੱਤੀ ਜਾਏ ਕਿ ਉਹ ਪਿਛਲੇ ਮਹੀਨੇ ਹੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਏ ਸਨ। ਇਹ ਤੁਰੰਤ ਸਪੱਸ਼ਟ ਨਹੀਂ ਹੋ ਸਕਿਆ ਕਿ ਉਹ ਇੱਥੋਂ ਕਿੱਥੇ ਜਾਣਗੇ। ‘ਦੁਬਈ ਡਿਊਟੀ ਫਰੀ ਟੈਨਿਸ ਸੀਰੀਜ਼’ 14 ਫਰਵਰੀ ਤੋਂ ਸ਼ੁਰੂ ਹੋਵੇਗੀ। ਜੋਕੋਵਿਚ ਨੇ 2020 ਵਿਚ ਇਹ ਟੂਰਨਾਮੈਂਟ ਜਿੱਤਿਆ ਸੀ। ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਦੀ ਵਪਾਰਕ ਰਾਜਧਾਨੀ ਦੁਬਈ ਵਿਚ ਯਾਤਰੀਆਂ ਲਈ ਟੀਕਾਕਰਣ ਲਾਜ਼ਮੀ ਨਹੀਂ ਹੈ, ਹਾਲਾਂਕਿ ਉਨ੍ਹਾਂ ਨੂੰ ਇਕ ਜਹਾਜ਼ ਵਿਚ ਸਵਾਰ ਹੋਣ ਤੋਂ ਪਹਿਲਾਂ ਸੰਕ੍ਰਮਿਤ ਨਾ ਹੋਣ ਦੀ ਪੁਸ਼ਟੀ ਕਰਨ ਵਾਲੀ ਇਕ ਪੀ.ਸੀ.ਆਰ. ਰਿਪੋਰਟ ਦਿਖਾਉਣ ਦੀ ਲੋੜ ਹੁੰਦੀ ਹੈ।
ਇਹ ਵੀ ਪੜ੍ਹੋ: ਦੁਖ਼ਦ ਖ਼ਬਰ: ਸੁਨਹਿਰੀ ਭਵਿੱਖ ਲਈ ਕੈਨੇਡਾ ਗਏ ਲੁਧਿਆਣਾ ਦੇ 19 ਸਾਲਾ ਗੱਭਰੂ ਦੀ ਮੌਤ
ਜੋਕੋਵਿਚ ਦਾ ਵੀਜ਼ਾ 6 ਜਨਵਰੀ ਨੂੰ ਇਕ ਸਰਹੱਦੀ ਅਧਿਕਾਰੀ ਵੱਲੋਂ ਰੱਦ ਕਰ ਦਿੱਤਾ ਗਿਆ ਸੀ, ਜਿਨ੍ਹਾਂ ਨੇ ਫ਼ੈਸਲਾ ਕੀਤਾ ਸੀ ਕਿ ਉਹ ਬਿਨਾਂ ਟੀਕਾਕਰਨ ਵਾਲੇ ਮਹਿਮਾਨਾਂ ਨੂੰ ਆਸਟਰੇਲੀਆ ਦੇ ਨਿਯਮਾਂ ਤੋਂ ਮਿਲਣ ਵਾਲੀ ਡਾਕਟਰੀ ਛੋਟ ਦੇ ਯੋਗ ਨਹੀਂ ਹਨ। ਉਨ੍ਹਾਂ ਨੂੰ ਟੂਰਨਾਮੈਂਟ ਦੇ ਟੀਕੇ ਦੇ ਨਿਯਮਾਂ ਤੋਂ ਛੋਟ ਦਿੱਤੀ ਗਈ ਸੀ, ਕਿਉਂਕਿ ਉਹ ਪਿਛਲੇ 6 ਮਹੀਨਿਆਂ ਦੇ ਅੰਦਰ ਸੰਕਰਮਿਤ ਹੋਏ ਸਨ। ਜੋਕੋਵਿਚ ਨੂੰ ਟੂਰਨਾਮੈਂਟ ਲਈ ਆਸਟਰੇਲੀਆ ਵਿਚ ਰਹਿਣ ਦੀ ਇਜਾਜ਼ਤ ਦੇ ਦਿੱਤੀ ਗਈ ਸੀ, ਪਰ ਆਸਟਰੇਲੀਆ ਦੇ ਇਮੀਗ੍ਰੇਸ਼ਨ ਮੰਤਰੀ ਨੇ ਬਾਅਦ ਵਿਚ ਉਨ੍ਹਾਂ ਦਾ ਵੀਜ਼ਾ ਰੱਦ ਕਰ ਦਿੱਤਾ ਸੀ। ਫੈਡਰਲ ਅਦਾਲਤ ਦੇ ਤਿੰਨ ਜੱਜਾਂ ਨੇ ਐਤਵਾਰ ਨੂੰ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਕਿ ਜੋਕੋਵਿਚ ਦਾ ਵੀਜ਼ਾ ਰੱਦ ਕਰਨ ਦੇ ਇਮੀਗ੍ਰੇਸ਼ਨ ਮੰਤਰੀ ਦੇ ਅਧਿਕਾਰ ਨੂੰ ਬਰਕਰਾਰ ਰੱਖਿਆ ਜਾਏ।
ਇਹ ਵੀ ਪੜ੍ਹੋ: ਕੋਰੋਨਾ ਦਾ ਕਹਿਰ ਜਾਰੀ, ਕਤਰ ’ਚ 3 ਹਫ਼ਤਿਆਂ ਦੇ ਬੱਚੇ ਦੀ ਲਾਗ ਕਾਰਨ ਮੌਤ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਭਾਰਤ-ਦੱਖਣੀ ਅਫਰੀਕਾ ਟੈਸਟ ਸੀਰੀਜ਼ 'ਚ ਜੋ ਭਾਵਨਾਵਾਂ ਸਨ ਉਹ ਏਸ਼ੇਜ਼ 'ਚ ਨਹੀਂ ਦਿੱਸੀਆਂ : ਇਆਨ ਚੈਪਲ
NEXT STORY