ਗ੍ਰੇਟਰ ਨੋਇਡਾ- ਅਫਗਾਨਿਸਤਾਨ ਦੇ ਸਲਾਮੀ ਬੱਲੇਬਾਜ਼ ਇਬਰਾਹਿਮ ਜ਼ਾਦਰਾਨ ਦਾ ਸੱਟ ਕਾਰਨ ਐਤਵਾਰ ਨੂੰ ਇੱਥੇ ਨਿਊਜ਼ੀਲੈਂਡ ਖਿਲਾਫ ਹੋਣ ਵਾਲੇ ਇਕਲੌਤੇ ਟੈਸਟ ਵਿਚ ਖੇਡਣਾ ਸ਼ੱਕੀ ਹੈ। ਨਿਊਜ਼ੀਲੈਂਡ ਖਿਲਾਫ ਸੋਮਵਾਰ ਤੋਂ ਇੱਥੇ ਸ਼ੁਰੂ ਹੋਣ ਵਾਲੇ ਅਫਗਾਨਿਸਤਾਨ ਦੇ ਟੈਸਟ ਮੈਚ ਤੋਂ ਪਹਿਲਾਂ ਟੀਮ ਦੇ ਆਖਰੀ ਅਭਿਆਸ ਸੈਸ਼ਨ ਦੌਰਾਨ 22 ਸਾਲਾ ਸਲਾਮੀ ਬੱਲੇਬਾਜ਼ ਨੂੰ ਗਿੱਟੇ ਦੀ ਸੱਟ ਲੱਗ ਗਈ ਸੀ।
ਅਫਗਾਨਿਸਤਾਨ ਦੇ ਕਪਤਾਨ ਹਸ਼ਮਤੁੱਲਾ ਸ਼ਾਹਿਦੀ ਨੇ ਮੈਚ ਤੋਂ ਪਹਿਲਾਂ ਪ੍ਰੈਸ ਕਾਨਫਰੰਸ ਨੂੰ ਦੱਸਿਆ ਕਿ, “ਇਬਰਾਹਿਮ (ਜ਼ਾਦਰਾਨ) ਨੂੰ ਅਭਿਆਸ ਸੈਸ਼ਨ ਵਿੱਚ ਗਿੱਟੇ ਦੀ ਸੱਟ ਲੱਗ ਗਈ ਸੀ। ਮੈਂ ਪੂਰੀ ਤਰ੍ਹਾਂ ਨਾਲ ਅੰਦਾਜ਼ਾ ਨਹੀਂ ਲਗਾ ਸਕਦਾ ਕਿ ਕੱਲ੍ਹ ਦੇ ਮੈਚ ਤੋਂ ਪਹਿਲਾਂ ਉਨ੍ਹਾਂ ਦੀ ਹਾਲਤ ਕੀ ਹੋਵੇਗੀ। ਇਸ ਮਾਮਲੇ ਵਿੱਚ ਸਾਨੂੰ ਇੰਤਜ਼ਾਰ ਕਰਨਾ ਹੋਵੇਗਾ।
ਜ਼ਾਦਰਾਨ ਨੇ ਅਫਗਾਨਿਸਤਾਨ ਦੇ ਨੌਂ ਵਿੱਚੋਂ ਸੱਤ ਟੈਸਟ ਖੇਡੇ ਹਨ। ਉਨ੍ਹਾਂ ਨੇ ਇਸ ਸਾਲ ਫਰਵਰੀ 'ਚ ਸ਼੍ਰੀਲੰਕਾ ਖਿਲਾਫ ਇਸ ਫਾਰਮੈਟ 'ਚ ਪਹਿਲਾ ਸੈਂਕੜਾ ਲਗਾਇਆ ਸੀ। ਅਫਗਾਨਿਸਤਾਨ ਨੂੰ ਇਸ ਟੈਸਟ 'ਚ ਸਪਿਨਰ ਰਾਸ਼ਿਦ ਖਾਨ ਦੀ ਪਹਿਲਾਂ ਹੀ ਕਮੀ ਹੈ। ਲਗਾਤਾਰ ਮੀਂਹ ਕਾਰਨ ਇਸ ਇਤਿਹਾਸਕ ਟੈਸਟ ਲਈ ਅਫਗਾਨਿਸਤਾਨ ਅਤੇ ਨਿਊਜ਼ੀਲੈਂਡ ਦੀਆਂ ਤਿਆਰੀਆਂ ਪ੍ਰਭਾਵਿਤ ਹੋ ਰਹੀਆਂ ਹਨ।
ਜਨਮਦਿਨ ਵਿਸ਼ੇਸ਼ : ਕਰੋੜਾਂ ਦੀ ਜਾਇਦਾਦ ਦਾ ਮਾਲਕ ਹੈ ਗਿੱਲ, ਮਹਿੰਗੀਆਂ ਗੱਡੀਆਂ ਦਾ ਵੀ ਰੱਖਦੈ ਸ਼ੌਕ
NEXT STORY