ਕੋਲਕਾਤਾ- ਮੋਹਨ ਬਾਗਾਨ ਅਤੇ ਈਸਟ ਬੰਗਾਲ ਦੇ ਵਿਚਕਾਰ ਐਤਵਾਰ ਨੂੰ ਇੱਥੇ ਸਾਲਟ ਲੇਕ ਸਟੇਡੀਅਮ ਵਿੱਚ ਹੋਣ ਵਾਲਾ ਡੁਰੰਡ ਕੱਪ ਮੈਚ ਨੂੰ ਸ਼ਹਿਰ ਵਿੱਚ ਮੌਜੂਦਾ ਅਸ਼ਾਂਤੀ ਦੇ ਕਾਰਨ ਰੱਦ ਕਰ ਦਿੱਤਾ ਗਿਆ ਹੈ। ਇੱਕ ਅਧਿਕਾਰੀ ਨੇ ਪੀਟੀਆਈ ਨੂੰ ਦੱਸਿਆ, "ਦੋਵਾਂ ਟੀਮਾਂ ਨੂੰ ਇੱਕ-ਇੱਕ ਅੰਕ ਦਿੱਤਾ ਜਾਵੇਗਾ, ਜਦੋਂ ਕਿ ਪ੍ਰਸ਼ੰਸਕਾਂ ਨੂੰ ਖਰੀਦੀਆਂ ਗਈਆਂ ਟਿਕਟਾਂ ਦਾ ਪੂਰਾ ਰਿਫੰਡ ਮਿਲੇਗਾ।" ਇਹ ਵੀ ਪਤਾ ਲੱਗਾ ਹੈ ਕਿ ਕੋਲਕਾਤਾ 'ਚ ਹੋਣ ਵਾਲੇ ਡੁਰੰਡ ਕੱਪ ਦੇ ਸਾਰੇ ਮੈਚ ਜਮਸ਼ੇਦਪੁਰ 'ਚ ਸ਼ਿਫਟ ਕੀਤੇ ਜਾ ਸਕਦੇ ਹਨ। ਹਾਲਾਂਕਿ ਇਸ ਮਾਮਲੇ 'ਚ ਅਧਿਕਾਰਤ ਬਿਆਨ ਦੀ ਉਡੀਕ ਹੈ।
ਆਰ ਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਇੱਕ ਪੋਸਟ ਗ੍ਰੈਜੂਏਟ ਸਿਖਿਆਰਥੀ ਡਾਕਟਰ ਦੀ ਲਾਸ਼ 9 ਅਗਸਤ ਨੂੰ ਮਿਲੀ ਸੀ, ਜਿਸ ਤੋਂ ਬਾਅਦ ਵਿਆਪਕ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਆਪਣੇ ਸਹਿਯੋਗੀ ਦੇ ਕਥਿਤ ਬਲਾਤਕਾਰ ਅਤੇ ਕਤਲ ਦੇ ਵਿਰੋਧ ਵਿੱਚ ਸ਼ਨੀਵਾਰ ਨੂੰ 24 ਘੰਟੇ ਦੀ ਦੇਸ਼-ਵਿਆਪੀ ਹੜਤਾਲ ਦਾ ਸੱਦਾ ਦਿੱਤਾ ਹੈ।
ਖੇਡਾਂ ਦੀ ਤਾਕਤ ਦੀ ਵਰਤੋਂ ਸਮਾਜਿਕ ਉਦੇਸ਼ਾਂ ਲਈ ਕੀਤੀ ਜਾਣੀ ਚਾਹੀਦੀ ਹੈ : ਯੂਨੁਸ
NEXT STORY