ਲੰਡਨ- ਭਾਰਤੀ ਕ੍ਰਿਕਟ ਟੀਮ ਦੇ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੇ ਇੰਗਲੈਂਡ ਦੇ ਵਿਰੁੱਧ ਲਾਰਡਸ ਵਿਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਦੇ ਪਹਿਲੇ ਦਿਨ ਆਪਣੇ ਨਾਂ ਇਕ ਵੱਡੀ ਉਪਲੱਬਧੀ ਹਾਸਲ ਕਰ ਲਈ। ਪੰਤ ਨੇ 'ਕ੍ਰਿਕਟ ਆਫ ਹੋਮ' ਭਾਵ ਲੰਡਨ ਦੇ ਲਾਰਡਸ ਕ੍ਰਿਕਟ ਗਰਾਊਂਡ 'ਤੇ ਪਹਿਲੀ ਪਾਰੀ ਵਿਚ 37 ਦੌੜਾਂ ਬਣਾਈਆਂ। ਖੱਬੇ ਹੱਥ ਦੇ ਬੱਲੇਬਾਜ਼ ਪੰਤ ਨੇ ਇਸ ਦੌਰਾਨ ਵਿਦੇਸ਼ ਵਿਚ ਆਪਣੀਆਂ 1000 ਟੈਸਟ ਦੌੜਾਂ ਪੂਰੀਆਂ ਕਰ ਲਈਆਂ ਹਨ। ਪੰਤ ਵਿਦੇਸ਼ ਵਿਚ ਸਭ ਤੋਂ ਤੇਜ਼ ਇਕ ਹਜ਼ਾਰ ਟੈਸਟ ਦੌੜਾਂ ਬਣਾਉਣ ਵਾਲੇ ਭਾਰਤੀ ਵਿਕਟਕੀਪਰ ਬੱਲੇਬਾਜ਼ ਬਣ ਗਏ ਹਨ। ਉਨ੍ਹਾਂ ਨੇ ਇਹ ਉਪਲੱਬਧੀ 29 ਪਾਰੀਆਂ ਵਿਚ ਹਾਸਲ ਕੀਤੀ। ਪੰਤ ਨੇ 454 ਦੌੜਾਂ ਭਾਰਤ ਵਿਚ ਬਣਾਈਆਂ ਹਨ।
ਇਹ ਖ਼ਬਰ ਪੜ੍ਹੋ- ENG v IND : ਐਂਡਰਸਨ ਨੇ ਹਾਸਲ ਕੀਤੀ ਇਹ ਉਪਲੱਬਧੀ, ਦੇਖੋ ਪੂਰੀ ਲਿਸਟ
ਇਸ ਤੋਂ ਪਹਿਲਾਂ ਇਹ ਰਿਕਾਰਡ ਭਾਰਤ ਦੇ ਸਾਬਕਾ ਵਿਕਟਕੀਪਰ ਕਪਤਾਨ ਮਹਿੰਦਰ ਸਿੰਘ ਧੋਨੀ ਦੇ ਨਾਂ ਸੀ। ਧੋਨੀ ਨੇ 32 ਪਾਰੀਆਂ ਵਿਚ ਵਿਦੇਸ਼ 'ਚ 1000 ਦੌੜਾਂ ਬਣਾਈਆਂ ਸਨ ਜਦਕਿ ਦਿੱਗਜ ਖਿਡਾਰੀ ਫਾਰੂਖ ਨੇ ਇਸ ਉਪਲੱਬਧੀ ਨੂੰ ਹਾਸਲ ਕਰਨ ਦੇ ਲਈ 33 ਪਾਰੀਆਂ ਦਾ ਸਹਾਰਾ ਲਿਆ ਸੀ। ਪੰਤ ਨੇ 58 ਗੇਂਦਾਂ 'ਤੇ 5 ਚੌਕੇ ਲਗਾਏ। ਉਨ੍ਹਾਂ ਨੇ ਰਵਿੰਦਰ ਜਡੇਜਾ ਦੇ ਨਾਲ ਮਿਲ ਕੇ 6ਵੇਂ ਵਿਕਟ ਦੇ ਲਈ 49 ਦੌੜਾਂ ਦੀ ਸਾਂਝੇਦਾਰੀ ਕੀਤੀ। ਇਸ ਤੋਂ ਪਹਿਲਾਂ ਜੋ ਰੂਟ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ। ਭਾਰਤ ਦੀ ਪਹਿਲੀ ਪਾਰੀ 364 ਦੌੜਾਂ 'ਤੇ ਢੇਰ ਹੋ ਗਈ।
ਇਹ ਖ਼ਬਰ ਪੜ੍ਹੋ- ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਪਾਕਿ 'ਚ ਦੋ T20 ਖੇਡੇਗਾ ਇੰਗਲੈਂਡ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਸਕਾਟਿਸ਼ ਓਪਨ 'ਚ ਅਦਿਤੀ ਅਸ਼ੋਕ ਨੇ ਕੀਤੀ ਖਰਾਬ ਸ਼ੁਰੂਆਤ
NEXT STORY