ਧਰਮਸ਼ਾਲਾ : ਧਰਮਸ਼ਾਲਾ: ਇੰਗਲੈਂਡ ਨੇ ਮੰਗਲਵਾਰ ਨੂੰ ਬੰਗਲਾਦੇਸ਼ ਖ਼ਿਲਾਫ਼ ਖੇਡੇ ਗਏ ਆਈਸੀਸੀ ਵਿਸ਼ਵ ਕੱਪ ਦੇ ਸੱਤਵੇਂ ਵਨਡੇ ਕ੍ਰਿਕਟ ਮੈਚ ਵਿੱਚ 137 ਦੌੜਾਂ ਨਾਲ ਵੱਡੀ ਜਿੱਤ ਦਰਜ ਕੀਤੀ ਹੈ। ਬੰਗਲਾਦੇਸ਼ ਦੀ ਸ਼ੁਰੂਆਤ ਖਰਾਬ ਰਹੀ ਜਦੋਂ ਉਹ 365 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਲਈ ਮੈਦਾਨ 'ਚ ਉਤਰਿਆ। ਲਿਟਨ ਦਾਸ (76) ਅਤੇ ਮੁਸ਼ਫਿਕੁਰ ਰਹੀਮ (51) ਨੇ ਅਰਧ ਸੈਂਕੜੇ ਬਣਾਏ ਪਰ ਵੱਡੀ ਸਾਂਝੇਦਾਰੀ ਦੀ ਘਾਟ ਅਤੇ ਨਿਯਮਤ ਅੰਤਰਾਲ 'ਤੇ ਵਿਕਟਾਂ ਡਿੱਗਣ ਕਾਰਨ ਬੰਗਲਾਦੇਸ਼ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਇੰਗਲੈਂਡ ਲਈ ਰੀਸ ਟੋਪਲੇ ਨੇ 10 ਓਵਰਾਂ ਵਿੱਚ 43 ਦੌੜਾਂ ਦੇ ਕੇ ਸਭ ਤੋਂ ਵੱਧ 4 ਵਿਕਟਾਂ ਲਈਆਂ।
ਇਸ ਤੋਂ ਪਹਿਲਾਂ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇੰਗਲੈਂਡ ਨੇ ਡੇਵਿਡ ਮਲਾਨ ਦੇ ਸੈਂਕੜੇ ਦੀ ਬਦੌਲਤ 9 ਵਿਕਟਾਂ ਦੇ ਨੁਕਸਾਨ 'ਤੇ 364 ਦੌੜਾਂ ਬਣਾਈਆਂ। ਮਲਾਨ ਨੇ 107 ਗੇਂਦਾਂ 'ਤੇ 16 ਚੌਕਿਆਂ ਅਤੇ 5 ਛੱਕਿਆਂ ਦੀ ਮਦਦ ਨਾਲ 140 ਦੌੜਾਂ ਦੀ ਪਾਰੀ ਖੇਡੀ। ਮਲਾਨ ਤੋਂ ਇਲਾਵਾ ਬੇਅਰਸਟੋ (59 ਗੇਂਦਾਂ 'ਤੇ 8 ਚੌਕਿਆਂ ਦੀ ਮਦਦ ਨਾਲ 52 ਦੌੜਾਂ) ਅਤੇ ਜੋ ਰੂਟ (68 ਗੇਂਦਾਂ 'ਤੇ 8 ਚੌਕਿਆਂ ਅਤੇ ਇਕ ਛੱਕੇ ਦੀ ਮਦਦ ਨਾਲ 82 ਦੌੜਾਂ) ਦੇ ਅਰਧ ਸੈਂਕੜੇ ਕਾਰਨ ਮਜ਼ਬੂਤ ਸਕੋਰ ਬਣਿਆ। ਬੰਗਲਾਦੇਸ਼ ਲਈ ਮੇਹਦੀ ਹਸਨ ਅਤੇ ਸ਼ਰੀਫੁਲ ਇਸਲਾਮ ਨੇ ਕ੍ਰਮਵਾਰ 4 ਅਤੇ 3 ਵਿਕਟਾਂ ਲਈਆਂ।
ਇਹ ਵੀ ਪੜ੍ਹੋ : ਰੋਹਿਤ ਸ਼ਰਮਾ ਨੇ ਦੱਸੀ ਦਿੱਲ ਦੀ ਇੱਛਾ-ਸਚਿਨ ਦੀ ਤਰ੍ਹਾਂ ਵਿਸ਼ਵ ਕੱਪ ਜੇਤੂ ਬਣਨਾ ਚਾਹੁੰਦੇ ਹਨ
ਪਿੱਚ ਰਿਪੋਰਟ
ਹਿਮਾਚਲ ਪ੍ਰਦੇਸ਼ ਕ੍ਰਿਕੇਟ ਐਸੋਸੀਏਸ਼ਨ ਸਟੇਡੀਅਮ ਦੀ ਪਿੱਚ ਇੱਕ ਬੱਲੇਬਾਜ਼ੀ ਦੇ ਲਈ ਸਵਰਗ ਹੋਣ ਦਾ ਵਾਅਦਾ ਕਰਦੀ ਹੈ, ਜਿਸ ਨਾਲ ਤੇਜ਼ ਗੇਂਦਬਾਜ਼ਾਂ ਨੂੰ ਆਪਣੀ ਪਛਾਣ ਬਣਾਉਣ ਦਾ ਮੌਕਾ ਮਿਲਦਾ ਹੈ। ਇਸ ਮੈਦਾਨ 'ਤੇ ਖੇਡੇ ਗਏ ਕੁੱਲ ਚਾਰ ਵਨਡੇ ਮੈਚਾਂ ਦੇ ਅਨੁਸਾਰ ਪਿੱਛਾ ਕਰਨ ਵਾਲੀ ਟੀਮ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਵਾਲੀਆਂ ਟੀਮਾਂ ਨਾਲੋਂ ਜ਼ਿਆਦਾ ਸ਼ਫਲਤਾ ਮਿਲੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
CWC 23 : ਭਾਰਤੀ ਕ੍ਰਿਕਟ ਟੀਮ ਅਫਗਾਨਿਸਤਾਨ ਖਿਲਾਫ ਮੈਚ ਲਈ ਦਿੱਲੀ ਪਹੁੰਚੀ
NEXT STORY