ਮਾਨਚੈਸਟਰ– ਇਯੋਨ ਮੋਰਗਨ ਦੀ ਕਪਤਾਨੀ ਪਾਰੀ ਤੇ ਡੇਵਿਡ ਮਲਾਨ ਦੇ ਨਾਲ ਉਸਦੀ ਸੈਂਕੜੇ ਵਾਲੀ ਸਾਂਝੇਦਾਰੀ ਨਾਲ ਇੰਗਲੈਂਡ ਨੇ ਐਤਵਾਰ ਨੂੰ ਇੱਥੇ ਵੱਡੇ ਸਕੋਰ ਵਾਲੇ ਦੂਜੇ ਟੀ-20 ਕੌਮਾਂਤਰੀ ਕ੍ਰਿਕਟ ਮੈਚ ਵਿਚ ਪਾਕਿਸਤਾਨ ਨੂੰ 5 ਵਿਕਟਾਂ ਨਾਲ ਹਰਾ ਕੇ 3 ਮੈਚਾਂ ਦੀ ਲੜੀ ਵਿਚ 1-0 ਦੀ ਬੜ੍ਹਤ ਬਣਾ ਲਈ। ਇੰਗਲੈਂਡ ਦੇ ਸਾਹਮਣੇ 196 ਦੌੜਾਂ ਦਾ ਟੀਚਾ ਸੀ। ਜਾਨੀ ਬੇਅਰਸਟੋ (22 ਗੇਂਦਾਂ 'ਤੇ 44 ਦੌੜਾਂ) ਨੇ ਟਾਮ ਬੈਟਨ (20) ਨਾਲ ਪਹਿਲੀ ਵਿਕਟ ਲਈ 66 ਦੌੜਾਂ ਜੋੜੀਆਂ। ਇਨ੍ਹਾਂ ਦੋਵਾਂ ਦੇ ਇਕ ਸਕੋਰ 'ਤੇ ਆਊਟ ਹੋਣ ਤੋਂ ਬਾਅਦ ਮੋਰਗਨ ਨੇ 33 ਗੇਂਦਾਂ ਵਿਚ 66 ਦੌੜਾਂ ਬਣਾਈਆਂ ਤੇ ਮਲਾਨ (ਅਜੇਤੂ 54) ਨਾਲ ਤੀਜੀ ਵਿਕਟ ਲਈ 112 ਦੌੜਾਂ ਜੋੜੀਆਂ। ਇੰਗਲੈਂਡ ਨੇ 19.1 ਓਵਰਾਂ ਵਿਚ 5 ਵਿਕਟਾਂ 'ਤੇ 199 ਦੌੜਾਂ ਬਣਾ ਕੇ ਜਿੱਤ ਦਰਜ ਕੀਤੀ।
ਇਸ ਤੋਂ ਪਹਿਲਾਂ ਕਪਤਾਨ ਬਾਬਰ ਆਜ਼ਮ (56) ਤੇ ਫਖਰ ਜ਼ਮਾਨ (36) ਨੇ ਪਹਿਲੀ ਵਿਕਟ ਲਈ 72 ਦੌੜਾਂ ਜੋੜ ਕੇ ਟੀਮ ਨੂੰ ਚੰਗੀ ਸ਼ੁਰੂਆਤ ਦਿਵਾਈ। ਬਾਅਦ ਵਿਚ ਹਫੀਜ਼ ਨੇ ਬਾਖੂਬੀ ਜ਼ਿੰਮੇਵਾਰੀ ਸੰਭਾਲੀ ਤੇ 36 ਗੇਂਦਾਂ 'ਤੇ 69 ਦੌੜਾਂ ਬਣਾਈਆਂ, ਜਿਸ ਨਾਲ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲਣ 'ਤੇ ਪਾਕਿਸਤਾਨ ਨੇ 4 ਵਿਕਟਾਂ 'ਤੇ 195 ਦੌੜਾਂ ਬਣਾਈਆਂ। ਇਸ ਤੋਂ ਪਹਿਲਾਂ 28 ਅਗਸਤ ਨੂੰ ਪਹਿਲਾ ਟੀ-20 ਮੀਂਹ ਕਾਰਨ ਰੱਦ ਕਰਨਾ ਪਿਆ ਸੀ।
ਭਾਰਤ ਦੀ ਇਤਿਹਾਸਕ ਜਿੱਤ 'ਤੇ PM ਮੋਦੀ ਨੇ ਖਿਡਾਰੀਆਂ ਨੂੰ ਦਿੱਤੀ ਵਧਾਈ
NEXT STORY