ਬ੍ਰਿਸਟਲ— ਇੰਗਲੈਂਡ ਤੇ ਪਾਕਿਸਤਾਨ ਵਿਚਾਲੇ 5 ਵਨ ਡੇ ਮੈਚਾਂ ਦੀ ਸੀਰੀਜ਼ ਦਾ ਤੀਸਰਾ ਵਨ ਡੇ ਮੈਚ ਮੰਗਲਵਾਰ ਨੂੰ ਬ੍ਰਿਸਟਲ 'ਚ ਖੇਡਿਆ ਗਿਆ। ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨ ਨੇ ਇੰਗਲੈਂਡ ਨੂੰ 359 ਦੌੜਾਂ ਦਾ ਟੀਚਾ ਦਿੱਤਾ। ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉਤਰੀ ਇੰਗਲੈਂਡ ਦੀ ਟੀਮ ਨੇ ਇਹ ਮੈਚ 6 ਵਿਕਟਾਂ ਨਾਲ ਜਿੱਤ ਲਿਆ ਤੇ 5 ਵਨ ਡੇ ਮੈਚਾਂ ਦੀ ਸੀਰੀਜ਼ 'ਚ 2-0 ਦੀ ਬੜ੍ਹਤ ਬਣਾ ਲਈ ਹੈ।
ਪਾਕਿਸਤਾਨ ਟੀਮ ਵਲੋਂ ਸ਼ਾਨਦਾਰ ਬੱਲੇਬਾਜ਼ੀ ਕਰਦਿਆ ਹੋਇਆ ਇਮਾਮ ਉਲ ਹੱਕ ਨੇ 151 ਦੌੜਾਂ ਦੀ ਪਾਰੀ ਖੇਡੀ ਤੇ ਆਪਣੀ ਪਾਰੀ 'ਚ 16 ਚੌਕੇ ਤੇ 1 ਛੱਕਾ ਲਗਾਇਆ। ਇੰਗਲੈਂਡ ਟੀਮ ਵਲੋਂ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ ਕ੍ਰਿਸ ਵੋਕਸ ਨੇ 10 ਓਵਰਾਂ 'ਚ 67 ਦੌੜਾਂ 'ਤੇ 4 ਵਿਕਟਾਂ ਹਾਸਲ ਕੀਤੀਆਂ। ਇਸ ਦੇ ਨਾਲ ਹੀ ਇੰਗਲੈਂਡ ਟੀਮ ਵਲੋਂ ਬੱਲੇਬਾਜ਼ੀ ਕਰਦੇ ਹੋਏ ਜੋਨੀ ਬੇਅਰਸਟੋ ਨੇ 128 ਦੌੜਾਂ ਦਾ ਯੋਗਦਾਨ ਦਿੱਤਾ, ਜਿਸ 'ਚ 15 ਚੌਕੇ ਤੇ 5 ਛੱਕੇ ਸ਼ਾਮਲ ਹਨ, ਬੱਲੇਬਾਜ਼ ਜੋਸਨ ਰੋਏ ਨੇ 76 ਦੌੜਾਂ ਬਣਾਈਆਂ। ਹੁਣ ਵਨ ਡੇ ਸੀਰੀਜ਼ ਦਾ ਚੌਥਾ ਮੈਚ 17 ਮਈ ਨੂੰ ਨਟਿੰਘਮ 'ਚ ਖੇਡਿਆ ਜਾਵੇਗਾ। ਇੰਗਲੈਂਡ ਟੀਮ ਜੇਕਰ ਇਹ ਮੈਚ ਜਿੱਤ ਜਾਂਦੀ ਹੈ ਤਾਂ ਉਹ ਵਨ ਡੇ ਸੀਰੀਜ਼ 'ਤੇ ਕਬਜ਼ਾ ਕਰ ਲਵੇਗੀ।
ਸੱਟ ਕਾਰਨ ਸੇਰੇਨਾ ਟੂਰਨਾਮੈਂਟ 'ਚੋਂ ਬਾਹਰ
NEXT STORY