ਪਾਰਲ (ਦੱਖਣੀ ਅਫਰੀਕਾ)- ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਡੇਵਿਡ ਮਲਾਨ ਦੇ ਅਰਧ ਸੈਂਕੜੇ ਦੀ ਬਦੌਲਤ ਦੂਜੇ ਟੀ-20 ਅੰਤਰਰਾਸ਼ਟਰੀ ਕ੍ਰਿਕਟ ਮੈਚ 'ਚ ਐਤਵਾਰ ਨੂੰ ਇੱਥੇ ਦੱਖਣੀ ਅਫਰੀਕਾ ਨੂੰ ਚਾਰ ਵਿਕਟਾਂ ਨਾਲ ਹਰਾ ਦਿੱਤਾ। ਇਸ ਜਿੱਤ ਦੇ ਨਾਲ ਮੇਜ਼ਬਾਨਾਂ ਨੇ ਤਿੰਨ ਮੈਚਾਂ ਦੀ ਸੀਰੀਜ਼ 'ਚ 2-0 ਦੀ ਅਜੇਤੂ ਬੜ੍ਹਤ ਬਣਾ ਲਈ ਹੈ। ਦੱਖਣੀ ਅਫਰੀਕਾ ਦੇ 147 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਇੰਗਲੈਂਡ ਨੇ ਮਲਾਨ ਦੀਆਂ 40 ਗੇਂਦਾਂ 'ਚ 7 ਚੌਕਿਆਂ ਤੇ ਇਕ ਛੱਕੇ ਦੀ ਮਦਦ ਨਾਲ 55 ਦੌੜਾਂ ਦੀ ਪਾਰੀ ਦੀ ਬਦੌਲਤ 19.5 ਓਵਰਾਂ 'ਚ 6 ਵਿਕਟਾਂ 'ਤੇ 147 ਦੌੜਾਂ ਬਣਾ ਕੇ ਜਿੱਤ ਦਰਜ ਕੀਤੀ।
ਕਪਤਾਨ ਇਯੋਨ ਮੌਰਗਨ 26 ਦੌੜਾਂ ਬਣਾ ਕੇ ਅਜੇਤੂ ਰਹੇ। ਮਲਾਨ ਤੇ ਮੌਰਗਨ ਨੇ 5ਵੇਂ ਵਿਕਟ ਦੇ ਲਈ 51 ਦੌੜਾਂ ਦੀ ਅਹਿਮ ਸਾਂਝੇਦਾਰੀ ਕਰਕੇ ਇੰਗਲੈਂਡ ਦੀ ਜਿੱਤ 'ਚ ਅਹਿਮ ਭੂਮਿਕਾ ਨਿਭਾਈ। ਇਸ ਤੋਂ ਪਹਿਲਾਂ ਦੱਖਣੀ ਅਫਰੀਕਾ ਦੀ ਟੀਮ ਨੇ ਲਗਾਤਾਰ ਵਿਕਟ ਗੁਆਏ ਤੇ ਟੀਮ 6 ਵਿਕਟਾਂ 'ਤੇ 146 ਦੌੜਾਂ ਹੀ ਬਣਾ ਸਕੀ। ਦੱਖਣੀ ਅਫਰੀਕਾ ਕਪਤਾਨ ਕਵਿੰਟਨ ਡੀ ਕੌਕ ਨੇ 18 ਗੇਂਦਾਂ 'ਚ ਸਭ ਤੋਂ ਜ਼ਿਆਦਾ 30 ਦੌੜਾਂ ਬਣਾਈਆਂ। ਰੇਸੀ ਵਾਨ ਡੇਰ ਡੁਸੇਨ (ਅਜੇਤੂ 25) ਤੇ ਜਾਰਜ ਲਿੰਡੇ (29) ਨੇ ਵੀ 20 ਦੌੜਾਂ ਦੇ ਅੰਕੜੇ ਨੂੰ ਪਾਰ ਕੀਤਾ ਪਰ ਟੀਮ ਦਾ ਕੋਈ ਬੱਲੇਬਾਜ਼ ਵੱਡੀ ਪਾਰੀ ਨਹੀਂ ਖੇਡ ਸਕਿਆ।
ਇੰਗਲੈਂਡ ਵਲੋਂ ਲੈੱਗ ਸਪਿਨਰ ਆਦਿਲ ਰਾਸ਼ਿਦ ਸਭ ਤੋਂ ਸਫਲ ਗੇਂਦਬਾਜ਼ ਰਹੇ, ਜਿਸ ਨੇ 23 ਦੌੜਾਂ 'ਤੇ 2 ਵਿਕਟਾਂ ਹਾਸਲ ਕੀਤੀਆਂ। ਜੋਫ੍ਰਾ ਆਰਚਰ ਨੇ ਚਾਰ ਓਵਰਾਂ 'ਚ ਸਿਰਫ 18 ਦੌੜਾਂ 'ਤੇ 1 ਵਿਕਟ ਹਾਸਲ ਕੀਤੀ।
ਰਾਹੁਲ ਨੇ ਕੀਤੀ ਸ਼ਰਾਰਤ ਤਾਂ ਫਿੰਚ ਨੇ ਮਾਰੇ ਮੁੱਕੇ ! ਦੇਖੋ ਵੀਡੀਓ
NEXT STORY