ਨਾਟਿੰਘਮ- ਇੰਗਲੈਂਡ ਅਤੇ ਭਾਰਤ ਦੇ ਵਿਚਾਲੇ 5 ਮੈਚਾਂ ਦੀ ਟੈਸਟ ਸੀਰੀਜ਼ ਦਾ ਪਹਿਲਾ ਮੈਚ ਨਾਟਿੰਘਮ ਸਥਿਤ ਟ੍ਰੇਂਟ ਬ੍ਰਿਜ ਵਿਚ ਖੇਡਿਆ ਜਾ ਰਿਹਾ ਹੈ। ਇਹ ਸੀਰੀਜ਼ 2023 ਟੈਸਟ ਚੈਂਪੀਅਨਸ਼ਿਪ ਦਾ ਹਿੱਸਾ ਹੋਵੇਗੀ। ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਇੰਗਲੈਂਡ ਦੀ ਪਹਿਲੀ ਪਾਰੀ 183 ਦੌੜਾਂ 'ਤੇ ਢੇਰ ਹੋ ਗਈ। ਇੰਗਲੈਂਡ ਦੇ ਲਈ ਕਪਤਾਨ ਜੋ ਰੂਟ ਨੇ ਸਭ ਤੋਂ ਜ਼ਿਆਦਾ 64 ਦੌੜਾਂ ਬਣਾਈਆਂ ਅਤੇ ਇਸ ਦੌਰਾਨ ਜਸਪ੍ਰੀਤ ਬੁਮਰਾਹ ਨੇ ਸਭ ਤੋਂ ਜ਼ਿਆਦਾ 4 ਵਿਕਟਾਂ ਹਾਸਲ ਕੀਤੀਆਂ।
ਇਹ ਖ਼ਬਰ ਪੜ੍ਹੋ-ਵਿਰਾਟ ਇਕ ਵਾਰ ਫਿਰ ਹੋਏ ਐਂਡਰਸਨ ਦਾ ਸ਼ਿਕਾਰ, ਬਣਾਇਆ ਇਹ ਰਿਕਾਰਡ
ਦੂਜਾ ਦਿਨ
ਦੂਜੇ ਦਿਨ ਭਾਰਤੀ ਸਲਾਮੀ ਬੱਲੇਬਾਜ਼ਾਂ ਨੇ ਸ਼ਾਨਦਾਰ ਸ਼ੁਰੂਆਤ ਕੀਤੀ। ਦੋਵਾਂ ਬੱਲੇਬਾਜ਼ਾਂ ਵਿਚਾਲੇ ਅਰਧ ਸੈਂਕੜੇ ਵਾਲੀ ਸਾਂਝੇਦਾਰੀ ਹੋਈ। ਇਸ ਸਾਂਝੇਦਾਰੀ ਨੂੰ ਰੌਬਿੰਸਨ ਨੇ ਰੋਹਿਤ ਸ਼ਰਮਾ ਨੂੰ ਆਊਟ ਕਰ ਤੋੜਿਆ। ਲੰਚ ਤੱਕ ਭਾਰਤ ਦਾ ਸਕੋਰ 1 ਵਿਕਟ 'ਤੇ 97 ਦੌੜਾਂ ਸਨ। ਲੰਚ ਤੋਂ ਬਾਅਦ ਬੱਲੇਬਾਜ਼ੀ ਕਰਨ ਦੇ ਲਈ ਆਏ ਪੁਜਾਰਾ 4 ਦੌੜਾਂ ਬਣਾ ਕੇ ਆਊਟ ਹੋ ਗਏ, ਇਸ ਦੇ ਨਾਲ ਹੀ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਵੀ ਜ਼ੀਰੋ ਦੇ ਸਕੋਰ 'ਤੇ ਆਊਟ ਹੋ ਗਏ। ਇਸ ਤੋਂ ਬਾਅਦ ਬੱਲੇਬਾਜ਼ੀ ਕਰਨ ਆਏ ਭਾਰਤੀ ਟੀਮ ਦੇ ਉਪ ਕਪਤਾਨ ਅਜਿੰਕਯ ਰਹਾਣੇ 5 ਦੌੜਾਂ ਬਣਾ ਕੇ ਰਨ ਆਊਟ ਹੋ ਗਏ। ਮੀਂਹ ਕਾਰਨ ਖੇਡ ਨੂੰ ਰੋਕਣਾ ਪਿਆ। ਕ੍ਰੀਜ਼ 'ਤੇ ਕੇ. ਐੱਲ. ਰਾਹੁਲ 57 ਦੌੜਾਂ ਤੇ ਰਿਸ਼ਭ ਪੰਤ 7 ਦੌੜਾਂ ਬਣਾ ਕੇ ਖੇਡ ਰਹੇ ਹਨ। ਦੂਜੇ ਦਿਨ ਦੀ ਖੇਡ ਖਤਮ ਹੋਣ ਤੱਕ ਭਾਰਤ ਦਾ ਸਕੋਰ 4 ਵਿਕਟਾਂ 'ਤੇ 125 ਦੌੜਾਂ ਹਨ।
ਇਹ ਖ਼ਬਰ ਪੜ੍ਹੋ- Tokyo Olympics : ਸ਼ੁੱਕਰਵਾਰ ਦਾ ਸ਼ਡਿਊਲ ਆਇਆ ਸਾਹਮਣੇ, ਭਾਰਤੀ ਮਹਿਲਾ ਹਾਕੀ ਟੀਮ ਦਾ ਮੈਚ ਇੰਨੇ ਵਜੇ
ਪਲੇਇੰਗ ਇਲੈਵਨ
ਇੰਗਲੈਂਡ:- ਰੋਰੀ ਬਰਨਜ਼, ਡੋਮਿਨਿਕ ਸਿਬਲੀ, ਜੈਕ ਕ੍ਰੌਲੀ, ਜੋ ਰੂਟ (ਕਪਤਾਨ), ਜੌਨੀ ਬੇਅਰਸਟੋ, ਡੈਨੀਅਲ ਲਾਰੈਂਸ, ਜੋਸ ਬਟਲਰ (ਵਿਕਟਕੀਪਰ), ਸੈਮ ਕੁਰੇਨ, ਓਲੀ ਰੌਬਿੰਸਨ, ਸਟੂਅਰਟ ਬ੍ਰਾਡ, ਜੇਮਜ਼ ਐਂਡਰਸਨ.
ਭਾਰਤ:- ਰੋਹਿਤ ਸ਼ਰਮਾ, ਕੇਐਲ ਰਾਹੁਲ, ਚੇਤੇਸ਼ਵਰ ਪੁਜਾਰਾ, ਵਿਰਾਟ ਕੋਹਲੀ (ਕਪਤਾਨ), ਅਜਿੰਕਯ ਰਹਾਨੇ, ਰਿਸ਼ਭ ਪੰਤ, ਰਵਿੰਦਰ ਜਡੇਜਾ, ਸ਼ਾਦਰੁਲ ਠਾਕੁਰ, ਜਸਪ੍ਰੀਤ ਬੁਮਰਾਹ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਸੰਦੀਪ 20 ਕਿਲੋਮੀਟਰ ਪੈਦਲ ਚਾਲ ’ਚ 23ਵੇਂ ਸਥਾਨ ’ਤੇ, ਇਰਫਾਨ ਅਤੇ ਰਾਹੁਲ ਨੇ ਵੀ ਕੀਤਾ ਨਿਰਾਸ਼
NEXT STORY