ਬੈਂਗਲੁਰੂ (ਭਾਸ਼ਾ)- ਰਾਇਲ ਚੈਲੰਜਰਜ਼ ਬੈਂਗਲੁਰੂ (ਆਰ.ਸੀ.ਬੀ.) ਦੇ ਕਪਤਾਨ ਫਾਫ ਡੂ ਪਲੇਸਿਸ 'ਤੇ ਲਖਨਊ ਸੁਪਰਜਾਇੰਟਸ ਖ਼ਿਲਾਫ਼ ਆਈ.ਪੀ.ਐੱਲ. ਮੈਚ ਦੌਰਾਨ ਹੌਲੀ ਓਵਰ ਰੇਟ ਲਈ 12 ਲੱਖ ਰੁਪਏ ਦੇ ਜੁਰਮਾਨਾ ਲਗਾਇਆ ਗਿਆ ਹੈ। ਲਖਨਊ ਨੇ ਇਹ ਮੈਚ ਆਖ਼ਰੀ ਗੇਂਦ 'ਤੇ ਇਕ ਵਿਕਟ ਨਾਲ ਜਿੱਤਿਆ, ਜਿਸ ਤੋਂ ਬਾਅਦ ਉਸ ਦੇ 11ਵੇਂ ਨੰਬਰ ਦੇ ਖਿਡਾਰੀ ਆਵੇਸ਼ ਖਾਨ ਨੇ ਉਤਸ਼ਾਹ ਵਿਚ ਆਪਣਾ ਹੈਲਮੇਟ ਹਵਾ ਵਿਚ ਸੁੱਟਿਆ। ਇਸ ਲਈ ਉਸ ਨੂੰ ਮੈਚ ਰੈਫਰੀ ਨੇ ਫਟਕਾਰ ਲਗਾਈ।
ਇਹ ਵੀ ਪੜ੍ਹੋ: PM ਮੋਦੀ ਵੱਲੋਂ ਸਿੱਖਾਂ ਦੇ ਹਿੱਤ 'ਚ ਚੁੱਕੇ ਕਦਮਾਂ ਨਾਲ ਖਾਲਿਸਤਾਨੀ ਅੰਦੋਲਨ ਹੋਇਆ ਕਮਜ਼ੋਰ : ਸਿੱਖ ਵਫ਼ਦ
ਇੰਡੀਅਨ ਪ੍ਰੀਮੀਅਰ ਲੀਗ ਦੇ ਬਿਆਨ ਮੁਤਾਬਕ ਰਾਇਲ ਚੈਲੰਜਰਜ਼ ਬੈਂਗਲੁਰੂ 'ਤੇ ਲਖਨਊ ਸੁਪਰਜਾਇੰਟਸ ਖ਼ਿਲਾਫ਼ ਸੋਮਵਾਰ ਨੂੰ ਬੈਂਗਲੁਰੂ ਦੇ ਐੱਮ ਚਿੰਨਾਸਵਾਮੀ ਸਟੇਡੀਅਮ ਵਿਚ ਖੇਡੇ ਗਏ ਆਈ.ਪੀ.ਐੱਲ. ਮੈਚ ਦੌਰਾਨ ਹੌਲੀ ਓਵਰ ਰੇਟ ਲਈ ਜੁਰਮਾਨਾ ਲਗਾਇਆ ਗਿਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਹੌਲੀ ਓਵਰ ਰੇਟ ਨਾਲ ਜੁੜੇ ਆਈ.ਪੀ.ਐੱਲ. ਕੋਡ ਆਫ ਕੰਡਕਟ ਤਹਿਤ ਟੀਮ ਦਾ ਇਸ ਸੀਜ਼ਨ ਵਿਚ ਇਹ ਪਹਿਲਾ ਅਪਰਾਧ ਹੈ ਅਤੇ ਇਸ ਲਈ ਕਪਤਾਨ ਫਾਫ ਡੂ ਪਲੇਸਿਸ 'ਤੇ 12 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 791 ਖਾਲ੍ਹੀ ਸਰਕਾਰੀ ਕੋਠੀਆਂ, 140 ਬਣ ਚੁੱਕੀਆਂ ਹਨ ਖੰਡਰ, ਇਸ ਕਾਰਨ ਕੁਆਰਟਰ ਪਏ ਹਨ ਖਾਲ੍ਹੀ
ਜਿੱਥੋਂ ਤੱਕ ਮੱਧ ਪ੍ਰਦੇਸ਼ ਦੇ ਤੇਜ਼ ਗੇਂਦਬਾਜ਼ ਆਵੇਸ਼ ਖਾਨ ਦਾ ਸਵਾਲ ਹੈ ਤਾਂ ਉਨ੍ਹਾਂ 'ਤੇ ਵਿੱਤੀ ਜੁਰਮਾਨਾ ਨਹੀਂ ਲਗਾਇਆ ਗਿਆ ਹੈ ਅਤੇ ਉਨ੍ਹਾਂ ਨੂੰ ਸਿਰਫ਼ ਚਿਤਾਵਨੀ ਦਿੱਤੀ ਗਈ ਹੈ। ਬਿਆਨ ਵਿਚ ਕਿਹਾ ਗਿਆ ਹੈ ਕਿ ਲਖਨਊ ਸੁਪਰਜਾਇੰਟਸ ਦੇ ਆਵੇਸ਼ ਖਾਨ ਨੂੰ ਆਈ.ਪੀ.ਐੱਲ ਕੋਡ ਆਫ ਕੰਟਕਟ ਦੇ ਉਲੰਘਣ ਲਈ ਫਟਕਾਰ ਲਗਾਈ ਗਈ ਹੈ। ਆਵੇਸ਼ ਨੇ ਆਈ.ਪੀ.ਐੱਲ. ਕੋਡ ਆਫ ਕੰਡਕਟ ਦੇ ਲੈਵਲ 1 ਦੇ ਅਪਰਾਧ ਨੂੰ ਸਵੀਕਾਰ ਕੀਤਾ ਹੈ। ਕੋਡ ਆਫ ਕੰਡਕਟ ਦੇ ਲੈਵਲ 1 ਦੇ ਅਪਰਾਧ ਦੇ ਮਾਮਲੇ ਵਿੱਚ ਮੈਚ ਰੈਫਰੀ ਦਾ ਫ਼ੈਸਲਾ ਅੰਤਿਮ ਹੁੰਦਾ ਹੈ।
ਇਹ ਵੀ ਪੜ੍ਹੋ: ਹੁਣ ਇਸ ਇਨਫੈਕਸ਼ਨ ਨੇ ਵਧਾਈ ਅਮਰੀਕਾ ਦੀ ਚਿੰਤਾ, ਤੇਜ਼ੀ ਨਾਲ ਵਧ ਰਹੀ ਹਸਪਤਾਲਾਂ 'ਚ ਮਰੀਜ਼ਾਂ ਦੀ ਗਿਣਤੀ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਸ਼ਾਨੋ ਸ਼ੌਕਤ ਨਾਲ ਸਮਾਪਤ ਹੋਈਆਂ 35ਵੀਆਂ ਆਸਟਰੇਲੀਅਨ ਸਿੱਖ ਖੇਡਾਂ
NEXT STORY