ਸਪੋਰਟਸ ਡੈਸਕ- ਏਸ਼ੀਆ ਕੱਪ 2023 'ਚ ਮੀਂਹ ਨੇ ਇਕ ਵਾਰ ਫਿਰ ਮੈਚ 'ਚ ਅੜਿੱਕਾ ਪਾ ਦਿੱਤਾ ਹੈ।ਜੀ ਹਾਂ, ਭਾਰਤ ਅਤੇ ਪਾਕਿਸਤਾਨ ਵਿਚਾਲੇ ਏਸ਼ੀਆ ਕੱਪ ਦੇ ਸੁਪਰ-4 ਪੜਾਅ ਦਾ ਤੀਜਾ ਮੈਚ ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ, ਜਿੱਥੇ ਭਾਰੀ ਮੀਂਹ ਸ਼ੁਰੂ ਹੋ ਗਿਆ ਹੈ। ਭਾਰਤੀ ਪਾਰੀ ਦੇ 25ਵੇਂ ਓਵਰ ਦੀ ਪਹਿਲੀ ਗੇਂਦ ਤੋਂ ਬਾਅਦ ਅਚਾਨਕ ਭਾਰੀ ਮੀਂਹ ਸ਼ੁਰੂ ਹੋ ਗਿਆ, ਜਿਸ ਤੋਂ ਬਾਅਦ ਅੰਪਾਇਰ ਨੇ ਕਵਰ ਬੁਲਾਉਣ ਦਾ ਫੈਸਲਾ ਕੀਤਾ। ਇਸ ਦੌਰਾਨ, ਹੁਣ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ ਜੋ ਤੁਹਾਡਾ ਦਿਲ ਜਿੱਤ ਸਕਦਾ ਹੈ।
ਇਹ ਵੀ ਪੜ੍ਹੋ : ਏਸ਼ੀਆ ਕੱਪ : ਸ਼੍ਰੇਅਸ ਅਈਅਰ ਕਿਉਂ ਹੋਏ ਪਾਕਿਸਤਾਨ ਖਿਲਾਫ ਮੈਚ ਤੋਂ ਬਾਹਰ, ਸਾਹਮਣੇ ਆਈ ਵਜ੍ਹਾ
ਦਰਅਸਲ ਇਹ ਵੀਡੀਓ ਪਾਕਿਸਤਾਨੀ ਬੱਲੇਬਾਜ਼ ਫਖਰ ਜ਼ਮਾਨ ਦਾ ਹੈ। ਇਸ ਵੀਡੀਓ 'ਚ ਫਖਰ ਆਪਣੀ ਪੂਰੀ ਤਾਕਤ ਨਾਲ ਗਰਾਊਂਡ ਸਟਾਫ ਦੀ ਮਦਦ ਕਰਦੇ ਨਜ਼ਰ ਆ ਰਹੇ ਹਨ। ਇਸ 13 ਸੈਕਿੰਡ ਦੇ ਵਾਇਰਲ ਵੀਡੀਓ 'ਚ ਫਖਰ ਨੂੰ ਮੈਦਾਨ ਨੂੰ ਗਿੱਲਾ ਹੋਣ ਤੋਂ ਰੋਕਣ ਲਈ ਗਰਾਊਂਡ ਸਟਾਫ ਦੇ ਨਾਲ ਕਵਰ ਖਿੱਚਦੇ ਦੇਖਿਆ ਜਾ ਸਕਦਾ ਹੈ। ਜਿੱਥੇ ਇੱਕ ਪਾਸੇ ਭਾਰਤ ਅਤੇ ਪਾਕਿਸਤਾਨ ਦੇ ਸਾਰੇ ਖਿਡਾਰੀਆਂ ਨੇ ਆਪਣੇ ਆਪ ਨੂੰ ਗਿੱਲੇ ਹੋਣ ਤੋਂ ਬਚਾਉਣ ਲਈ ਮੈਦਾਨ ਛੱਡ ਕੇ ਪਵੇਲੀਅਨ ਵਿੱਚ ਜਾਣਾ ਠੀਕ ਸਮਝਿਆ, ਉੱਥੇ ਹੀ ਦੂਜੇ ਪਾਸੇ ਫਖਰ ਨੇ ਗਰਾਊਂਡ ਸਟਾਫ ਦੀ ਮਦਦ ਕਰਕੇ ਸਾਰੇ ਕ੍ਰਿਕਟ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ। ਇਹੀ ਕਾਰਨ ਹੈ ਕਿ ਇਹ ਵੀਡੀਓ ਵਾਇਰਲ ਹੋ ਰਿਹਾ ਹੈ।
ਇਹ ਵੀ ਪੜ੍ਹੋ : 19 ਸਾਲ ਦੀ ਕੋਕੋ ਗੌਫ ਬਣੀ ਅਮਰੀਕੀ ਓਪਨ ਚੈਂਪੀਅਨ, ਜਿੱਤਿਆ ਪਹਿਲਾ ਗ੍ਰੈਂਡਸਲੈਮ ਖਿਤਾਬ
ਜੇਕਰ ਇਸ ਮੈਚ ਦੀ ਗੱਲ ਕਰੀਏ ਤਾਂ ਭਾਰਤੀ ਸਲਾਮੀ ਬੱਲੇਬਾਜ਼ਾਂ ਨੇ ਟੀਮ ਨੂੰ ਸ਼ਾਨਦਾਰ ਸ਼ੁਰੂਆਤ ਦਿੱਤੀ ਹੈ। ਕਪਤਾਨ ਰੋਹਿਤ ਸ਼ਰਮਾ ਅਤੇ ਨੌਜਵਾਨ ਬੱਲੇਬਾਜ਼ ਸ਼ੁਭਮਨ ਗਿੱਲ ਨੇ ਪਹਿਲੀ ਵਿਕਟ ਲਈ 121 ਦੌੜਾਂ ਜੋੜੀਆਂ। ਰੋਹਿਤ ਨੇ 49 ਗੇਂਦਾਂ 'ਤੇ 56 ਦੌੜਾਂ ਅਤੇ ਗਿੱਲ ਨੇ 52 ਗੇਂਦਾਂ 'ਤੇ 58 ਦੌੜਾਂ ਬਣਾਈਆਂ। ਹਾਲਾਂਕਿ ਮੀਂਹ ਤੋਂ ਪਹਿਲਾਂ ਪਾਕਿਸਤਾਨ ਨੇ ਇਨ੍ਹਾਂ ਦੋਵਾਂ ਖਿਡਾਰੀਆਂ ਨੂੰ ਆਊਟ ਕਰ ਦਿੱਤਾ ਸੀ। ਵਿਰਾਟ ਕੋਹਲੀ (8) ਅਤੇ ਕੇ. ਐਲ. ਰਾਹੁਲ (17) ਦੀ ਜੋੜੀ ਮੈਦਾਨ 'ਤੇ ਬੱਲੇਬਾਜ਼ੀ ਕਰ ਰਹੀ ਸੀ। ਭਾਰਤੀ ਟੀਮ ਦਾ ਸਕੋਰ 24.1 ਓਵਰਾਂ ਤੋਂ ਬਾਅਦ 2 ਵਿਕਟਾਂ ਦੇ ਨੁਕਸਾਨ 'ਤੇ 147 ਦੌੜਾਂ ਹੈ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਏਸ਼ੀਆ ਕੱਪ : ਸ਼੍ਰੇਅਸ ਅਈਅਰ ਕਿਉਂ ਹੋਏ ਪਾਕਿਸਤਾਨ ਖਿਲਾਫ ਮੈਚ ਤੋਂ ਬਾਹਰ, ਸਾਹਮਣੇ ਆਈ ਵਜ੍ਹਾ
NEXT STORY