ਚੰਡੀਗੜ੍ਹ (ਭਾਸ਼ਾ)- ਪ੍ਰਦਰਸ਼ਨਕਾਰੀ ਪਹਿਲਵਾਨਾਂ ਦੇ ਸਮਰਥਨ ਵਿਚ ਆਏ ਦਰੋਣਾਚਾਰਿਆ ਪੁਰਸਕਾਰ ਜੇਤੂ ਕੋਚ ਮਹਾਵੀਰ ਸਿੰਘ ਫੋਗਾਟ ਨੇ ਸ਼ੁੱਕਵਾਰ ਨੂੰ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬ੍ਰਿਜਭੂਸ਼ਨ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਕਰਦੇ ਹੋਏ ਧਮਕੀ ਦਿੱਤੀ ਕਿ ਇਨਸਾਫ਼ ਨਾ ਮਿਲਣ 'ਤੇ ਉਹ ਆਪਣੇ ਤਮਗੇ ਵਾਪਸ ਕਰ ਦੇਣਗੇ। ਓਲੰਪਿਕ ਤਮਗਾ ਜੇਤੂ ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ, ਵਿਸ਼ਵ ਚੈਂਪੀਅਨਸ਼ਿਪ ਤਮਗਾ ਜੇਤੂ ਵਿਨੇਸ਼ ਫੋਗਾਟ ਸਮੇਤ ਪਹਿਲਵਾਨ 23 ਅਪ੍ਰੈਲ ਤੋਂ ਦਿੱਲੀ ਵਿਚ ਧਰਨੇ 'ਤੇ ਬੈਠੇ ਹਨ। ਉਹ 7 ਪਹਿਲਵਾਨਾਂ ਦੇ ਕਥਿਤ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਡਬਲਯੂ.ਐੱਫ.ਆਈ. ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਸਿੰਘ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕਰ ਰਹੇ ਹਨ।
ਮਹਾਵੀਰ ਫੋਗਾਟ ਨੇ ਕਿਹਾ ਕਿ ਜੇਕਰ ਇਸ ਮਾਮਲੇ ਵਿਚ ਇਨਸਾਫ਼ ਨਾ ਮਿਲਿਆ ਤਾਂ ਮੈਂ ਆਪਣੇ ਤਮਗੇ ਵਾਪਸ ਕਰ ਦਵਾਂਗਾ। ਉਨ੍ਹਾਂ ਕਿਹਾ ਕਿ ਉਸ 'ਤੇ ਜਿਸ ਤਰ੍ਹਾਂ ਦੇ ਦੋਸ਼ ਹਨ। ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਅਤੇ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ। 3 ਸਾਲ ਪਹਿਲਾਂ ਭਾਜਪਾ ਨਾਲ ਜੁੜੇ ਫੋਗਾਟ ਤੋਂ ਪੁੱਛਿਆ ਗਿਆ ਕਿ ਕੀ ਉਨ੍ਹਾਂ ਨੇ ਸਰਕਾਰ ਨਾਲ ਗੱਲ ਕੀਤੀ ਹੈ ਜਾਂ ਪਾਰਟੀ ਪੱਧਰ 'ਤੇ ਮਾਮਲਾ ਚੁੱਕਿਆ ਹੈ, ਉਨ੍ਹਾਂ ਕਿਹਾ ਅਜਿਹੀ ਕੋਈ ਗੱਲ ਨਹੀਂ ਹੋਈ ਹੈ। ਪ੍ਰਦਰਸ਼ਨਕਾਰੀ ਪਹਿਲਵਾਨਾਂ ਨੇ ਵੀ ਪਦਮ ਸ਼੍ਰੀ ਸਮੇਤ ਆਪਣੇ ਤਮਗੇ ਅਤੇ ਪੁਰਸਕਾਰ ਵਾਪਸ ਕਰਨ ਦੀ ਧਮਕੀ ਦਿੱਤੀ ਹੈ। ਇਸ ਦੌਰਾਨ ਹਰਿਆਣਾ ਵਿਚ ਕਈ ਖਾਪਾਂ ਨੇ ਵੀ ਪ੍ਰਦਰਸ਼ਨਕਾਰੀ ਪਹਿਲਵਾਨਾਂ ਦਾ ਸਮਰਥਨ ਕੀਤਾ ਹੈ। ਹਿਸਾਰ, ਭਿਵਾਨੀ, ਜਿੰਦ ਅਤੇ ਰੋਹਤਕ ਵਿਚ ਕਈ ਖਾਪਾਂ ਨੇ ਪਹਿਲਾਵਾਨਾਂ ਦੇ ਸਮਰਥਨ ਵਿਚ ਪ੍ਰਦਰਸ਼ਨ ਕੀਤੇ। ਮਹਾਵੀਰ ਫੋਗਾਟ ਪਹਿਲਵਾਨ ਗੀਤਾ ਅਤੇ ਬਬੀਤਾ ਫੋਗਾਟ ਦੇ ਪਿਤਾ ਅਤੇ ਵਿਨੇਸ਼ ਦੇ ਚਾਚਾ ਹਨ।
ਖੇਡ ਮੰਤਰੀ ਠਾਕੁਰ ਦੀ ਪਹਿਲਵਾਨਾਂ ਨੂੰ ਅਪੀਲ, ਤੁਹਾਡੀਆਂ ਮੰਗਾਂ ਮੰਨ ਲਈਆਂ ਗਈਆਂ ਹਨ, ਹੁਣ...
NEXT STORY