ਮੁੰਬਈ (ਬਿਊਰੋ)– ‘ਮੁੰਬਈ ਪੁਲਸ’ ਨੇ ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਤੇ ਵਿਰਾਟ ਕੋਹਲੀ ਦੀ ਧੀ ਨੂੰ ਧਮਕੀ ਦੇਣ ਦੇ ਮਾਮਲੇ ’ਚ ਹੈਦਰਾਬਾਦ ਤੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪਿਛਲੇ ਦਿਨੀਂ ਵਿਰਾਟ ਕੋਹਲੀ ਨੂੰ ਟੀ-20 ਵਿਸ਼ਵ ਕੱਪ ’ਚ ਪਾਕਿਸਤਾਨ ਹੱਥੋਂ ਟੀਮ ਇੰਡੀਆ ਦੀ ਹਾਰ ਤੇ ਫਿਰ ਮੁਹੰਮਦ ਸ਼ਾਮੀ ਦਾ ਸਮਰਥਨ ਕਰਨ ਕਾਰਨ ਕਾਫੀ ਟਰੋਲ ਕੀਤਾ ਗਿਆ ਸੀ।
ਹੱਦ ਤਾਂ ਉਦੋਂ ਹੋ ਗਈ ਜਦੋਂ ਟਰੋਲਰਜ਼ ਨੇ ਅਨੁਸ਼ਕਾ-ਵਿਰਾਟ ਦੀ 10 ਮਹੀਨੇ ਦੀ ਬੇਟੀ ਨੂੰ ਵੀ ਨਿਸ਼ਾਨਾ ਬਣਾਇਆ ਤੇ ਉਸ ਦਾ ਸ਼ੋਸ਼ਣ ਕਰਨ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਕਲਾਕਾਰਾਂ ਸਮੇਤ ਕਈ ਲੋਕਾਂ ਨੇ ਇਸ ’ਤੇ ਇਤਰਾਜ਼ ਜਤਾਇਆ ਤੇ ਦਿੱਲੀ ਮਹਿਲਾ ਕਮਿਸ਼ਨ ਵੀ ਇਸ ਮਾਮਲੇ ’ਚ ਸਰਗਰਮ ਹੋ ਗਈ।
ਇਹ ਖ਼ਬਰ ਵੀ ਪੜ੍ਹੋ : ਨਿਊ ਚੰਡੀਗੜ੍ਹ ਦੇ ਇਸ ਸ਼ਾਹੀ ਰਿਜ਼ੋਰਟ 'ਚ ਹੋਵੇਗਾ ਰਾਜ ਕੁਮਾਰ ਰਾਓ ਤੇ ਪਤਰਲੇਖਾ ਦਾ ਵਿਆਹ
ਇਸ ਦੇ ਨਾਲ ਹੀ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਮੁੰਬਈ ਪੁਲਸ ਨੇ ਵੀ ਇਸ ’ਤੇ ਤੁਰੰਤ ਕਾਰਵਾਈ ਕੀਤੀ ਤੇ ਰਾਮਨਾਗੇਸ਼ ਨਾਂ ਦੇ ਵਿਅਕਤੀ ਨੂੰ ਹੈਦਰਾਬਾਦ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਰਾਮਨਾਗੇਸ਼ ਸਾਫਟਵੇਅਰ ਇੰਜੀਨੀਅਰ ਹੈ ਤੇ ਫੂਡ ਡਿਲਿਵਰੀ ਐਪ ’ਚ ਕੰਮ ਕਰਦਾ ਹੈ। ਇਹ ਵਿਅਕਤੀ ਟਵਿਟਰ ’ਤੇ @Criccrazyygirl ਨਾਂ ਦਾ ਟਵਿਟਰ ਅਕਾਊਂਟ ਚਲਾਉਂਦਾ ਹੈ, ਜਿਸ ਨੂੰ ਹੁਣ ਡਿਲੀਟ ਕਰ ਦਿੱਤਾ ਗਿਆ ਹੈ। ਵਿਰਾਟ ਦੀ ਬੇਟੀ ਨੂੰ ਇਸ ਅਕਾਊਂਟ ਤੋਂ ਸ਼ੋਸ਼ਣ ਦੀ ਧਮਕੀ ਦਿੱਤੀ ਗਈ ਸੀ।
ਫ਼ਿਲਮ ਅਦਾਕਾਰ ਤੇ ਨਿਰਦੇਸ਼ਕ ਫਰਹਾਨ ਅਖ਼ਤਰ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤੇ ਜਾਣ ’ਤੇ ਖ਼ੁਸ਼ੀ ਤਾਂ ਜ਼ਾਹਿਰ ਕੀਤੀ ਹੈ ਪਰ ਨਾਲ ਹੀ ਮਹਿਲਾ ਪੱਤਰਕਾਰਾਂ ਨੂੰ ਲੈ ਕੇ ਆਪਣੀ ਚਿੰਤਾ ਵੀ ਜ਼ਾਹਿਰ ਕੀਤੀ ਹੈ। ਫਰਹਾਨ ਨੇ ਆਪਣੇ ਟਵੀਟ ’ਚ ਲਿਖਿਆ, ‘ਮੈਨੂੰ ਇਹ ਜਾਣ ਕੇ ਬਹੁਤ ਖ਼ੁਸ਼ੀ ਹੋਈ ਹੈ ਕਿ ਮੁੰਬਈ ਪੁਲਸ ਉਥੇ ਪਹੁੰਚ ਗਈ ਹੈ ਤੇ ਲੜਕੀ ਨੂੰ ਬਦਸਲੂਕੀ ਕਰਨ ਦੀ ਧਮਕੀ ਦੇਣ ਵਾਲੇ ਘਟੀਆ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹੁਣ ਮੈਨੂੰ ਉਮੀਦ ਹੈ ਕਿ ਮਹਿਲਾ ਪੱਤਰਕਾਰਾਂ ਲਈ ਵੀ ਅਜਿਹੀ ਹੀ ਕਾਰਵਾਈ ਕੀਤੀ ਜਾਵੇਗੀ, ਜਿਨ੍ਹਾਂ ਨੂੰ ਲਗਭਗ ਰੋਜ਼ਾਨਾ ਹੀ ਸ਼ੋਸ਼ਣ ਦੀਆਂ ਧਮਕੀਆਂ ਮਿਲਦੀਆਂ ਹਨ।’
ਨੋਟ– ਫਰਹਾਨ ਅਖ਼ਤਰ ਦੇ ਇਸ ਟਵੀਟ ਨੂੰ ਤੁਸੀਂ ਕਿਵੇਂ ਦੇਖਦੇ ਹੋ? ਕੁਮੈਂਟ ਕਰਕੇ ਜ਼ਰੂਰ ਦੱਸੋ।
ਹਾਕੀ ਕਪਤਾਨ ਮਨਪ੍ਰੀਤ ਸਿੰਘ ਦੇ ਘਰ ਧੀ ਨੇ ਲਿਆ ਜਨਮ, ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਖ਼ੁਸ਼ਖ਼ਬਰੀ
NEXT STORY