ਸਪੋਰਟਸ ਡੈਸਕ : ਭਾਰਤ ਦੇ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦੇ ਪਿਤਾ ਯੋਗਰਾਜ ਸਿੰਘ ਦਾ ਵਿਵਾਦਾਂ ਨਾਲ ਪੁਰਾਣਾ ਨਾਤਾ ਰਿਹਾ ਹੈ। ਇਕ ਵਾਰ ਫਿਰ ਉਨ੍ਹਾਂ ਨੇ ਭੜਕਾਓ ਬਿਆਨ ਦੇ ਕੇ ਨਵੇਂ ਵਿਵਾਦ ਨੂੰ ਜਨਮ ਦੇ ਦਿੱਤਾ ਹੈ। ਕੇਂਦਰ ਦੇ 3 ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦਾ ਸਮਰਥਨ ਦੇਣ ਪੁੱਜੇ ਯੋਗਰਾਜ ਸਿੰਘ ਨੇ ਇਤਰਾਜ਼ਯੋਗ ਭਾਸ਼ਣ ਦੇ ਕੇ ਖੁਦ ਨੂੰ ਮੁਸੀਬਤ ਵਿਚ ਪਾ ਲਿਆ ਹੈ, ਜਿਸ ਤੋਂ ਬਾਅਦ ਉਨ੍ਹਾਂ ਦੀ ਗ੍ਰਿਫਤਾਰੀ ਦੀ ਮੰਗ ਉਠਣ ਲੱਗੀ ਹੈ।
ਇਹ ਵੀ ਪੜ੍ਹੋ: WHO ਨੇ ਦਿੱਤੀ ਖ਼ੁਸ਼ਖ਼ਬਰੀ, ਕਿਹਾ- ਦੁਨੀਆ ਕੋਰੋਨਾ ਦੇ ਜਲਦ ਖ਼ਤਮ ਹੋਣ ਦਾ ਵੇਖ਼ ਸਕਦੀ ਹੈ ਸੁਫ਼ਨਾ
ਦਰਅਸਲ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਕਾਫ਼ੀ ਵਾਇਰਲ ਹੋ ਰਹੀ ਹੈ, ਜਿਸ ਵਿਚ ਯੋਗਰਾਜ ਸਿੰਘ ਭਾਸ਼ਣ ਦੇ ਰਹੇ ਹਨ। ਉਥੇ ਹੀ ਇਸ ਭਾਸ਼ਣ ਨੂੰ ਸੋਸ਼ਲ ਮੀਡੀਆ 'ਤੇ ਹੇਟ ਸਪੀਚ ਕਿਹਾ ਜਾ ਰਿਹਾ ਹੈ ਕਿਉਂਕਿ ਇਸ ਵਿਚ ਉਨ੍ਹਾਂ ਨੂੰ ਨਿੰਦਾ, ਭੜਕਾਊ, ਅਪਮਾਨਜਨਕ ਅਤੇ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕਰਦੇ ਹੋਏ ਦੇਖਿਆ ਗਿਆ ਹੈ। ਇਸ ਤੋਂ ਬਾਅਦ ਲੋਕ ਯੋਗਰਾਜ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕਰ ਰਹੇ ਹਨ। ਟਵਿਟਰ 'ਤੇ ਵੀ #ArrestYograjSingh ਟ੍ਰੈਂਡ ਕਰਨ ਲੱਗਾ ਹੈ, ਜਿੱਥੇ ਮੰਗ ਕੀਤੀ ਜਾ ਰਹੀ ਹੈ ਕਿ ਯੋਗਰਾਜ ਸਿੰਘ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ: ਸਿੱਖ ਪੁਲਸ ਅਧਿਕਾਰੀ ਧਾਲੀਵਾਲ ਦੇ ਨਾਮ 'ਤੇ ਪੋਸਟ ਆਫ਼ਿਸ ਦੇ ਨਾਮਕਰਣ ਨੂੰ ਅਮਰੀਕੀ ਸੈਨੇਟ ਵਲੋਂ ਮਨਜ਼ੂਰੀ
ਦੱਸ ਦੇਈਏ ਕਿ ਯੋਗਰਾਜ ਸਿੰਘ ਪਹਿਲਾਂ ਵੀ ਇਸ ਤਰ੍ਹਾਂ ਦੇ ਬਿਆਨ ਦੇ ਚੁੱਕੇ ਹਨ। ਉਨ੍ਹਾਂ ਨੇ ਇਸ ਤੋਂ ਪਹਿਲਾਂ ਸਾਬਕਾ ਭਾਰਤੀ ਕਪਤਾਨ ਮਹਿੰਦਰ ਸਿੰਘ ਧੋਨੀ ਨੂੰ ਲੈ ਕੇ ਬਿਆਨ ਦੇ ਕੇ ਵਿਵਾਦ ਖ਼ੜ੍ਹਾ ਕਰ ਦਿੱਤਾ ਸੀ, ਜਦੋਂ ਉਨ੍ਹਾਂ ਦੇ ਪੁੱਤਰ ਯੁਵਰਾਜ ਸਿੰਘ ਨੂੰ ਟੀਮ ਇੰਡੀਆ ਵਿਚ ਜਗ੍ਹਾ ਨਹੀਂ ਮਿਲ ਰਹੀ ਸੀ।
ਇਹ ਵੀ ਪੜ੍ਹੋ: ਕੰਗਣਾ ਰਣੌਤ ਦੇ ਟਵਿਟਰ ਅਕਾਊਂਟ ਨੂੰ ਹਟਾਉਣ ਲਈ ਮੁੰਬਈ ਹਾਈਕੋਰਟ 'ਚ ਪਟੀਸ਼ਨ ਦਾਇਰ
ਨਿਊਜ਼ੀਲੈਂਡ 'ਚ ਖਿਡਾਰੀਆਂ ਦੇ ਕੋਰੋਨਾ ਮਾਮਲਿਆਂ ਦੀ ਪਾਕਿਸਤਾਨ ਕ੍ਰਿਕਟ ਬੋਰਡ ਨੇ ਜਾਂਚ ਕੀਤੀ ਸ਼ੁਰੂ
NEXT STORY