ਡਬਲਿਨ- ਆਇਰਲੈਂਡ ਅਤੇ ਦੱਖਣੀ ਅਫਰੀਕਾ ਵਿਚਾਲੇ ਐਤਵਾਰ ਨੂੰ ਪਹਿਲਾ ਵਨ ਡੇ ਲਗਾਤਾਰ ਮੀਂਹ ਕਾਰਨ ਰੱਦ ਕਰਨਾ ਪਿਆ। ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਆਇਰਲੈਂਡ ਨੂੰ ਪਹਿਲਾਂ ਬੱਲੇਬਾਜ਼ੀ ਲਈ ਸੱਦਾ ਦਿੱਤਾ ਸੀ, ਜਿਸ ਨੇ 40.2 ਓਵਰਾਂ ’ਚ 4 ਵਿਕਟਾਂ ’ਤੇ 195 ਦੌੜਾਂ ਬਣਾਈਆਂ। ਇਸ ਤੋਂ ਬਾਅਦ ਮੀਂਹ ਕਾਰਨ ਅੱਗੇ ਖੇਡ ਨਹੀਂ ਹੋ ਸਕੀ। ਆਇਰਲੈਂਡ ਦੇ ਕਪਤਾਨ ਐਂਡੀ ਬਾਲਬਿਰਨੀ ਨੇ 79 ਗੇਂਦਾਂ ’ਤੇ ਸਭ ਤੋਂ ਜ਼ਿਆਦਾ 65 ਦੌੜਾਂ ਬਣਾਈਆਂ, ਜਿਸ ’ਚ 6 ਚੌਕੇ ਸ਼ਾਮਲ ਹਨ।
ਇਹ ਖ਼ਬਰ ਪੜ੍ਹੋ- ਯੂਰੋ 2020 ਦੇ ‘ਗੋਲਡਨ ਬੂਟ’ ਬਣੇ ਰੋਨਾਲਡੋ
ਉਨ੍ਹਾਂ ਨੇ ਸਲਾਮੀ ਬੱਲੇਬਾਜ਼ ਵਿਲੀਅਮ ਪੋਰਟਰਫੀਲਡ (63) ਨਾਲ ਦੂਜੇ ਵਿਕਟ ਲਈ 87 ਦੌੜਾਂ ਦੀ ਸਾਂਝੇਦਾਰੀ ਕੀਤੀ। ਪੋਰਟਰਫੀਲਡ ਨੇ 9 ਚੌਕੇ ਲਾਏ। ਤੇਜ਼ ਗੇਂਦਬਾਜ਼ ਕੈਗਿਸੋ ਰਬਾਡਾ ਨੇ 8.2 ਓਵਰਾਂ ’ਚ 43 ਦੌੜਾਂ ਦੇ ਕੇ 2 ਵਿਕਟਾਂ ਲਈਆਂ। 3 ਮੈਚਾਂ ਦੀ ਸੀਰੀਜ਼ ਦਾ ਦੂਜਾ ਵਨਡੇ ਮੰਗਲਵਾਰ ਨੂੰ ਖੇਡਿਆ ਜਾਵੇਗਾ।
ਇਹ ਖ਼ਬਰ ਪੜ੍ਹੋ- ਸੋਫੀ ਤੇ ਡੇਵੋਨ ਕਾਨਵੇ ICC ਦੇ ਮਹੀਨੇ ਦੇ ਸਰਵਸ੍ਰੇਸ਼ਠ ਖਿਡਾਰੀ ਬਣੇ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਸ਼੍ਰੀਲੰਕਾ ਸੀਰੀਜ਼ ’ਚ IPL ਦਾ ਆਤਮਵਿਸ਼ਵਾਸ ਲੈ ਕੇ ਉਤਰਨਗੇ ਨੌਜਵਾਨ : ਭੁਵਨੇਸ਼ਵਰ
NEXT STORY