ਸਪੋਰਟਸ ਡੈਸਕ- ਭਾਰਤ ਦੇ ਮਹਾਨ ਫੁੱਟਬਾਲ ਆਈਕਨ ਸੁਨੀਲ ਛੇਤਰੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਸੁਨੀਲ ਆਪਣਾ ਆਖਰੀ ਅੰਤਰਰਾਸ਼ਟਰੀ ਮੈਚ 6 ਜੂਨ ਨੂੰ ਕੁਵੈਤ ਦੇ ਖਿਲਾਫ ਖੇਡਣਗੇ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਪੋਸਟ ਕਰਕੇ ਸੰਨਿਆਸ ਦਾ ਐਲਾਨ ਕਰਦੇ ਹੋਏ ਕਿਹਾ ਕਿ ਉਹ ਆਪਣਾ ਆਖਰੀ ਮੈਚ ਕੁਵੈਤ ਨਾਲ ਖੇਡੇਗਾ। ਵੀਡੀਓ 'ਚ ਉਨ੍ਹਾਂ ਨੇ ਆਪਣੇ ਸਫਰ ਬਾਰੇ ਗੱਲ ਕੀਤੀ ਅਤੇ ਕਿਹਾ ਕਿ ਹੁਣ ਨਵੇਂ ਲੋਕਾਂ ਨੂੰ ਮੌਕਾ ਦੇਣ ਦਾ ਸਮਾਂ ਹੈ। 39 ਸਾਲ ਦੇ ਸੁਨੀਲ ਛੇਤਰੀ ਨੇ ਭਾਰਤ ਲਈ ਖੇਡਦੇ ਹੋਏ ਕਈ ਵੱਡੇ ਰਿਕਾਰਡ ਆਪਣੇ ਨਾਂ ਕੀਤੇ ਹਨ।
ਸੰਨਿਆਸ ਦੇ ਐਲਾਨ ਨਾਲ ਆਪਣੇ ਸਫ਼ਰ ਨੂੰ ਕੀਤਾ ਯਾਦ
ਸੁਨੀਲ ਛੇਤਰੀ ਭਾਰਤੀ ਫੁੱਟਬਾਲ ਦਾ ਅਹਿਮ ਹਿੱਸਾ ਹਨ। ਉਸ ਨੇ ਦੇਸ਼ ਲਈ 150 ਮੈਚਾਂ ਵਿੱਚ 94 ਗੋਲ ਕੀਤੇ। ਉਹ ਇਸ ਸਮੇਂ ਅੰਤਰਰਾਸ਼ਟਰੀ ਗੋਲ ਕਰਨ ਵਾਲਿਆਂ ਦੀ ਸੂਚੀ ਵਿੱਚ ਚੌਥੇ ਸਥਾਨ 'ਤੇ ਹੈ। ਆਪਣੇ ਸੰਨਿਆਸ ਦੀ ਘੋਸ਼ਣਾ ਕਰਦੇ ਹੋਏ ਛੇਤਰੀ ਨੇ ਆਪਣੇ ਸਫ਼ਰ ਨੂੰ ਯਾਦ ਕਰਦੇ ਹੋਏ ਕਿਹਾ, "ਮੈਨੂੰ ਅਜੇ ਵੀ ਯਾਦ ਹੈ ਜਦੋਂ ਮੈਂ ਆਪਣਾ ਪਹਿਲਾ ਮੈਚ ਖੇਡਿਆ ਸੀ। ਮੇਰਾ ਪਹਿਲਾ ਮੈਚ, ਮੇਰਾ ਪਹਿਲਾ ਗੋਲ, ਇਹ ਮੇਰੇ ਸਫ਼ਰ ਦਾ ਸਭ ਤੋਂ ਯਾਦਗਾਰ ਪਲ ਸੀ, ਉਨ੍ਹਾਂ ਨੇ ਕਿਹਾ, "ਮੈਂ ਕਦੇ ਨਹੀਂ ਸੋਚਿਆ ਸੀ ਕਿ ਮੈਂ ਦੇਸ਼ ਲਈ ਬਹੁਤ ਸਾਰੇ ਮੈਚ ਖੇਡਾਂਗਾ।”
ਉਨ੍ਹਾਂ ਨੇ ਅੱਗੇ ਕਿਹਾ ਕਿ ਜਦੋਂ ਉਨ੍ਹਾਂ ਨੇ ਸੰਨਿਆਸ ਲੈਣ ਦਾ ਫੈਸਲਾ ਕੀਤਾ ਤਾਂ ਉਸਨੇ ਸਭ ਤੋਂ ਪਹਿਲਾਂ ਆਪਣੇ ਮਾਤਾ-ਪਿਤਾ ਅਤੇ ਪਤਨੀ ਨੂੰ ਇਸ ਬਾਰੇ ਦੱਸਿਆ।
ਨੇਪਾਲੀ ਕ੍ਰਿਕਟਰ ਲਾਮੀਚਾਨੇ ਜਬਰ-ਜਨਾਹ ਦੇ ਦੋਸ਼ਾਂ ਤੋਂ ਬਰੀ
NEXT STORY