ਰੁੜਕੇਲਾ (ਭਾਸ਼ਾ) : ਭਾਰਤੀ ਹਾਕੀ ਟੀਮ ਦੇ ਸਾਬਕਾ ਕੋਚ ਜਗਬੀਰ ਸਿੰਘ ਨੂੰ ਸ਼ੁੱਕਰਵਾਰ ਨੂੰ ਸਾਹ ਲੈਣ ਵਿਚ ਤਕਲੀਫ਼ ਦੀ ਸ਼ਿਕਾਇਤ ਹੋਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਅਤੇ ਉਥੇ ਇਲਾਜ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਜਗਬੀਰ ਸਿੰਘ, ਦੋ ਵਾਰ ਓਲੰਪਿਕ ਜੇਤੂ ਟੀਮ ਦੇ ਮੈਂਬਰ, ਹਾਕੀ ਇੰਡੀਆ ਲੀਗ (ਐੱਚਆਈਐੱਲ) ਲਈ ਟੀਮ ਗੋਨਾਸਿਕਾ ਨਾਲ ਰੁੜਕੇਲਾ ਵਿਚ ਸਨ।
ਸੂਤਰਾਂ ਮੁਤਾਬਕ ਸ਼ੁੱਕਰਵਾਰ ਦੁਪਹਿਰ ਨੂੰ ਟੀਮ ਦੇ ਟਰੇਨਿੰਗ ਸੈਸ਼ਨ ਤੋਂ ਬਾਅਦ ਜਗਬੀਰ ਨੂੰ ਸਾਹ ਲੈਣ 'ਚ ਤਕਲੀਫ ਮਹਿਸੂਸ ਹੋਈ ਅਤੇ ਉਨ੍ਹਾਂ ਨੂੰ ਤੁਰੰਤ ਅਪੋਲੋ ਹਸਪਤਾਲ ਲਿਜਾਇਆ ਗਿਆ, ਜਿੱਥੇ ਪਤਾ ਲੱਗਾ ਕਿ ਉਨ੍ਹਾਂ ਦੀ ਧਮਣੀ ਬੰਦ ਹੋ ਗਈ ਹੈ। ਸੂਤਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ, ਜਦੋਂ ਡਾਕਟਰ ਉਨ੍ਹਾਂ ਦੀ ਬੰਦ ਧਮਣੀ ਦਾ ਇਲਾਜ ਕਰ ਰਹੇ ਸਨ।
ਇਹ ਵੀ ਪੜ੍ਹੋ : ਐੱਮਪੀ ਪੱਪੂ ਯਾਦਵ ਖ਼ਿਲਾਫ਼ ਐੱਫਆਈਆਰ, BPSC ਪ੍ਰੀਖਿਆ ਨੂੰ ਲੈ ਕੇ ਪ੍ਰਦਰਸ਼ਨ ਦੌਰਾਨ ਰੋਕੀ ਸੀ ਟ੍ਰੇਨ
ਇਕ ਸੂਤਰ ਨੇ ਪੀਟੀਆਈ ਨੂੰ ਦੱਸਿਆ, “ਟੀਮ ਗੋਨਾਸਿਕਾ ਦੇ ਸਿਖਲਾਈ ਸੈਸ਼ਨ ਤੋਂ ਬਾਅਦ ਹੋਟਲ ਪਰਤਣ ਤੋਂ ਬਾਅਦ ਜਗਬੀਰ ਨੂੰ ਸਾਹ ਲੈਣ ਵਿਚ ਮੁਸ਼ਕਲ ਮਹਿਸੂਸ ਹੋਈ। ਉਨ੍ਹਾਂ ਨੂੰ ਤੁਰੰਤ ਅਪੋਲੋ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਉਹ ਇਸ ਸਮੇਂ ਆਈਸੀਯੂ (ਇੰਟੈਂਸਿਵ ਕੇਅਰ ਯੂਨਿਟ) ਵਿਚ ਇਲਾਜ ਅਧੀਨ ਹਨ।”
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੌਰਵ ਗਾਂਗੁਲੀ ਦੀ ਬੇਟੀ ਨਾਲ ਵਾਪਰਿਆ ਹਾਦਸਾ, ਕਾਰ ਨੂੰ ਬੱਸ ਨੇ ਮਾਰੀ ਟੱਕਰ
NEXT STORY