ਪੈਰਿਸ- ਫ੍ਰੈਂਚ ਓਪਨ ਦੇ ਪ੍ਰਬੰਧਕਾਂ ਨੇ ਵੀਰਵਾਰ ਨੂੰ ਕਿਹਾ ਕਿ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਇਹ ਟੈਨਿਸ ਟੂਰਨਾਮੈਂਟ ਇਕ ਹਫਤੇ ਦੀ ਦੇਰੀ ਨਾਲ ਸ਼ੁਰੂ ਹੋਵੇਗਾ। ਇਸ ਕਲੇ ਕੋਰਟ ਗ੍ਰੈਂਡ ਸਲੈਮ ਟੂਰਨਾਮੈਂਟ ਨੂੰ 23 ਮਈ ਤੋਂ ਸ਼ੁਰੂ ਹੋਣਾ ਸੀ ਪਰ ਪਹਿਲੇ ਦੌਰ ਦੇ ਮੈਚ ਹੁਣ 30 ਮਈ ਤੋਂ ਸ਼ੁਰੂ ਹੋਣਗੇ। ਫ੍ਰੈਂਚ ਟੈਨਿਸ ਮਹਾਸੰਘ ਨੇ ਕਿਹਾ ਕਿ ਇਹ ਫੈਸਲਾ ਟੂਰਨਾਮੈਂਟ ਦੇ ਸੁਰੱਖਿਅਤ ਮਾਹੌਲ 'ਚ ਜ਼ਿਆਦਾ ਤੋਂ ਜ਼ਿਆਦਾ ਦਰਸ਼ਕਾਂ ਦੇ ਸਾਹਮਣੇ ਖੇਡੇ ਜਾਣ ਦੇ ਮੌਕੇ ਨੂੰ ਵਧਾਉਣ ਲਈ ਲਿਆ ਗਿਆ ਹੈ।
ਇਹ ਖ਼ਬਰ ਪੜ੍ਹੋ- IPL 2021 : ਵਿਰਾਟ ਦੇ ਨਾਂ ਹਨ ਸਭ ਤੋਂ ਜ਼ਿਆਦਾ ਦੌੜਾਂ, ਸੈਂਕੜੇ ਲਗਾਉਣ 'ਚ ਇਹ ਖਿਡਾਰੀ ਹੈ ਅੱਗੇ
ਪਿਛਲੇ ਸਾਲ ਟੂਰਨਾਮੈਂਟ ਨੂੰ ਇਸ ਸਿਹਤ ਸੰਕਟ ਦੇ ਕਾਰਨ ਸਤੰਬਰ ਤੱਕ ਤਬਦੀਲ ਕੀਤਾ ਗਿਆ ਸੀ, ਜਿਸ 'ਚ ਦਰਸ਼ਕਾਂ ਦੀ ਗਿਣਤੀ 1,000 ਹਰ ਦਿਨ ਸੀਮਿਤ ਕਰ ਦਿੱਤੀ ਗਈ ਸੀ।
ਇਹ ਖ਼ਬਰ ਪੜ੍ਹੋ- ਸਚਿਨ ਤੇਂਦੁਲਕਰ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਘਰ 'ਚ ਰਹਿਣਗੇ ਇਕਾਂਤਵਾਸ
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਸਚਿਨ ਤੇਂਦੁਲਕਰ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਘਰ 'ਚ ਰਹਿਣਗੇ ਇਕਾਂਤਵਾਸ
NEXT STORY