ਨਵੀਂ ਦਿੱਲੀ (ਏਜੰਸੀ)- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਪ੍ਰਧਾਨ ਸੌਰਵ ਗਾਂਗੁਲੀ ਅਤੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਨੇ ਵੀਰਵਾਰ ਨੂੰ ਬੋਰਡ ਸਕੱਤਰ ਜੈ ਸ਼ਾਹ ਨੂੰ ਉਨ੍ਹਾਂ ਦੇ 34ਵੇਂ ਜਨਮ ਦਿਨ 'ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਕਈ ਸਾਬਕਾ ਅਤੇ ਮੌਜੂਦਾ ਕ੍ਰਿਕਟਰਾਂ ਨੇ ਵੀ ਸੋਸ਼ਲ ਮੀਡੀਆ ਰਾਹੀਂ ਸ਼ਾਹ ਨੂੰ ਵਧਾਈ ਦਿੱਤੀ, ਜੋ 2019 ਤੋਂ ਬੋਰਡ ਦੇ ਸਕੱਤਰ ਹਨ।

ਗਾਂਗੁਲੀ ਨੇ ਟਵਿੱਟਰ 'ਤੇ ਲਿਖਿਆ, 'ਜੈ ਸ਼ਾਹ ਨੂੰ ਜਨਮਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ। ਪ੍ਰਮਾਤਮਾ ਉਨ੍ਹਾਂ ਨੂੰ ਖੁਸ਼ੀਆਂ ਅਤੇ ਸਫਲਤਾਵਾਂ ਨਾਲ ਭਰੀ ਇੱਕ ਸਿਹਤਮੰਦ ਅਤੇ ਲੰਬੀ ਉਮਰ ਬਖਸ਼ਣ।' ਕੋਹਲੀ ਨੇ ਟਵੀਟ ਕੀਤਾ, 'ਜੈ ਸ਼ਾਹ ਤੁਹਾਨੂੰ ਜਨਮਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।'

ਸ਼ਾਹ ਪਿਛਲੇ ਸਾਲ ਏਸ਼ੀਅਨ ਕ੍ਰਿਕਟ ਕੌਂਸਲ ਦੇ ਪ੍ਰਧਾਨ ਵੀ ਚੁਣੇ ਗਏ ਸਨ। ਸਾਬਕਾ ਸਪਿਨਰ ਹਰਭਜਨ ਸਿੰਘ, ਬੱਲੇਬਾਜ਼ ਸ਼ਿਖਰ ਧਵਨ ਅਤੇ ਸੂਰਿਆਕੁਮਾਰ ਯਾਦਵ ਅਤੇ ਮਹਿਲਾ ਕ੍ਰਿਕਟ ਟੀਮ ਦੀ ਸਾਬਕਾ ਕਪਤਾਨ ਮਿਤਾਲੀ ਰਾਜ ਨੇ ਵੀ ਸ਼ਾਹ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।
ENG vs IND: ਇਤਿਹਾਸਕ ਜਿੱਤ ਤੋਂ ਬਾਅਦ ਹਰਮਨਪ੍ਰੀਤ ਨੇ ਕਿਹਾ- ਹਰਲੀਨ ਨਾਲ ਸਾਂਝੇਦਾਰੀ ਮਹੱਤਵਪੂਰਨ ਸੀ
NEXT STORY