ਲੰਡਨ (ਭਾਸ਼ਾ)- ਏਸ਼ੇਜ਼ ਸੀਰੀਜ਼ ਵਿਚ ਆਸਟਰੇਲੀਆ ਹੱਥੋਂ ਮਿਲੀ ਸ਼ਰਮਨਾਕ ਹਾਰ ਤੋਂ ਬਾਅਦ ਇੰਗਲੈਂਡ ਟੀਮ ਦੇ ਪ੍ਰਬੰਧਕ ਨਿਰਦੇਸ਼ਕ ਐਸ਼ਲੇ ਜਾਈਲਸ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ, ਜੋ ਤਿੰਨ ਸਾਲਾਂ ਤੋਂ ਇਹ ਅਹੁਦਾ ਸੰਭਾਲ ਰਹੇ ਸਨ। ਸਾਬਕਾ ਕਪਤਾਨ ਐਂਡਰਿਊ ਸਟ੍ਰਾਸ ਅੰਤਰਿਮ ਤੌਰ ’ਤੇ ਉਨ੍ਹਾਂ ਦੀ ਜਗ੍ਹਾ ਲੈਣਗੇ। ਏਸ਼ੇਜ਼ ਸੀਰੀਜ਼ ਵਿਚ ਇੰਗਲੈਂਡ ਨੂੰ 4-0 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਇੰਗਲੈਂਡ ਅਤੇ ਵੇਲਜ਼ ਕ੍ਰਿਕਟ ਬੋਰਡ ਦੇ ਮੁੱਖ ਕਾਰਜਕਾਰੀ ਟੌਮ ਹੈਰੀਸਨ ਨੇ ਕਿਹਾ, ‘ਇਸ ਵਾਰ ਏਸ਼ੇਜ਼ ਸੀਰੀਜ਼ ’ਚ ਨਿਰਾਸ਼ਾਜਨਕ ਪ੍ਰਦਰਸ਼ਨ ਤੋਂ ਬਾਅਦ ਸਾਨੂੰ ਅੱਗੇ ਇਸ ਨੂੰ ਹੋਰ ਦੁਹਰਾਉਣ ਤੋਂ ਬਚਣ ਲਈ ਕੰਮ ਕਰਨਾ ਹੋਵੇਗਾ।’ ਜਾਈਲਸ ਨਾਲ ਇੰਗਲੈਂਡ ਨੇ ਪਹਿਲੀ ਵਾਰ 50 ਓਵਰਾਂ ਦਾ ਵਿਸ਼ਵ ਕੱਪ ਜਿੱਤਿਆ ਪਰ ਟੈਸਟ ਫਾਰਮੈਟ ਵਿਚ ਪ੍ਰਦਰਸ਼ਨ ਨਿਰਾਸ਼ਾਜਨਕ ਰਿਹਾ।
ਇੰਗਲੈਂਡ ਦੇ ਸਾਬਕਾ ਟੈਸਟ ਸਪਿਨਰ ਜਾਈਲਸ ਨੇ ਕਿਹਾ, ‘ਪਿਛਲੇ ਕੁਝ ਸਾਲ ਬਹੁਤ ਚੁਣੌਤੀਪੂਰਨ ਰਹੇ ਹਨ। ਮੈਨੂੰ ਮਾਣ ਹੈ ਕਿ ਅਸੀਂ ਮੁਸ਼ਕਲ ਹਾਲਾਤਾਂ ਵਿਚ ਵੀ ਚੰਗਾ ਪ੍ਰਦਰਸ਼ਨ ਕਰਨ ਵਿਚ ਕਾਮਯਾਬ ਰਹੇ ਹਾਂ। ਹੁਣ ਮੈਂਂ ਅਗਲੀ ਜ਼ਿੰਮੇਵਾਰੀ ਲੈਣ ਤੋਂ ਪਹਿਲਾਂ ਪਰਿਵਾਰ ਨਾਲ ਸਮਾਂ ਬਿਤਾਵਾਂਗਾ।’
ਖੇਡ ਮੰਤਰੀ ਨੇ ਖੇਲੋ ਇੰਡੀਆ ਯੋਜਨਾ 'ਚ ਵਿਸਥਾਰ ਲਈ PM ਮੋਦੀ ਦਾ ਕੀਤਾ ਧੰਨਵਾਦ
NEXT STORY