ਨਵੀਂ ਦਿੱਲੀ/ਗੁਹਾਟੀ : ਭਾਰਤੀ ਕ੍ਰਿਕਟ ਪ੍ਰਸ਼ੰਸਕਾਂ ਅਤੇ ਟੀਮ ਇੰਡੀਆ ਲਈ ਟੀ-20 ਵਿਸ਼ਵ ਕੱਪ 2026 ਤੋਂ ਪਹਿਲਾਂ ਇੱਕ ਬੇਹੱਦ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਭਾਰਤੀ ਟੀਮ ਦੇ ਹੋਣਹਾਰ ਬੱਲੇਬਾਜ਼ ਤਿਲਕ ਵਰਮਾ ਸੱਟ ਤੋਂ ਉੱਭਰਨ ਤੋਂ ਬਾਅਦ ਹੁਣ ਪੂਰੀ ਤਰ੍ਹਾਂ ਫਿੱਟ ਹੋ ਚੁੱਕੇ ਹਨ। ਉਹ ਨਿਊਜ਼ੀਲੈਂਡ ਵਿਰੁੱਧ ਚੱਲ ਰਹੀ ਮੌਜੂਦਾ ਸੀਰੀਜ਼ ਦੇ ਬਾਕੀ ਮੈਚਾਂ ਦੀ ਬਜਾਏ ਹੁਣ ਸਿੱਧਾ ਵਿਸ਼ਵ ਕੱਪ ਵਿੱਚ ਹੀ ਮੈਦਾਨ 'ਤੇ ਉਤਰਨਗੇ।
ਸਰਜਰੀ ਤੋਂ ਬਾਅਦ ਮੈਦਾਨ 'ਤੇ ਵਾਪਸੀ ਲਈ ਤਿਆਰ
ਤਿਲਕ ਵਰਮਾ ਜਨਵਰੀ 2026 ਦੀ ਸ਼ੁਰੂਆਤ ਵਿੱਚ ਵਿਜੇ ਹਜ਼ਾਰੇ ਟਰਾਫੀ ਖੇਡਦੇ ਹੋਏ 'ਇਕਿਊਟ ਪੇਨ' (ਤੇਜ਼ ਦਰਦ) ਦਾ ਸ਼ਿਕਾਰ ਹੋ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ 'ਟੈਸਟੀਕੂਲਰ ਟੋਰਸ਼ਨ' ਦੀ ਸਰਜਰੀ ਕਰਵਾਉਣੀ ਪਈ ਸੀ।, ਇਸੇ ਕਾਰਨ ਉਨ੍ਹਾਂ ਨੂੰ ਨਿਊਜ਼ੀਲੈਂਡ ਵਿਰੁੱਧ ਪੰਜ ਮੈਚਾਂ ਦੀ ਟੀ-20 ਸੀਰੀਜ਼ ਦੇ ਸ਼ੁਰੂਆਤੀ ਤਿੰਨ ਮੁਕਾਬਲਿਆਂ ਤੋਂ ਬਾਹਰ ਰੱਖਿਆ ਗਿਆ ਸੀ। ਹਾਲਾਂਕਿ, ਤਿਲਕ ਨੇ ਸਰਜਰੀ ਤੋਂ ਤੁਰੰਤ ਬਾਅਦ ਵਿਸ਼ਵ ਕੱਪ ਨੂੰ ਧਿਆਨ ਵਿੱਚ ਰੱਖਦਿਆਂ ਆਪਣੀ ਤਿਆਰੀ ਸ਼ੁਰੂ ਕਰ ਦਿੱਤੀ ਸੀ ਅਤੇ ਹੁਣ ਮੈਡੀਕਲ ਰਿਪੋਰਟਾਂ ਅਨੁਸਾਰ ਉਹ ਖੇਡਣ ਲਈ ਪੂਰੀ ਤਰ੍ਹਾਂ ਤਿਆਰ ਹਨ।
ਨਿਊਜ਼ੀਲੈਂਡ ਸੀਰੀਜ਼ 'ਚ ਨਹੀਂ ਮਿਲੇਗਾ ਮੌਕਾ, ਸਿੱਧਾ ਵਿਸ਼ਵ ਕੱਪ 'ਚ ਐਂਟਰੀ
ਤਿਲਕ ਵਰਮਾ ਅਗਲੇ ਦੋ ਟੀ-20 ਅੰਤਰਰਾਸ਼ਟਰੀ ਮੈਚ ਖੇਡਣ ਲਈ ਫਿੱਟ ਹਨ, ਪਰ ਬੋਰਡ ਅਤੇ ਚੋਣਕਾਰ ਉਨ੍ਹਾਂ ਨੂੰ ਲੈ ਕੇ ਕੋਈ ਜੋਖਮ ਨਹੀਂ ਉਠਾਉਣਾ ਚਾਹੁੰਦੇ। ਕਿਉਂਕਿ ਭਾਰਤੀ ਟੀਮ ਪਹਿਲਾਂ ਹੀ ਨਿਊਜ਼ੀਲੈਂਡ ਵਿਰੁੱਧ 3-0 ਦੀ ਅਜੇਤੂ ਬੜ੍ਹਤ ਬਣਾ ਕੇ ਸੀਰੀਜ਼ ਆਪਣੇ ਨਾਮ ਕਰ ਚੁੱਕੀ ਹੈ, ਇਸ ਲਈ ਤਿਲਕ ਨੂੰ ਆਰਾਮ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਹ ਹੁਣ ਸਿੱਧਾ 3 ਫਰਵਰੀ ਨੂੰ ਟੀਮ ਇੰਡੀਆ ਦੇ ਵਿਸ਼ਵ ਕੱਪ ਸਕੁਐਡ ਨਾਲ ਜੁੜਨਗੇ। 7 ਫਰਵਰੀ ਤੋਂ ਸ਼ੁਰੂ ਹੋਵੇਗਾ ਵਿਸ਼ਵ ਕੱਪ ਦਾ ਮਹਾਕੁੰਭ ਭਾਰਤ ਅਤੇ ਸ੍ਰੀਲੰਕਾ ਦੀ ਸਾਂਝੀ ਮੇਜ਼ਬਾਨੀ ਵਿੱਚ 7 ਫਰਵਰੀ ਤੋਂ ਸ਼ੁਰੂ ਹੋ ਰਹੇ ਆਈਸੀਸੀ ਟੀ-20 ਵਿਸ਼ਵ ਕੱਪ ਵਿੱਚ ਤਿਲਕ ਵਰਮਾ ਦੀ ਵਾਪਸੀ ਭਾਰਤੀ ਮੱਧਕ੍ਰਮ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗੀ।
ਭਾਰਤ ਨੇ ਸ਼੍ਰੀਲੰਕਾ ਨੂੰ ਹਰਾ ਕੇ ਦੂਜੀ ਜਿੱਤ ਕੀਤੀ ਹਾਸਲ
NEXT STORY