ਸਪੋਰਟਸ ਡੈਸਕ : IPL 2024 ਦਾ 63ਵਾਂ ਮੈਚ ਗੁਜਰਾਤ ਟਾਈਟਨਸ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਸ਼ਾਮ 7.30 ਵਜੇ ਤੋਂ ਖੇਡਿਆ ਜਾਵੇਗਾ। ਫਿਲਹਾਲ ਮੀਂਹ ਕਾਰਨ ਟਾਸ 'ਚ ਦੇਰੀ ਹੋਵੇਗੀ
ਕਪਤਾਨ ਸ਼ੁਭਮਨ ਗਿੱਲ ਦੀ ਫਾਰਮ 'ਚ ਵਾਪਸੀ ਤੋਂ ਉਤਸ਼ਾਹਿਤ ਗੁਜਰਾਤ ਨੇ ਜੇਕਰ ਪਲੇਆਫ 'ਚ ਪਹੁੰਚਣ ਦੀਆਂ ਆਪਣੀਆਂ ਉਮੀਦਾਂ ਨੂੰ ਬਰਕਰਾਰ ਰੱਖਣਾ ਹੈ ਤਾਂ ਉਸ ਨੂੰ ਕਿਸੇ ਵੀ ਕੀਮਤ 'ਤੇ ਅੰਕ ਸੂਚੀ 'ਚ ਚੋਟੀ 'ਤੇ ਕਾਬਜ਼ ਕੇਕੇਆਰ ਖਿਲਾਫ ਜਿੱਤ ਦਰਜ ਕਰਨੀ ਹੋਵੇਗੀ। ਗਿੱਲ ਨੇ ਚੇਨਈ ਸੁਪਰ ਕਿੰਗਜ਼ ਖਿਲਾਫ ਆਖਰੀ ਮੈਚ 'ਚ ਸੈਂਕੜਾ ਲਗਾ ਕੇ ਆਪਣੀ ਟੀਮ ਨੂੰ ਜਿੱਤ ਦਿਵਾਉਣ 'ਚ ਅਹਿਮ ਭੂਮਿਕਾ ਨਿਭਾਈ ਸੀ। ਜਦਕਿ ਕੇਕੇਆਰ ਪਹਿਲਾਂ ਹੀ ਪਲੇਆਫ ਲਈ ਕੁਆਲੀਫਾਈ ਕਰ ਚੁੱਕੀ ਹੈ।
ਇਹ ਵੀ ਪੜ੍ਹੋ : IPL 2024 :ਦਿੱਲੀ ਨੂੰ ਚੁੱਭੀ ਪੰਤ ਦੀ ਕਮੀ, ਬੈਂਗਲੁਰੂ ਹੱਥੋਂ 47 ਦੌੜਾਂ ਨਾਲ ਹਾਰ ਕੇ ਪਲੇਆਫ਼ ਦੀ ਰੇਸ 'ਚੋਂ ਹੋਈ ਬਾਹਰ
ਸੰਭਾਵਿਤ ਪਲੇਇੰਗ 11
ਗੁਜਰਾਤ ਟਾਈਟਨਸ : ਸ਼ੁਭਮਨ ਗਿੱਲ (ਕਪਤਾਨ), ਸਾਈ ਸੁਦਰਸ਼ਨ, ਸ਼ਾਹਰੁਖ ਖਾਨ, ਡੇਵਿਡ ਮਿਲਰ, ਮੈਥਿਊ ਵੇਡ (ਵਿਕਟਕੀਪਰ), ਰਾਹੁਲ ਤਿਵਾਤੀਆ, ਰਾਸ਼ਿਦ ਖਾਨ, ਨੂਰ ਅਹਿਮਦ, ਉਮੇਸ਼ ਯਾਦਵ, ਮੋਹਿਤ ਸ਼ਰਮਾ, ਕਾਰਤਿਕ ਤਿਆਗੀ।
ਕੋਲਕਾਤਾ ਨਾਈਟ ਰਾਈਡਰਜ਼ : ਫਿਲਿਪ ਸਾਲਟ (ਵਿਕਟਕੀਪਰ), ਸੁਨੀਲ ਨਾਰਾਇਣ, ਵੈਂਕਟੇਸ਼ ਅਈਅਰ, ਸ਼੍ਰੇਅਸ ਅਈਅਰ (ਕਪਤਾਨ), ਰਿੰਕੂ ਸਿੰਘ, ਨਿਤੀਸ਼ ਰਾਣਾ, ਆਂਦਰੇ ਰਸਲ, ਰਮਨਦੀਪ ਸਿੰਘ, ਮਿਸ਼ੇਲ ਸਟਾਰਕ, ਹਰਸ਼ਿਤ ਰਾਣਾ, ਵਰੁਣ ਚੱਕਰਵਰਤੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
RCB ਨੇ ਲੋੜ ਪੈਣ 'ਤੇ ਨਤੀਜੇ ਦੇਣ ਦੀ ਆਪਣੀ ਸਮਰੱਥਾ ਦਿਖਾਈ : ਟੌਮ ਮੂਡੀ
NEXT STORY