ਸਪੋਰਟਸ ਡੈਸਕ- ਇੰਡੀਅਨ ਪ੍ਰੀਮੀਅਰ ਲੀਗ (IPL) 2025 ਸੀਜ਼ਨ ਦਾ ਮੈਚ ਨੰਬਰ-5 ਗੁਜਰਾਤ ਟਾਈਟਨਜ਼ (GT) ਅਤੇ ਪੰਜਾਬ ਕਿੰਗਜ਼ (PBKS) ਵਿਚਕਾਰ ਖੇਡਿਆ ਜਾ ਰਿਹਾ ਹੈ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਹੋ ਰਿਹਾ ਹੈ। ਮੈਚ 'ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਪੰਜਾਬ ਦੀ ਟੀਮ ਨੇ ਗੁਜਰਾਤ ਸਾਹਮਣੇ 244 ਦੌੜਾਂ ਦਾ ਟੀਚਾ ਰੱਖਿਆ ਹੈ।
ਮੈਚ ਵਿੱਚ ਪੰਜਾਬ ਕਿੰਗਜ਼ ਨੇ 5 ਵਿਕਟਾਂ ਦੇ ਨੁਕਸਾਨ 'ਤੇ 243 ਦੌੜਾਂ ਬਣਾਈਆਂ। ਸ਼੍ਰੇਅਸ ਅਈਅਰ ਨੇ ਕਪਤਾਨੀ ਦੀ ਪਾਰੀ ਖੇਡੀ ਅਤੇ 27 ਗੇਂਦਾਂ ਵਿੱਚ ਅਰਧ ਸੈਂਕੜਾ ਲਗਾਇਆ। ਕੁੱਲ ਮਿਲਾ ਕੇ, ਸ਼੍ਰੇਅਸ ਨੇ 42 ਗੇਂਦਾਂ 'ਤੇ ਅਜੇਤੂ 97 ਦੌੜਾਂ ਬਣਾਈਆਂ। ਇਸ ਦੌਰਾਨ ਉਨ੍ਹਾਂ ਨੇ 9 ਛੱਕੇ ਅਤੇ 5 ਚੌਕੇ ਲਗਾਏ।
ਸ਼੍ਰੇਅਸ ਆਪਣਾ ਪਹਿਲਾ ਆਈਪੀਐਲ ਸੈਂਕੜਾ ਬਣਾਉਣ ਤੋਂ 3 ਦੌੜਾਂ ਪਿੱਛੇ ਰਹਿ ਗਏ। ਉਨ੍ਹਾਂ ਤੋਂ ਇਲਾਵਾ ਸਲਾਮੀ ਬੱਲੇਬਾਜ਼ ਪ੍ਰਿਯਾਂਸ਼ ਆਰੀਆ ਨੇ 47 ਦੌੜਾਂ ਬਣਾਈਆਂ। ਅੰਤ ਵਿੱਚ ਸ਼ਸ਼ਾਂਕ ਸਿੰਘ 16 ਗੇਂਦਾਂ ਵਿੱਚ 44 ਦੌੜਾਂ ਬਣਾ ਕੇ ਅਜੇਤੂ ਰਿਹਾ। ਗੁਜਰਾਤ ਵੱਲੋਂ ਸਾਈਂ ਕਿਸ਼ੋਰ ਨੇ 3 ਵਿਕਟਾਂ ਲਈਆਂ।
ਮਾਲਦੀਵ ਨੂੰ 3-0 ਨਾਲ ਹਰਾਉਣ ਤੋਂ ਬਾਅਦ ਅੱਜ ਭਾਰਤੀ ਫੁੱਟਬਾਲ ਟੀਮ ਦਾ ਮੁਕਾਬਲਾ ਬੰਗਲਾਦੇਸ਼ ਨਾਲ
NEXT STORY