ਸਪੋਰਟਸ ਡੈਸਕ- ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) 2022 ਦਾ 62ਵਾਂ ਮੈਚ ਅੱਜ ਗੁਜਰਾਤ ਟਾਈਟਨਸ (ਜੀ. ਟੀ.) ਤੇ ਚੇਨਈ ਸੁਪਰ ਕਿੰਗਜ਼ (ਸੀ. ਐੱਸ. ਕੇ.) ਦਰਮਿਆਨ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਚੇਨਈ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਚੇਨਈ ਨੇ ਰਿਤੂਰਾਜ ਗਇਕਵਾੜ ਦੀਆਂ 53 ਦੌੜਾਂ ਦੀ ਮਦਦ ਨਾਲ ਨਿਰਧਾਰਤ 20 ਓਵਰਾਂ 'ਚ 5 ਵਿਕਟਾਂ ਦੇ ਨੁਕਸਾਨ 'ਤੇ 133 ਦੌੜਾਂ ਬਣਾਈਆਂ। ਇਸ ਤਰ੍ਹਾਂ ਚੇਨਈ ਨੇ ਗੁਜਰਾਤ ਨੂੰ 134 ਦੌੜਾਂ ਦਾ ਟੀਚਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਨ ਆਈ ਚੇਨਈ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਉਸ ਦਾ ਸਲਾਮੀ ਬੱਲੇਬਾਜ਼ ਡੇਵੋਨ ਕਾਨਵੇ 5 ਦੌੜਾਂ ਦੇ ਨਿੱਜੀ ਸਕੋਰ 'ਤੇ ਸ਼ੰਮੀ ਦੀ ਗੇਂਦ 'ਤੇ ਸਾਹਾ ਨੂੰ ਕੈਚ ਦੇ ਕੇ ਆਊਟ ਹੋ ਗਿਆ।
ਇਹ ਵੀ ਪੜ੍ਹੋ : ਦੁਖ਼ਦ ਖ਼ਬਰ : ਆਸਟ੍ਰੇਲੀਆ ਦੇ ਮਸ਼ਹੂਰ ਸਾਬਕਾ ਕ੍ਰਿਕਟਰ 'ਐਂਡਰਿਊ ਸਾਈਮੰਡਸ' ਦੀ ਭਿਆਨਕ ਹਾਦਸੇ ਦੌਰਾਨ ਮੌਤ
ਚੇਨਈ ਦੀ ਦੂਜੀ ਵਿਕਟ ਮੋਈਨ ਅਲੀ ਦੇ ਤੌਰ 'ਤੇ ਡਿੱਗੀ। ਮੋਈਨ 21 ਦੌੜਾਂ ਦੇ ਨਿੱਜੀ ਸਕੋਰ 'ਤੇ ਸਾਈ ਕਿਸ਼ੋਰ ਦੀ ਗੇਂਦ 'ਤੇ ਰਾਸ਼ਿਦ ਖਾਨ ਨੂੰ ਕੈਚ ਦੇ ਕੇ ਪਵੇਲੀਅਨ ਪਰਤ ਗਏ। ਚੇਨਈ ਨੂੰ ਤੀਜਾ ਝਟਕਾ ਉਦੋਂ ਲੱਗਾ ਜਦੋਂ ਉਸ ਦੇ ਸਲਾਮੀ ਬੱਲੇਬਾਜ਼ ਰਿਤੂਰਾਜ ਗਾਇਕਵਾੜ 53 ਦੌੜਾਂ ਦੇ ਨਿੱਜੀ ਸਕੋਰ 'ਤੇ ਰਾਸ਼ਿਦ ਖ਼ਾਨ ਦੀ ਗੇਂਦ 'ਤੇ ਵੇਡ ਨੂੰ ਕੈਚ ਦੇ ਕੇ ਆਊਟ ਹੋ ਗਏ। ਚੇਨਈ ਦੀ ਚੌਥੀ ਵਿਕਟ ਸ਼ਿਵਮ ਦੁਬੇ ਦੇ ਤੌਰ 'ਤੇ ਡਿੱਗੀ। ਸ਼ਿਵਮ ਆਪਣਾ ਖਾਤਾ ਵੀ ਨਾ ਖੋਲ ਸਕੇ ਅਲਜ਼ਾਰੀ ਜੋਸੇਫ ਦੀ ਗੇਂਦ ਸਾਹਾ ਨੂੰ ਕੈਚ ਦੇ ਕੇ ਆਊਟ ਹੋਏ। ਐੱਮ. ਐੱਸ. ਧੋਨੀ 7 ਦੌੜਾਂ ਬਣਾ ਸ਼ੰਮੀ ਦੀ ਗੇਂਦ 'ਤੇ ਯਸ਼ ਦਿਆਲ ਨੂੰ ਕੈਚ ਦੇ ਕੇ ਪਵੇਲੀਅਨ ਪਰਤ ਗਏ। ਗੁਜਰਾਤ ਵਲੋਂ ਮੁਹੰਮਦ ਸ਼ੰਮੀ ਨੇ 2, ਰਾਸ਼ਿਦ ਖਾਨ ਨੇ 1, ਅਲਜ਼ਾਰੀ ਜੋਸੇਫ ਨੇ 1 ਤੇ ਰਵੀਸ੍ਰੀਨਿਵਾਸਨ ਸਾਈ ਕਿਸ਼ੋਰ ਨੇ 1 ਵਿਕਟ ਲਏ।
ਇਹ ਵੀ ਪੜ੍ਹੋ : IPL 2022 : ਕੋਲਕਾਤਾ ਨੇ ਹੈਦਰਾਬਾਦ ਨੂੰ 54 ਦੌੜਾਂ ਨਾਲ ਹਰਾਇਆ
ਦੋਵੇਂ ਟੀਮਾਂ ਦੀਆਂ ਪਲੇਇੰਗ ਇਲੈਵਨ :-
ਗੁਜਰਾਤ ਟਾਈਟਨਸ : ਰਿਧੀਮਾਨ ਸਾਹਾ (ਵਿਕਟਕੀਪਰ), ਸ਼ੁਭਮਨ ਗਿੱਲ, ਮੈਥਿਊ ਵੇਡ, ਹਾਰਦਿਕ ਪੰਡਯਾ (ਕਪਤਾਨ), ਡੇਵਿਡ ਮਿਲਰ, ਰਾਹੁਲ ਤਿਵੇਤੀਆ, ਰਾਸ਼ਿਦ ਖਾਨ, ਰਵੀਸ੍ਰੀਨਿਵਾਸਨ, ਸਾਈ ਕਿਸ਼ੋਰ, ਅਲਜ਼ਾਰੀ ਜੋਸੇਫ, ਯਸ਼ ਦਿਆਲ, ਮੁਹੰਮਦ ਸ਼ੰਮੀ
ਚੇਨਈ ਸੁਪਰ ਕਿੰਗਜ਼ : ਰਿਤੂਰਾਜ ਗਾਇਕਵਾੜ, ਡੇਵੋਨ ਕੋਨਵੇ, ਮਿਸ਼ੇਲ ਸੈਂਟਨਰ, ਮੋਈਨ ਅਲੀ, ਐੱਨ ਜਗਦੀਸਨ, ਸ਼ਿਵਮ ਦੂਬੇ, ਐਮ. ਐਸ. ਧੋਨੀ (ਵਿਕਟਕੀਪਰ/ਕਪਤਾਨ), ਪ੍ਰਸ਼ਾਂਤ ਸੋਲੰਕੀ, ਸਿਮਰਜੀਤ ਸਿੰਘ, ਮਤੀਸ਼ਾ ਪਥੀਰਾਣਾ, ਮੁਕੇਸ਼ ਚੌਧਰੀ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
ਦੁਖ਼ਦ ਖ਼ਬਰ : ਆਸਟ੍ਰੇਲੀਆ ਦੇ ਮਸ਼ਹੂਰ ਸਾਬਕਾ ਕ੍ਰਿਕਟਰ 'ਐਂਡਰਿਊ ਸਾਈਮੰਡਸ' ਦੀ ਭਿਆਨਕ ਹਾਦਸੇ ਦੌਰਾਨ ਮੌਤ
NEXT STORY