ਨਵੀਂ ਦਿੱਲੀ— ਅਫਗਾਨਿਸਤਾਨ ਦੇ ਬੱਲੇਬਾਜ਼ ਰਹਿਮਾਨਉੱਲ੍ਹਾ ਗੁਰਬਾਜ਼ ਨੂੰ ਇੰਗਲੈਂਡ ਖਿਲਾਫ ਵਿਸ਼ਵ ਕੱਪ ਮੈਚ 'ਚ ਆਈ. ਸੀ. ਸੀ. ਕੋਡ ਆਫ ਕੰਡਕਟ ਦੇ ਲੈਵਲ 1 ਦੀ ਉਲੰਘਣਾ ਕਰਨ 'ਤੇ ਤਾੜਨਾ ਕੀਤੀ ਗਈ ਹੈ। ਗੁਰਬਾਜ਼ ਨੇ ਖਿਡਾਰੀਆਂ ਅਤੇ ਸਹਿਯੋਗੀ ਸਟਾਫ਼ ਲਈ ਆਈਸੀਸੀ ਕੋਡ ਆਫ਼ ਕੰਡਕਟ ਦੀ ਧਾਰਾ 2.2 ਦੀ ਉਲੰਘਣਾ ਕੀਤੀ, ਜੋ ਕਿ ਕ੍ਰਿਕਟ ਦੇ ਸਾਜ਼ੋ-ਸਾਮਾਨ, ਜਰਸੀ, ਮੈਦਾਨ ਦੇ ਸਾਮਾਨ ਜਾਂ ਫਿਟਿੰਗਸ ਨੂੰ ਨੁਕਸਾਨ ਪਹੁੰਚਾਉਣ ਨਾਲ ਸਬੰਧਤ ਹੈ।
ਇਹ ਵੀ ਪੜ੍ਹੋ : ਪੋਂਟਿੰਗ ਨੇ ਰੋਹਿਤ ਸ਼ਰਮਾ ਨੂੰ ਦੱਸਿਆ ਦਮਦਾਰ ਕਪਤਾਨ, ਵਿਰਾਟ ਬਾਰੇ ਵੀ ਆਖੀ ਇਹ ਗੱਲ
ਇਸ ਦੇ ਨਾਲ ਹੀ ਗੁਰਬਾਜ਼ ਦੇ ਅਨੁਸ਼ਾਸਨੀ ਰਿਕਾਰਡ ਵਿੱਚ ਇੱਕ ਡੀਮੈਰਿਟ ਪੁਆਇੰਟ ਵੀ ਜੋੜਿਆ ਗਿਆ ਕਿਉਂਕਿ 24 ਮਹੀਨਿਆਂ ਵਿੱਚ ਇਹ ਉਸਦਾ ਪਹਿਲਾ ਅਪਰਾਧ ਹੈ। ਇਹ ਘਟਨਾ ਅਫਗਾਨਿਸਤਾਨ ਦੀ ਪਾਰੀ ਦੇ 19ਵੇਂ ਓਵਰ 'ਚ ਵਾਪਰੀ ਜਦੋਂ ਗੁਰਬਾਜ਼ ਨੇ ਆਊਟ ਹੋਣ ਤੋਂ ਬਾਅਦ ਆਪਣਾ ਬੱਲਾ ਬਾਊਂਡਰੀ ਲਾਈਨ ਅਤੇ ਕੁਰਸੀ 'ਤੇ ਮਾਰਿਆ। ਕਿਉਂਕਿ ਗੁਰਬਾਜ਼ ਨੇ ਦੋਸ਼ ਕਬੂਲ ਕਰ ਲਿਆ ਸੀ ਅਤੇ ਆਈ. ਸੀ. ਸੀ. ਏਲੀਟ ਪੈਨਲ ਦੇ ਮੈਚ ਰੈਫਰੀ ਜੇਫ ਕਰੋਵ ਦੁਆਰਾ ਸਜ਼ਾ ਸੁਣਾਈ ਗਈ ਸੀ, ਇਸ ਲਈ ਰਸਮੀ ਸੁਣਵਾਈ ਦੀ ਕੋਈ ਲੋੜ ਨਹੀਂ ਸੀ। ਅਫਗਾਨਿਸਤਾਨ ਨੇ ਉਸ ਮੈਚ 'ਚ ਇੰਗਲੈਂਡ ਨੂੰ 69 ਦੌੜਾਂ ਨਾਲ ਹਰਾ ਕੇ ਵੱਡਾ ਉਲਟਫੇਰ ਕੀਤਾ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਉੱਤਰੀ ਰੇਲਵੇ ਨੇ 16ਵੀਂ ਆਲ ਇੰਡੀਆ ਇੰਟਰ ਰੇਲਵੇ ਹੈਂਡਬਾਲ ਚੈਂਪੀਅਨਸ਼ਿਪ ਵਿੱਚ ਸਿਲਵਰ ਮੈਡਲ ਜਿੱਤਿਆ
NEXT STORY