ਨਵੀਂ ਦਿੱਲੀ (ਭਾਸ਼ਾ) : ਮੁੰਬਈ ਇੰਡੀਅਨਜ਼ ਦੇ ਹਰਫ਼ਨਮੌਲਾ ਹਾਰਦਿਕ ਪੰਡਯਾ ਨੇ ਸ਼ਨੀਵਾਰ ਨੂੰ ਦੱਸਿਆ ਕਿ ਕਰੁਣਾਲ ਪੰਡਯਾ ਸਮੇਤ ਉਨ੍ਹਾਂ ਦਾ ਪਰਿਵਾਰ ਕੋਵਿਡ-19 ਮਹਾਮਾਰੀ ਦਾ ਸਾਹਮਣਾ ਕਰ ਰਹੇ ਦੇਸ਼ ਦੇ ਪੇਂਡੂ ਖੇਤਰਾਂ ਲਈ 200 ਆਕਸੀਜਨ ਕੰਸਨਟ੍ਰੇਟਰਸ ਦਾਨ ਕਰੇਗਾ। ਹਾਰਦਿਕ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਜ਼ਰੂਰਤਮੰਦਾਂ ਦੀ ਮਦਦ ਕਰਨ ਦਾ ਤਰੀਕਾ ਲੱਭ ਰਿਹਾ ਸੀ।
ਇਹ ਵੀ ਪੜ੍ਹੋ : ਕੋਰੋਨਾ ਆਫ਼ਤ 'ਚ ਮਦਦ ਲਈ ਅੱਗੇ ਆਏ ਕ੍ਰਿਕਟਰ, ਹੁਣ ਸ਼ਿਖਰ ਧਵਨ ਨੇ ਵੀ ਦਾਨ ਕੀਤੇ 20 ਲੱਖ ਰੁਪਏ
ਉਨ੍ਹਾਂ ਕਿਹਾ, ‘ਅਸੀਂ ਸਾਰੇ ਡਾਕਟਰੀ ਸਟਾਫ਼, ਜ਼ਰੂਰੀ ਸੇਵਾਵਾਂ ਨਾਲ ਜੁੜੇ ਕਰਮਚਾਰੀਆਂ ਅਤੇ ਉਨ੍ਹਾਂ ਸਾਰੇ ਵਿਅਕਤੀਆਂ ਦਾ ਧੰਨਵਾਦ ਕਰਦੇ ਹਾਂ, ਜੋ ਇਸ ਮੁਸ਼ਕਲ ਸਮੇਂ ਵਿਚ ਮਦਦ ਦੀ ਪੇਸ਼ਕਸ਼ ਕਰ ਰਹੇ ਹਨ।’ ਉਨ੍ਹਾਂ ਕਿਹਾ, ‘ਕਰੁਣਾਲ, ਮੈਂ ਅਤੇ ਮੇਰੀ ਮਾਂ, ਮੂਲ ਰੂਪ ਤੋਂ ਸਾਡਾ ਪਰਿਵਾਰ ਮਦਦ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਅਸੀਂ ਭਾਰਤ ਦੇ ਪੇਂਡੂ ਖੇਤਰਾਂ ਲਈ 200 ਆਕਸੀਜਨ ਕੰਸਨਟ੍ਰੇਟਰਸ ਦਾਨ ਕਰਨ ਦਾ ਫ਼ੈਸਲਾ ਕੀਤਾ ਹੈ। ਮੈਨੂੰ ਲੱਗਦਾ ਹੈ ਕਿ ਉਥੇ ਹੀ ਮੈਡੀਕਲ ਬੁਨਿਆਦੀ ਢਾਂਚੇ ਨੂੰ ਜ਼ਿਆਦਾ ਸਮਰਥਨ ਦੀ ਲੋੜ ਹੈ।’
ਇਹ ਵੀ ਪੜ੍ਹੋ : ਭਾਜਪਾ ਸਾਂਸਦ ਅਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਦਿੱਲੀ ’ਚ ਵੰਡਣਗੇ 200 ਆਕਸੀਜਨ ਕੰਸਨਟ੍ਰੇਟਰ
ਭਾਰਤ ਵਿਚ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਦੇ 4 ਲੱਖ ਤੋਂ ਜ਼ਿਆਦਾ ਮਾਮਲੇ ਦਰਜ ਕੀਤੇ ਗਏ ਸਨ। ਹਾਰਦਿਕ ਨੇ ਕਿਹਾ, ‘ਅਸੀਂ ਸਾਰੇ ਸਮਝਦੇ ਹਾਂ ਕਿ ਇਹ ਮੁਸ਼ਕਲ ਸਮਾਂ ਹੈ, ਅਸੀਂ ਆਪਣਾ ਸ਼ੁਕਰਾਨਾ, ਸਮਰਥਨ ਦਿਖਾਉਣਾ ਚਾਹੁੰਦੇ ਹਾਂ ਅਤੇ ਹਰ ਕਿਸੇ ਨੂੰ ਦੱਸਣਾ ਚਾਹੁੰਦੇ ਹਾਂ ਕਿ ਉਹ ਹਮੇਸ਼ਾ ਸਾਡੀ ਪ੍ਰਰਾਥਨਾ ਵਿਚ ਹਨ।’ ਪੰਡਯਾ ਬਰਦਰਜ਼ ਤੋਂ ਪਹਿਲਾਂ ਸਚਿਨ ਤੇਂਦੁਲਕਰ, ਸ਼ਿਖਰ ਧਵਨ ਅਤੇ ਜੈਦੇਵ ਉਨਾਦਕਟ, ਆਸਟ੍ਰੇਲੀਆ ਦੇ ਪੈਟ ਕਮਿੰਸ ਅਤੇ ਬ੍ਰੇਟ ਲੀ ਅਤੇ ਵੈਸਟਇੰਡੀਜ਼ ਦੇ ਨਿਕੋਲਸ ਪੂਰਨ ਨੇ ਵੀ ਕੋਵਿਡ-19 ਨਾਲ ਜੁਝ ਰਹੇ ਭਾਰਤ ਲਈ ਮਦਦ ਦਾ ਹੱਥ ਵਧਾਇਆ ਹੈ। ਇਸ ਦੇ ਇਲਾਵਾ ਰਾਜਸਥਾਨ ਰਾਇਲਜ਼ ਅਤੇ ਦਿੱਲੀ ਕੈਪੀਟਲਸ ਵਰਗੀਆਂ ਟੀਮਾਂ ਨੇ ਵੀ ਦਾਨ ਕੀਤਾ ਹੈ।
ਇਹ ਵੀ ਪੜ੍ਹੋ : ਭਾਰਤ ਦੀ ਮਦਦ ਲਈ IPL ਤਨਖ਼ਾਹ ਦਾ ਕੁੱਝ ਹਿੱਸਾ ਦਾਨ ਕਰਨਗੇ ਨਿਕੋਲਸ ਪੂਰਨ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
RR vs SRH : ਰਾਜਸਥਾਨ ਨੇ ਹੈਦਰਾਬਾਦ ਨੂੰ 55 ਦੌੜਾਂ ਨਾਲ ਹਰਾਇਆ
NEXT STORY