ਦੁਬਈ : ਦੁਬਈ ਵਿੱਚ 23 ਫਰਵਰੀ ਨੂੰ ਆਈਸੀਸੀ ਚੈਂਪੀਅਨਸ ਟਰਾਫੀ 2025 ਦੌਰਾਨ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਗਿਆ। ਭਾਰਤ ਦੇ ਸਟਾਰ ਖਿਡਾਰੀ ਹਾਰਦਿਕ ਪੰਡਯਾ ਨੇ ਇਸ ਮੈਚ 'ਚ ਸ਼ਾਨਦਾਰ ਗੇਂਦਬਾਜ਼ੀ ਕੀਤੀ। ਉਸ ਨੇ 8 ਓਵਰਾਂ 'ਚ ਸਿਰਫ਼ 31 ਦੌੜਾਂ ਦੇ ਕੇ 2 ਵਿਕਟਾਂ ਲਈਆਂ। ਇਸ ਮੈਚ ਦੌਰਾਨ ਹਾਰਦਿਕ ਇਕ ਅਨੋਖੀ ਅਤੇ ਮਹਿੰਗੀ ਘੜੀ ਪਹਿਨੇ ਨਜ਼ਰ ਆਏ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਘੜੀ ਦੀ ਕੀਮਤ ਕਰੋੜਾਂ ਰੁਪਏ ਵਿੱਚ ਹੈ।
ਇਹ ਵੀ ਪੜ੍ਹੋ : ਵਿਰਾਟ ਕੋਹਲੀ ਨੇ ਵਨਡੇ 'ਚ ਬਣਾਈਆਂ 14 ਹਜ਼ਾਰ ਦੌੜਾਂ, ਤੋੜ'ਤਾ Sachin Tendulkar ਦਾ ਵਰਲਡ ਰਿਕਾਰਡ
ਹਾਰਦਿਕ ਪੰਡਯਾ ਦੀ ਘੜੀ
ਪਾਕਿਸਤਾਨ ਖਿਲਾਫ ਇਸ ਮੈਚ ਵਿੱਚ ਹਾਰਦਿਕ ਪੰਡਯਾ ਨੇ ਜਿਹੜੀ ਘੜੀ ਪਹਿਨੀ ਸੀ, ਉਹ Richard Mille ਦੀ ਰਾਫੇਲ ਨਡਾਲ ਸਕੇਲੇਟਨ ਡਾਇਲ ਐਡੀਸ਼ਨ ਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਸ ਘੜੀ ਦੀ ਕੀਮਤ ਭਾਰਤੀ ਰੁਪਏ 'ਚ ਲਗਭਗ 7 ਕਰੋੜ ਰੁਪਏ ਹੈ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਹਾਰਦਿਕ ਨੂੰ ਇੰਨੀ ਮਹਿੰਗੀ ਘੜੀ ਪਹਿਨੇ ਦੇਖਿਆ ਗਿਆ ਹੈ। ਮੈਚ ਦੌਰਾਨ ਜਿਵੇਂ ਹੀ ਹਾਰਦਿਕ ਨੂੰ ਇਹ ਘੜੀ ਪਹਿਨੇ ਹੋਏ ਦੇਖਿਆ ਗਿਆ ਤਾਂ ਪ੍ਰਸ਼ੰਸਕ ਇਸ ਦੀ ਕੀਮਤ ਜਾਣਨ ਲਈ ਉਤਸੁਕ ਹੋ ਗਏ। ਦੱਸਣਯੋਗ ਹੈ ਕਿ ਹਾਰਦਿਕ ਆਪਣੀ ਲਗਜ਼ਰੀ ਲਾਈਫਸਟਾਈਲ ਅਤੇ ਮਹਿੰਗੀਆਂ ਘੜੀਆਂ ਦੇ ਸ਼ੌਕ ਲਈ ਜਾਣੇ ਜਾਂਦੇ ਹਨ।
ਪਾਕਿਸਤਾਨ ਦੀ ਪੂਰੀ ਟੀਮ 241 ਦੌੜਾਂ 'ਤੇ ਸਿਮਟ ਗਈ
ਆਈਸੀਸੀ ਚੈਂਪੀਅਨਸ ਟਰਾਫੀ 2025 ਵਿੱਚ ਪਾਕਿਸਤਾਨ ਦੇ ਕਪਤਾਨ ਮੁਹੰਮਦ ਰਿਜ਼ਵਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਾਕਿਸਤਾਨ ਟੀਮ ਦੀ ਸ਼ੁਰੂਆਤ ਬਹੁਤ ਸਾਦੀ ਰਹੀ। ਰਿਜ਼ਵਾਨ ਅਤੇ ਸਾਊਦ ਸ਼ਕੀਲ ਦੀ ਸਾਂਝੇਦਾਰੀ ਨੇ ਪਾਕਿਸਤਾਨ ਨੂੰ ਕਿਸੇ ਤਰ੍ਹਾਂ 200 ਦੇ ਪਾਰ ਪਹੁੰਚਾ ਦਿੱਤਾ। ਭਾਰਤੀ ਗੇਂਦਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਾਕਿਸਤਾਨ ਦੀ ਪੂਰੀ ਟੀਮ ਨੂੰ 241 ਦੌੜਾਂ 'ਤੇ ਢੇਰ ਕਰ ਦਿੱਤਾ।
ਇਹ ਵੀ ਪੜ੍ਹੋ : ਨਿਊਯਾਰਕ ਤੋਂ ਦਿੱਲੀ ਆ ਰਹੀ ਫਲਾਈਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਰੋਮ 'ਚ ਉਤਰਿਆ ਜਹਾਜ਼
ਗੇਂਦਬਾਜ਼ਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
ਟੀਮ ਇੰਡੀਆ ਦੀ ਗੇਂਦਬਾਜ਼ੀ 'ਚ ਸਪਿਨਰ ਕੁਲਦੀਪ ਯਾਦਵ ਨੇ ਸਭ ਤੋਂ ਵੱਧ 3 ਵਿਕਟਾਂ ਲਈਆਂ, ਉਥੇ ਹੀ ਹਾਰਦਿਕ ਪੰਡਯਾ ਨੇ ਵੀ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ 2 ਵਿਕਟਾਂ ਲਈਆਂ। ਇਸ ਤੋਂ ਇਲਾਵਾ ਹਰਸ਼ਿਤ ਰਾਣਾ, ਅਕਸ਼ਰ ਪਟੇਲ ਅਤੇ ਰਵਿੰਦਰ ਜਡੇਜਾ ਨੇ ਵੀ ਗੇਂਦਬਾਜ਼ੀ ਕਰਦੇ ਹੋਏ 1-1 ਵਿਕਟ ਲਈ। ਭਾਰਤੀ ਗੇਂਦਬਾਜ਼ਾਂ ਦੀ ਸਟੀਕ ਲਾਈਨ-ਲੰਬਾਈ ਅਤੇ ਸ਼ਾਨਦਾਰ ਰਣਨੀਤੀ ਨੇ ਪਾਕਿਸਤਾਨ ਨੂੰ ਵੱਡੇ ਸਕੋਰ ਤੱਕ ਪਹੁੰਚਣ ਤੋਂ ਰੋਕਦੇ ਹੋਏ ਭਾਰਤ ਨੂੰ ਮਜ਼ਬੂਤ ਸਥਿਤੀ ਪ੍ਰਦਾਨ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਮਿਲਨ ਬੈਂਸ ਪਰਿਵਾਰ ਸਮੇਤ ਹੋਈ ਨਤਮਸਤਕ
NEXT STORY