ਕੋਲੰਬੋ— ਸ਼੍ਰੀਲੰਕਾ ਕ੍ਰਿਕਟ (ਐੱਸ.ਐੱਲ.ਸੀ.) ਨੇ ਬੁੱਧਵਾਰ ਨੂੰ ਕਿਹਾ ਕਿ ਉਸ ਨੇ ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ਆਈ.ਸੀ.ਸੀ.) ਨੂੰ ਜੁਲਾਈ 'ਚ ਪਾਕਿਸਤਾਨ ਖਿਲਾਫ ਘਰੇਲੂ ਟੈਸਟ ਸੀਰੀਜ਼ 'ਚ ਮੈਚ ਫਿਕਸਿੰਗ ਦੇ ਦੋਸ਼ਾਂ ਦੀ ਜਾਂਚ ਕਰਨ ਲਈ ਕਿਹਾ ਹੈ। ਵਿਰੋਧੀ ਧਿਰ ਦੇ ਸੰਸਦ ਮੈਂਬਰ ਨਲਿਨ ਬਾਂਦਾਰਾ ਨੇ ਗਾਲੇ 'ਚ ਖੇਡੀ ਗਈ ਡਰਾਅ ਸੀਰੀਜ਼ (1-1) ਦੌਰਾਨ ਮੈਚ ਫਿਕਸਿੰਗ ਦਾ ਦੋਸ਼ ਲਗਾਇਆ ਸੀ।
ਐੱਸ. ਐੱਲ. ਸੀ. ਵਲੋਂ ਇੱਕ ਬਿਆਨ ਵਿੱਚ ਕਿਹਾ ਗਿਆ ਹੈ, "ਐਸਐਲਸੀ ਦੀ ਕਾਰਜਕਾਰੀ ਕਮੇਟੀ ਨੇ ਪਾਕਿਸਤਾਨ ਦੌਰੇ ਦੇ ਸਬੰਧ ਵਿੱਚ ਇੱਕ ਸੰਸਦ ਮੈਂਬਰ ਦੁਆਰਾ ਲਗਾਏ ਗਏ ਮੈਚ ਫਿਕਸਿੰਗ ਦੇ ਹਾਲ ਹੀ ਦੇ ਦੋਸ਼ਾਂ ਦੀ ਜਾਂਚ ਕਰਨ ਲਈ ਆਈਸੀਸੀ ਦੀ ਭ੍ਰਿਸ਼ਟਾਚਾਰ ਵਿਰੋਧੀ ਯੂਨਿਟ ਦੇ ਜਨਰਲ ਮੈਨੇਜਰ ਐਲੇਕਸ ਮਾਰਸ਼ਲ ਨੂੰ ਸ਼੍ਰੀਲੰਕਾ ਬੁਲਾਉਣ ਦਾ ਫੈਸਲਾ ਕੀਤਾ ਹੈ।" ਐੱਸਐੱਲਸੀ ਨੇ ਬਾਂਦਾਰਾ 'ਤੇ ਉਸ ਦੀ ਸਾਖ ਨੂੰ ਢਾਹ ਲਾਉਣ ਦਾ ਦੋਸ਼ ਲਾਇਆ ਹੈ।
ਵਿਸ਼ਵ ਟੀਮ ਸ਼ਤਰੰਜ ਚੈਂਪੀਅਨਸ਼ਿਪ - ਭਾਰਤ ਨੇ ਫਰਾਂਸ ਨੂੰ ਹਰਾ ਕੇ ਸੈਮੀਫਾਈਨਲ 'ਚ ਪ੍ਰਵੇਸ਼ ਕੀਤਾ
NEXT STORY