ਸਪੋਰਟਸ ਡੈਸਕ- ਵੈਸਟਇੰਡੀਜ਼ ਦੇ ਆਰਨੌਸ ਵਾਲੇ ਸਟੇਡੀਅਮ 'ਚ ਖੇਡੇ ਗਏ ਟੀ-20 ਵਿਸ਼ਵ ਕੱਪ ਮੁਕਾਬਲੇ 'ਚ ਬੰਗਲਾਦੇਸ਼ ਨੇ ਸ਼ਾਕਿਬ ਅਲ ਹਸਨ (64*), ਤੰਜ਼ੀਦ ਹਸਨ (35) ਤੇ ਮਹਿਮਦੁੱਲਾ (25) ਦੀਆਂ ਪਾਰੀਆਂ ਦੀ ਬਦੌਲਤ ਨੀਦਰਲੈਂਡ ਨੂੰ 25 ਦੌੜਾਂ ਨਾਲ ਹਰਾ ਦਿੱਤਾ ਹੈ।
ਇਸ ਤੋਂ ਪਹਿਲਾਂ ਨੀਦਰਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਸੀ। ਬੰਗਲਾਦੇਸ਼ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਮਿਲਣ 'ਤੇ 20 ਓਵਰਾਂ 'ਚ 5 ਵਿਕਟਾਂ ਗੁਆ ਕੇ 159 ਦੌੜਾਂ ਬਣਾਈਆਂ ਸਨ।
ਇਸ ਦੇ ਜਵਾਬ 'ਚ ਨੀਦਰਲੈਂਡ ਦੀ ਟੀਮ ਵਿਕਰਮਜੀਤ ਸਿੰਘ (16 ਗੇਂਦਾਂ 'ਚ 26 ਦੌੜਾਂ), ਸੀਬ੍ਰੈਂਡ ਐਂਗਲਬ੍ਰੈਟ (22 ਗੇਂਦਾਂ 'ਚ 33 ਦੌੜਾਂ) ਤੇ ਸਕਾਟ ਐਡਵਰਡਜ਼ (23 ਗੇਂਦਾਂ 'ਚ 25 ਦੌੜਾਂ) ਦੀਆਂ ਪਾਰੀਆਂ ਦੇ ਬਾਵਜੂਦ ਟੀਚਾ ਹਾਸਲ ਕਰਨ 'ਚ ਨਾਕਾਮ ਰਹੀ। ਇਨ੍ਹਾਂ ਤੋਂ ਇਲਾਵਾ ਕਿਸੇ ਹੋਰ ਬੱਲੇਬਾਜ਼ ਨੇ ਖ਼ਾਸ ਪ੍ਰਦਰਸ਼ਨ ਨਹੀਂ ਕੀਤਾ ਤੇ ਪੂਰੀ ਟੀਮ 20 ਓਵਰਾਂ 'ਚ 8 ਵਿਕਟਾਂ ਗੁਆ ਕੇ 134 ਦੌੜਾਂ ਹੀ ਬਣਾ ਸਕੀ।
ਇਸ ਤਰ੍ਹਾਂ ਬੰਗਲਾਦੇਸ਼ ਨੇ ਇਹ ਮੁਕਾਬਲਾ 25 ਦੌੜਾਂ ਨਾਲ ਆਪਣੇ ਨਾਂ ਕਰ ਲਿਆ ਹੈ। ਇਹੀ ਨਹੀਂ, ਇਸ ਜਿੱਤ ਨਾਲ ਬੰਗਲਾਦੇਸ਼ ਨੇ ਸੁਪਰ-8 'ਚ ਪਹੁੰਚ ਦੀ ਦਾਅਵੇਦਾਰੀ ਵੀ ਮਜ਼ਬੂਤ ਕਰ ਦਿੱਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਿਰਾਟ ਕੋਹਲੀ ਦੇ ਤਿੰਨ ਲੋਅ ਸਕੋਰ ਦੇਖ ਕੇ ਪਰੇਸ਼ਾਨ ਹੋ ਗਏ ਗਾਵਸਕਰ, ਦਿੱਤੀ ਇਹ ਸਲਾਹ
NEXT STORY