ਸਪੋਰਟਸ ਡੈਸਕ- ਇੰਗਲੈਂਡ ਅਤੇ ਦੱਖਣੀ ਅਫਰੀਕਾ ਵਿਚਾਲੇ ਟੀ-20 ਵਿਸ਼ਵ ਕੱਪ 2024 ਦੇ ਸੁਪਰ-8 ਦੇ ਮੁਕਾਬਲਾ ਖੇਡਿਆ ਜਾ ਰਿਹਾ ਹੈ। ਇਸ ਮੁਕਾਬਲੇ 'ਚ ਦੱਖਣੀ ਅਫਰੀਕਾ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ 'ਚ 6 ਵਿਕਟਾਂ ਗੁਆ ਕੇ 163 ਦੌੜਾਂ ਬਣਾਈਆਂ ਹਨ। ਇਸ ਤਰ੍ਹਾਂ ਉਨ੍ਹਾਂ ਨੇ ਇੰਗਲੈਂਡ ਨੂੰ ਜਿੱਤ ਲਈ 164 ਦੌੜਾਂ ਦਾ ਟੀਚਾ ਮਿਲਿਆ ਹੈ।
ਇਸ ਤੋਂ ਪਹਿਲਾਂ ਇੰਗਲੈਂਡ ਦੇ ਕਪਤਾਨ ਜਾਸ ਬਟਲਰ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲਣ 'ਤੇ ਦੱਖਣੀ ਅਫਰੀਕਾ ਵੱਲੋਂ ਦੋਵਾਂ ਓਪਨਰਾਂ ਨੇ ਟੀਮ ਨੂੰ ਚੰਗੀ ਸ਼ੁਰੂਆਤ ਦਿਵਾਈ ਤੇ ਪਹਿਲੀ ਵਿਕਟ ਲਈ 86 ਦੌੜਾਂ ਦੀ ਸਾਂਝੇਦਾਰੀ ਕੀਤੀ।
ਇਸ ਤੋਂ ਬਾਅਦ ਰੀਜ਼ਾ ਹੈਂਡ੍ਰਿਕਸ 25 ਗੇਂਦਾਂ 'ਚ 19 ਦੌੜਾਂ ਬਣਾ ਕੇ ਮੋਈਨ ਅਲੀ ਦਾ ਸ਼ਿਕਾਰ ਬਣਿਆ। ਹੈਨਰਿਕ ਕਲਾਸੇਨ ਵੀ 13 ਗੇਂਦਾਂ 'ਚ 8 ਦੌੜਾਂ ਬਣਾ ਕੇ ਰਨ ਆਊਟ ਹੋ ਗਿਆ। ਕੁਇੰਟਨ ਡੀ-ਕੌਕ ਨੇ ਸ਼ਾਨਦਾਰ ਬੱਲੇਬਾਜ਼ੀ ਕੀਤੀ ਤੇ 38 ਗੇਂਦਾਂ 'ਚ 4 ਚੌਕਿਆਂ ਤੇ 4 ਛੱਕਿਆਂ ਦੀ ਮਦਦ ਨਾਲ 65 ਦੌੜਾਂ ਬਣਾਈਆਂ। ਉਹ ਜੋਫਰਾ ਆਰਚਰ ਦੀ ਗੇਂਦ 'ਤੇ ਆਊਟ ਹੋਇਆ।
ਇਸ ਤੋਂ ਬਾਅਦ ਅੰਤ 'ਚ ਡੇਵਿਡ ਮਿਲਰ ਨੇ 28 ਗੇਂਦਾਂ 'ਚ 43 ਦੌੜਾਂ ਦੀ ਤੂਫ਼ਾਨੀ ਪਾਰੀ ਖੇਡੀ, ਜਦਕਿ ਟ੍ਰਿਸਟਨ ਸਟੱਬਸ ਨੇ 11 ਗੇਂਦਾਂ 'ਚ 12 ਦੌੜਾਂ ਦੀ ਪਾਰੀ ਖੇਡੀ। ਇਸ ਤਰ੍ਹਾਂ ਦੱਖਣੀ ਅਫਰੀਕਾ ਨੇ 20 ਓਵਰਾਂ 'ਚ 6 ਵਿਕਟਾਂ ਗੁਆ ਕੇ 163 ਦੌੜਾਂ ਬਣਾਈਆਂ ਤੇ ਇੰਗਲੈਂਡ ਅੱਗੇ 164 ਦੌੜਾਂ ਦਾ ਟੀਚਾ ਰੱਖਿਆ।
ਇੰਗਲੈਂਡ ਵੱਲੋਂ ਜੋਫਰਾ ਆਰਚਰ ਨੇ 4 ਓਵਰਾਂ 'ਚ 40 ਦੌੜਾਂ ਦੇ ਕੇ ਸਭ ਤੋਂ ਵੱਧ 3 ਵਿਕਟਾਂ ਲਈਆਂ, ਜਦਕਿ ਮੋਈਨ ਅਲੀ ਤੇ ਅਬਦੁਲ ਰਾਸ਼ਿਦ ਨੂੰ 1-1 ਵਿਕਟ ਮਿਲੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਟੀ-20 ਵਿਸ਼ਵ ਕੱਪ 'ਚ ਪਰਿਵਾਰ ਨੂੰ ਨਾਲ ਲਿਜਾਣ 'ਤੇ ਪਾਕਿ ਖਿਡਾਰੀਆਂ ਦੀ ਆਲੋਚਨਾ
NEXT STORY